
ਲਿਆ ਸਥਿਤੀ ਦੀ ਜਾਇਜ਼ਾ
ਤਰਨਤਾਰਨ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅਤੇ ਡੀਜੀਪੀ ਗੌਰਵ ਯਾਦਵ ਦੀਆਂ ਹਦਾਇਤਾਂ 'ਤੇ ਏਡੀਜੀਪੀ ਲਾਅ ਐਂਡ ਆਰਡਰ ਅਰਪਿਤ ਸ਼ੁਕਲਾ ਨੇ ਬੁੱਧਵਾਰ ਨੂੰ ਤਰਨਤਾਰਨ ਚਰਚ ਕੇਸ ਸਬੰਧੀ ਐਸਆਈਟੀ ਨਾਲ ਮੀਟਿੰਗ ਕਰਕੇ ਮੌਕੇ ਦਾ ਦੌਰਾ ਕੀਤਾ।
ਚਰਚ ਦੇ ਬਾਹਰ ਮੀਡੀਆ ਨੂੰ ਸੰਬੋਧਨ ਕਰਦਿਆਂ ਏਡੀਜੀਪੀ ਅਰਪਿਤ ਸ਼ੁਕਲਾ ਨੇ ਐਸਆਈਟੀ ਵੱਲੋਂ ਕੀਤੀ ਜਾ ਰਹੀ ਜਾਂਚ ’ਤੇ ਤਸੱਲੀ ਪ੍ਰਗਟ ਕਰਦਿਆਂ ਕਿਹਾ ਕਿ ਮੁਲਜ਼ਮਾਂ ਨੂੰ ਜਲਦੀ ਹੀ ਕਾਬੂ ਕਰ ਲਿਆ ਜਾਵੇਗਾ। ਅਪਰਾਧੀ ਜਲਦੀ ਹੀ ਸਲਾਖਾਂ ਪਿੱਛੇ ਹੋਣਗੇ ਅਤੇ ਉਨ੍ਹਾਂ ਖਿਲਾਫ ਸਖਤ ਤੋਂ ਸਖਤ ਕਾਰਵਾਈ ਨੂੰ ਯਕੀਨੀ ਬਣਾਇਆ ਜਾਵੇਗਾ।