ਭਲਾਈ ਸਕੀਮਾਂ ਦੀ ਪੈਨਸ਼ਨ ਦੀ ਅਦਾਇਗੀ ਪੀ.ਐਫ.ਐਮ.ਐਸ ਰਾਹੀਂ ਹੋਵੇਗੀ: ਡਾ: ਬਲਜੀਤ ਕੌਰ
Published : Sep 14, 2022, 5:12 pm IST
Updated : Sep 14, 2022, 5:47 pm IST
SHARE ARTICLE
Pension payment of welfare schemes will be through PFMS
Pension payment of welfare schemes will be through PFMS

ਜਨਤਕ ਵਿੱਤੀ ਪ੍ਰਬੰਧਨ ਸਿਸਟਮ ਰਾਹੀਂ ਪੈਨਸ਼ਨ ਦਾ ਭੁਗਤਾਨ ਕਰਨ ਵਾਲਾ ਪੰਜਾਬ ਦੇਸ਼ ਦਾ ਪਹਿਲਾ ਸੂਬਾ ਹੋਵੇਗਾ

 

ਚੰਡੀਗੜ੍ਹ: ਪੰਜਾਬ ਜਨਤਕ ਵਿੱਤੀ ਪ੍ਰਬੰਧਨ ਸਿਸਟਮ (ਪੀ.ਐੱਫ.ਐੱਮ.ਐੱਸ.) ਰਾਹੀਂ ਭਲਾਈ ਸਕੀਮਾਂ ਦੀ ਪੈਨਸ਼ਨ ਦੀ ਅਦਾਇਗੀ ਕਰਨ ਵਾਲਾ ਦੇਸ਼ ਦਾ ਪਹਿਲਾ ਸੂਬਾ ਹੋਵੇਗਾ।
ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਬਜ਼ੁਰਗ, ਵਿਧਵਾ ਅਤੇ ਬੇਸਹਾਰਾਂ ਔਰਤਾਂ, ਆਸ਼ਰਿਤ ਬੱਚੇ ਅਤੇ ਦਿਵਿਆਂਗ ਵਿਅਕਤੀਆਂ ਲਈ ਚਲਾਈਆਂ ਜਾ ਰਹੀਆਂ ਸਮਾਜਿਕ ਭਲਾਈ ਸਕੀਮਾਂ ਨੂੰ ਯੋਗਪਾਤਰਾਂ ਤੱਕ ਪਹੁੰਚਾਉਣ ਲਈ ਲਗਾਤਾਰ ਕਾਰਜ਼ ਕਰ ਰਹੀ ਹੈ। ਇਸੇ ਲੜੀ ਤਹਿਤ ਪੰਜਾਬ ਰਾਜ ਵਿੱਚ ਪੈਨਸ਼ਨ ਦੀ ਅਦਾਇਗੀ ਤੁਰੰਤ ਕਰਨ ਲਈ ਜਨਤਕ ਵਿੱਤੀ ਪ੍ਰਬੰਧਨ ਸਿਸਟਮ (ਪੀ.ਐਫ.ਐਮ.ਐਸ) ਲਾਗੂ ਕੀਤਾ ਗਿਆ ਹੈ।

ਇਸ ਬਾਰੇ ਜਾਣਕਾਰੀ ਦਿੰਦਿਆਂ ਸਮਾਜਿਕ ਸੁਰੱਖਿਆ ਇਸਤਰੀ ਤੇ ਬਾਲ ਵਿਕਾਸ ਬਾਰੇ ਮੰਤਰੀ ਡਾ. ਬਲਜੀਤ ਕੌਰ ਨੇ ਦੱਸਿਆ ਕਿ ਸੂਬਾ ਸਰਕਾਰ ਵੱਲੋਂ ਲਾਭਪਾਤਰੀਆਂ ਨੂੰ ਪ੍ਰਤੀ ਮਹੀਨਾ 1500/- ਰੁਪਏ ਪੈਨਸ਼ਨ ਦੇ ਰੂਪ ਵਿੱਚ ਵਿੱਤੀ ਸਹਾਇਤਾ ਦਿੱਤੀ ਜਾ ਰਹੀ ਹੈ। ਮੌਜੂਦਾ ਸਮੇਂ ਪੰਜਾਬ ਰਾਜ ਵਿੱਚ ਇਨ੍ਹਾਂ ਸਕੀਮਾਂ ਅਧੀਨ 30.25 ਲੱਖ ਲਾਭਪਾਤਰੀਆਂ ਨੂੰ ਪੈਨਸ਼ਨ ਦਾ ਲਾਭ ਮਿਲ ਰਿਹਾ ਹੈ।
ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਨੇ ਦੱਸਿਆ ਕਿ ਪੈਨਸ਼ਨ ਦੀ ਰਾਸੀ ਦੀ ਤੁਰੰਤ ਅਦਾਇਗੀ ਕਰਨ ਲਈ ਪੂਰੇ ਪੰਜਾਬ ਰਾਜ ਵਿੱਚ ਨਵਾਂ ਸਿਸਟਮ ਜਨਤਕ ਵਿੱਤੀ ਪ੍ਰਬੰਧਨ ਸਿਸਟਮ (ਪੀ.ਐਫ.ਐਮ.ਐਸ) ਲਾਗੂ ਕੀਤਾ ਗਿਆ ਹੈ, ਜਿਸ ਨਾਲ ਪੈਨਸ਼ਨ ਦਾ ਭੁਗਤਾਨ ਜਲਦੀ ਹੋਵੇਗਾ ਅਤੇ ਅਦਾਇਗੀ ਸਬੰਧੀ ਵਿਭਾਗ ਨੂੰ ਤੁਰੰਤ ਜਾਣਕਾਰੀ ਮਿਲ ਜਾਵੇਗੀ।

ਉਹਨਾ ਕਿਹਾ ਕਿ ਜੇਕਰ ਪੈਨਸ਼ਨ ਦੀ ਅਦਾਇਗੀ ਵਿੱਚ ਕੋਈ ਰੁਕਾਵਟ ਆਉਦੀ ਹੈ ਤਾਂ ਲਾਭਪਾਤਰੀ ਆਪਣੀ ਪੂਰੀ ਜਾਣਕਾਰੀ ਇਸ ਸਿਸਟਮ ਰਾਹੀਂ ਪ੍ਰਾਪਤ ਕਰ ਸਕਦਾ ਹੈ। ਇਹ ਸਿਸਟਮ ਪਹਿਲਾਂ 7 ਜਿਲ੍ਹਿਆਂ ਵਿੱਚ ਲਾਗੂ ਕੀਤਾ ਗਿਆ ਸੀ,  ਜੋ ਕਿ ਸਫ਼ਲ ਰਿਹਾ। ਹੁਣ ਪੰਜਾਬ ਰਾਜ ਦੇ ਜ਼ਿਲ੍ਹਾ ਅਧਿਕਾਰੀਆਂ ਨੂੰ ਪੈਨਸ਼ਨ ਦੀ ਅਦਾਇਗੀ ਵਿੱਚ ਹੋਰ ਪਾਰਦਰਸ਼ਤਾ ਲਿਆਉਣ ਲਈ ਪੀ.ਐਫ.ਐਮ.ਐਸ ਰਾਹੀਂ ਪੈਨਸ਼ਨ ਭੇਜਣ ਲਈ ਹਦਾਇਤਾਂ ਜਾਰੀ ਕੀਤੀਆਂ ਗਈਆਂ ਹਨ। 

ਡਾ. ਬਲਜੀਤ ਕੌਰ ਨੇ ਇਹ ਵੀ ਦੱਸਿਆ ਕਿ ਪੂਰੇ ਪੰਜਾਬ ਵਿੱਚ ਪੀ.ਐਫ.ਐਮ.ਐਸ ਲਾਗੂ ਹੋਣ ਨਾਲ ਪੈਨਸ਼ਨ ਭੇਜਣ ਦੇ ਕੰਮ ਵਿੱਚ ਪਾਰਦਰਸ਼ਤਾ ਆਵੇਗੀ। ਪੰਜਾਬ ਰਾਜ ਭਾਰਤ ਦਾ ਪਹਿਲਾ ਅਜਿਹਾ ਸੂਬਾ ਬਣ ਜਾਵੇਗਾ ਜੋ 30.25 ਲੱਖ ਲਾਭਪਾਤਰੀਆਂ ਨੂੰ ਇਸ ਸਿਸਟਮ ਨਾਲ ਮਹੀਨਾਵਾਰ ਪੈਨਸਨ ਦਾ ਲਾਭ ਦੇਵੇਗਾ। ਵਿਭਾਗ ਨੂੰ ਜਨਤਕ ਵਿੱਤੀ ਪ੍ਰਬੰਧਨ  ਸਿਸਟਮ ਨੂੰ ਪੂਰੇ ਪੰਜਾਬ ਵਿੱਚ ਲਾਗੂ ਕਰਨ ਲਈ ਗਵਰਨੈਂਸ ਵਿਭਾਗ ਅਤੇ ਐਕਸਿਸ ਬੈਂਕ ਵੱਲੋਂ ਸਹਿਯੋਗ ਦਿੱਤਾ ਗਿਆ ਹੈ।
 

SHARE ARTICLE

ਏਜੰਸੀ

Advertisement

Chandigarh ਦੇ SSP ਮੈਡਮ ਵੀ ਨਹੀਂ ਰੋਕ ਸਕੇ ਵਿਦਿਆਰਥੀ ਨੂੰ Gate ਖੋਲ੍ਹਣ ਤੋਂ

10 Nov 2025 3:08 PM

Raja Raj Singh Clash With Police : ਅੱਗੋਂ ਪੁਲਿਸ ਨੇ ਰਾਹ ਰੋਕ ਕੇ ਛੇੜ ਲਿਆ ਵੱਡਾ ਪੰਗਾ, ਗਰਮਾਇਆ ਮਾਹੌਲ

10 Nov 2025 3:07 PM

Panjab university senate issue :ਪੰਜਾਬ ਯੂਨੀਵਰਸਿਟੀ ਦੇ ਗੇਟ ਨੰ: 1 'ਤੇ ਪੈ ਗਿਆ ਗਾਹ, ਦੇਖਦੇ ਹੀ ਰਹਿ ਗਏ ਪੁਲਿਸ

10 Nov 2025 3:07 PM

PU Protest:ਨਿਹੰਗ ਸਿੰਘਾਂ ਦੀ ਫ਼ੌਜ ਲੈ ਕੇ Panjab University ਪਹੁੰਚ ਗਏ Raja Raj Singh , ਲਲਕਾਰੀ ਕੇਂਦਰ ਸਰਕਾਰ

09 Nov 2025 3:09 PM

Partap Bajwa | PU Senate Election: ਪੰਜਾਬ ਉੱਤੇ RSS ਕਬਜ਼ਾ ਕਰਨਾ ਚਾਹੁੰਦੀ ਹੈ ਤਾਂ ਹੀ ਅਜਿਹੇ ਫੈਸਲੈ ਲੈ ਰਹੀ ਹੈ

09 Nov 2025 2:51 PM
Advertisement