ਬਿਜਲੀ ਮੰਤਰੀ ਵੱਲੋਂ ਸ਼ਿਕਾਇਤਾਂ ਦੇ ਤੇਜ਼ੀ ਨਾਲ ਨਿਪਟਾਰੇ ਲਈ ਵੱਖ-ਵੱਖ ਵਿਭਾਗਾਂ ਵਿਚਕਾਰ ਬਿਹਤਰ ਤਾਲਮੇਲ ਦਾ ਸੱਦਾ
Published : Sep 14, 2022, 5:38 pm IST
Updated : Sep 14, 2022, 5:39 pm IST
SHARE ARTICLE
photo
photo

ਮੁੱਖ ਮੁੱਦਿਆਂ ਦੇ ਤੁਰੰਤ ਹੱਲ ਲਈ ਕਮੇਟੀ ਬਣਾਈ

 

ਚੰਡੀਗੜ੍ਹ:ਪੰਜਾਬ ਦੇ ਬਿਜਲੀ ਮੰਤਰੀ ਹਰਭਜਨ ਸਿੰਘ ਈ.ਟੀ.ਓ. ਨੇ ਡਿਵੈਲਪਰਾਂ ਅਤੇ ਖਪਤਕਾਰਾਂ ਦੀਆਂ ਵੱਖ-ਵੱਖ ਸ਼ਿਕਾਇਤਾਂ ਦੇ ਤੇਜ਼ੀ ਨਾਲ ਨਿਪਟਾਰੇ ਲਈ ਵੱਖ-ਵੱਖ ਵਿਭਾਗਾਂ ਦਰਮਿਆਨ ਬਿਹਤਰ ਤਾਲਮੇਲ ਦੀ ਮੰਗ ਕੀਤੀ। ਬਿਜਲੀ ਮੰਤਰੀ ਅੱਜ ਇੱਥੇ ਮਹਾਤਮਾ ਗਾਂਧੀ ਸਟੇਟ ਇੰਸਟੀਚਿਊਟ ਆਫ਼ ਪਬਲਿਕ ਐਡਮਨਿਸਟ੍ਰੇਸ਼ਨ ਵਿਖੇ ਮੁੱਖ ਮੰਤਰੀ ਭਗਵੰਤ ਮਾਨ ਦੇ ਨਿਰਦੇਸ਼ਾਂ ਅਨੁਸਾਰ ਕਲੋਨਾਈਜ਼ਰਾਂ ਅਤੇ ਖਪਤਕਾਰਾਂ ਨੂੰ ਦਰਪੇਸ਼ ਵੱਖ-ਵੱਖ ਸਮੱਸਿਆਵਾਂ ਬਾਰੇ ਵਿਚਾਰ-ਵਟਾਂਦਰਾ ਕਰਨ ਲਈ ਰੱਖੀ ਮੀਟਿੰਗ ਨੂੰ ਸੰਬੋਧਨ ਕਰ ਰਹੇ ਸਨ।

ਸੀ.ਆਰ.ਈ.ਡੀ.ਏ.ਆਈ., ਪੀ.ਸੀ.ਪੀ.ਡੀ.ਏ. ਦੇ ਨੁਮਾਇੰਦਿਆਂ ਅਤੇ ਪੰਜਾਬ ਭਰ ਦੇ ਹੋਰ ਡਿਵੈਲਪਰਾਂ/ਖਪਤਕਾਰਾਂ ਦੀ ਹਾਜ਼ਰੀ ਵਿੱਚ ਹੋਈ ਮੀਟਿੰਗ ਦੌਰਾਨ ਬਿਜਲੀ ਮੰਤਰੀ ਵੱਲੋਂ ਇੱਕ ਕਮੇਟੀ ਬਣਾਈ ਗਈ ਜਿਸ ਵਿੱਚ ਮੁੱਦਿਆਂ ਦੇ ਹੱਲ ਲਈ ਪੀ.ਐਸ.ਪੀ.ਸੀ.ਐਲ., ਗਮਾਡਾ, ਪੁੱਡਾ, ਟਾਊਨ ਐਂਡ ਕੰਟਰੀ ਪਲਾਨਿੰਗ ਵਿਭਾਗ, ਸਥਾਨਕ ਸਰਕਾਰਾਂ ਵਿਭਾਗ ਅਤੇ ਸੀ.ਆਰ.ਈ.ਡੀ.ਏ., ਪੀ.ਡੀ.ਪੀ.ਸੀ.ਐੱਲ. ਅਤੇ ਪੰਜਾਬ ਭਰ ਦੀਆਂ ਹੋਰ ਡਿਵੈਲਪਰ/ਖਪਤਕਾਰ ਐਸੋਸੀਏਸ਼ਨਾਂ ਦੇ ਨੁਮਾਇੰਦੇ ਸ਼ਾਮਲ ਕੀਤੇ ਗਏ ਹਨ।

ਮੀਟਿੰਗ ਵਿੱਚ ਸਕੱਤਰ ਬਿਜਲੀ, ਸੀਐਮਡੀ, ਪੀਐਸਪੀਸੀਐਲ, ਸੀਏ/ਗਮਾਡਾ, ਏਸੀਏ ਪੁੱਡਾ, ਡਾਇਰੈਕਟਰ/ਵਪਾਰਕ, ਪੀਐਸਪੀਸੀਐਲ, ਡਾਇਰੈਕਟਰ/ਵੰਡ, ਪੀਐਸਪੀਸੀਐਲ ਅਤੇ ਪੀਐਸਪੀਸੀਐਲ, ਗਮਾਡਾ, ਪੁੱਡਾ, ਟਾਊਨ ਐਂਡ ਕੰਟਰੀ ਪਲਾਨਿੰਗ ਵਿਭਾਗ ਦੇ ਸੀਨੀਅਰ ਅਧਿਕਾਰੀ ਵੀ ਹਾਜ਼ਰ ਸਨ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

'ਸਿੱਖਿਆ ਕੋਈ ਤਰਸ ਦੀ ਭਾਵਨਾ ਨਹੀਂ, ਇਹ ਹਰ ਇੱਕ ਇਨਸਾਨ ਦਾ ਹੱਕ ਹੈ'

22 Feb 2026 1:38 PM

ਚੰਡੀਗੜ੍ਹ 'ਚ ਲੱਗੇ ਗੁਲਾਬ ਮੇਲੇ 'ਚ ਲੱਗੀਆਂ ਰੌਣਕਾਂ, ਹਿਮਾਚਲ ਦੇ ਸੱਭਿਆਚਾਰਕ ਨਾਚ ਦਾ ਲੋਕਾਂ ਨੇ ਲਿਆ ਲੁਤਫ਼,

22 Feb 2026 1:37 PM

ਕੰਜ਼ਿਊਮਰ ਕੋਰਟਾਂ 'ਚ ਬੇਹੱਦ ਜ਼ਿਆਦਾ ਖ਼ਾਲੀ ਅਸਾਮੀਆਂ ! ਸਟਾਫ਼ ਦੀ ਕਮੀ ਤੇ ਲੋੜੀਂਦਾ ਸਹੂਲਤਾਂ ਦੀ ਘਾਟ ਨੂੰ ਲੈ ਕੇ ਵਕ.

21 Feb 2026 3:02 PM

"ਬਾਦਲ ਖਾ ਗਿਆ ਗੋਲਕਾਂ ਤੇ SGPC ਦੀ ਜ਼ਮੀਨ ਦੇ ਪੈਸੇ"

21 Feb 2026 3:00 PM

'ਜਨਮ ਲੈਂਦੇ ਹੀ ਇੱਕ ਸਿੰਘ ਦਾ ਸ਼ਸਤਰਾਂ ਨਾਲ਼ ਪੈ ਜਾਂਦਾ ਹੈ ਪਿਆਰ'

20 Feb 2026 1:32 PM
Advertisement