ਪੰਜਾਬ ਵਿਚ ਵੱਡੀ ਵਾਰਦਾਤ, ਝਬਾਲ 'ਚ ‘ਆਪ’ ਦੇ ਕਾਰਜਕਾਰੀ ਮੈਂਬਰ 'ਤੇ ਚਲਾਈਆਂ ਗੋਲੀਆਂ

By : GAGANDEEP

Published : Sep 14, 2023, 12:02 pm IST
Updated : Sep 14, 2023, 12:39 pm IST
SHARE ARTICLE
photo
photo

ਗੰਭੀਰ ਹਾਲਤ ਵਿਚ ਹਸਪਤਾਲ ਭਰਤੀ

 

 ਤਰਨਤਾਰਨ : ਤਰਨਤਾਰਨ ਵਿਚ ਵੱਡੀ ਵਾਰਦਾਤ ਵਾਪਰੀ ਹੈ। ਇਥੇ ਵਿਧਾਨ ਸਭਾ ਹਲਕੇ ਦੇ ਪਿੰਡ ਪੱਧਰੀ ਦੇ 'ਆਪ' ਆਗੂ ਸਲਵਿੰਦਰ ਸਿੰਘ ਨੂੰ ਦੇਰ ਸ਼ਾਮ ਅਣਪਛਾਤੇ ਲੋਕਾਂ ਨੇ ਗੋਲੀਆਂ ਨਾਲ ਭੁੰਨ ਦਿਤਾ। ਉਕਤ ਆਗੂ ਨੂੰ ਗੰਭੀਰ ਹਾਲਤ ਵਿਚ ਤਰਨਤਾਰਨ ਦੇ ਸਿਵਲ ਹਸਪਤਾਲ ਲਿਆਂਦਾ ਗਿਆ ਜਿਥੋਂ ਗੰਭੀਰ ਹਾਲਤ ਕਾਰਨ ਉਸ ਨੂੰ ਅੰਮ੍ਰਿਤਸਰ ਦੇ ਹਸਪਤਾਲ ਲਈ ਰੈਫ਼ਰ ਕਰ ਦਿਤਾ। 

ਇਹ ਵੀ ਪੜ੍ਹੋ: ਹਰਿਆਣਾ: ਕੋਰੋਨਾ ਕਾਲ ਵਿਚ ਅਧਿਆਪਿਕਾ ਨੇ ਸਿੱਖੀ ਫਰੈਂਚ, ਅੱਜ 12 ਦੇਸ਼ਾਂ ਦੇ ਲੋਕਾਂ ਨੂੰ ਸਿਖਾ ਰਹੇ ਹਿੰਦੀ

ਜਾਣਕਾਰੀ ਅਨੁਸਾਰ ਬੀਤੀ ਰਾਤ 9 ਵਜੇ ਦੇ ਕਰੀਬ ਸਲਵਿੰਦਰ ਸਿੰਘ ਘਰ ਦੇ ਦਰਵਾਜ਼ੇ ਅੱਗੇ ਖੜ੍ਹਾ ਸੀ ਤਾਂ ਮੋਟਰਸਾਈਕਲ ‘ਤੇ ਆਏ ਅਣਪਛਾਤੇ ਵਿਅਕਤੀਆਂ ਨੇ ਉਸ ‘ਤੇ ਗੋਲੀਆਂ ਚਲਾ ਦਿਤੀਆਂ ਅਤੇ ਵਾਰਦਾਤ ਨੂੰ ਅੰਜਾਮ ਦੇਣ ਤੋਂ ਬਾਅਦ ਮੁਲਜ਼ਮ ਮੌਕੇ ਤੋਂ ਫ਼ਰਾਰ ਹੋ ਗਏ। ਪਿੰਡ ਵਾਸੀਆਂ ਨੇ ਸਲਵਿੰਦਰ ਸਿੰਘ ਨੂੰ ਜ਼ਖ਼ਮੀ ਹਾਲਤ ‘ਚ ਤਰਨਤਾਰਨ ਦੇ ਸਿਵਲ ਹਸਪਤਾਲ ਪਹੁੰਚਾਇਆ, ਜਿਥੇ ਉਸ ਦੀ ਹਾਲਤ ਨਾਜ਼ੁਕ ਹੋਣ ਕਾਰਨ ਉਸ ਨੂੰ ਅੰਮ੍ਰਿਤਸਰ ਦੇ ਹਸਪਤਾਲ ਰੈਫਰ ਕਰ ਦਿੱਤਾ ਗਿਆ। ‘ਆਪ’ ਆਗੂ ਦੀ ਹਾਲਤ ਅਜੇ ਵੀ ਨਾਜ਼ੁਕ ਬਣੀ ਹੋਈ ਹੈ। ਪੁਲਿਸ ਪਾਰਟੀ ਨੇ ਮੌਕੇ ‘ਤੇ ਪਹੁੰਚ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ।

ਇਹ ਵੀ ਪੜ੍ਹੋ: ਪੀਲੀਏ ਦੇ ਮਰੀਜ਼ ਅਪਣਾਉਣ ਇਹ ਨੁਸਖ਼ੇ, ਜਲਦੀ ਮਿਲੇਗੀ ਰਾਹਤ  

ਦੱਸਣਯੋਗ ਹੈ ਕਿ ਬੀਤੇ ਦਿਨ ਆਮ ਆਦਮੀ ਪਾਰਟੀ ਦੇ ਸੁਪਰੀਮੋ ਅਰਵਿੰਦ ਕੇਜਰੀਵਾਲ ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨਾਲ ਮਿਲ ਕੇ ਅੰਮ੍ਰਿਤਸਰ ਸਥਿਤ ਛੇਹਰਟਾ ਵਿਚ ਪਹਿਲੇ ਸਕੂਲ ਆਫ ਐਮੀਨੈਂਸ ਦਾ ਉਦਘਾਟਨ ਕੀਤਾ। ਇਸ ਦੌਰਾਨ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਸਲਵਿੰਦਰ ਸਿੰਘ ਪੱਧਰੀ ਵੀ ਪਹੁੰਚੇ ਸਨ।

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਸੁਖਦੇਵ ਸਿੰਘ ਭੁੱਚੋ ਵਾਲੇ ਬਾਰੇ ਸਨਸਨੀਖੇਜ ਖੁਲਾਸੇ

21 Nov 2025 2:57 PM

Anmol Bishnoi Brother: ਹੁਣ ਗੈਂਗਸਟਰਾਂ ਨੂੰ ਪਈ ਆਪਣੀ ਜਾਨ ਦੀ ਫਿਕਰ, ਅਨਮੋਲ ਦੇ ਭਰਾ ਨੇ ਕੈਮਰੇ ਅੱਗੇ ਲਗਾਈ ਗੁਹਾਰ

20 Nov 2025 8:49 AM

ਹਾਈਕੋਰਟ ਨੇ ਰਾਜਾ ਵੜਿੰਗ ਦੇ ਮਾਮਲੇ 'ਚ SC ਕਮਿਸ਼ਨ ਨੂੰ ਪਾਈ ਝਾੜ ਕੇਸ ਤੋਂ ਦੂਰ ਰਹਿਣ ਦੀ ਦਿੱਤੀ ਸਲਾਹ, ਨਹੀਂ ਤਾਂ...

21 Nov 2025 2:56 PM

Anmol Bishnoi ਦੇ ਭਾਰਤ ਆਉਣ ਨਾਲ Moosewala ਕਤਲ ਕੇਸ 'ਚ ਇਨਸਾਫ਼ ਦੀ ਵਧੀ ਆਸ ?

20 Nov 2025 8:48 AM

ਜੇਲ੍ਹ ਦੀ ਚੱਕੀ ਪੀਸਣਗੀਆਂ ਕਈ ਮਸ਼ਹੂਰ ਫਿਲਮੀ ਹਸਤੀਆਂ? ਦਾਊਦ ਦੀ ਡਰੱਗ ਪਾਰਟੀ ਨਾਲ ਜੁੜ ਰਹੇ ਨਾਮ

17 Nov 2025 1:59 PM
Advertisement