ਲੁਧਿਆਣਾ 'ਚ ਗਰਭਵਤੀ ਔਰਤ ਨੇ ਫਾਹਾ ਲੈ ਕੇ ਕੀਤੀ ਖ਼ੁਦਕੁਸ਼ੀ

By : GAGANDEEP

Published : Sep 14, 2023, 1:13 pm IST
Updated : Sep 14, 2023, 1:13 pm IST
SHARE ARTICLE
photo
photo

ਛੇ ਮਹੀਨਿਆਂ ਦੀ ਗਰਭਵਤੀ ਸੀ ਮ੍ਰਿਤਕ ਔਰਤ

 

ਲੁਧਿਆਣਾ: ਲੁਧਿਆਣਾ ਦੀ ਈਡਬਲਿਊਐਸ  ਕਲੋਨੀ ਵਿਚ ਇਕ ਗਰਭਵਤੀ ਔਰਤ ਨੇ ਸ਼ੱਕੀ ਹਾਲਾਤਾਂ ਵਿੱਚ ਫਾਹਾ ਲੈ ਕੇ ਖ਼ੁਦਕੁਸ਼ੀ ਕਰ ਲਈ। ਮਹਿਲਾ ਆਪਣੀ ਧੀ ਦੀ ਕਿਡਨੀ ਦੀ ਸਮੱਸਿਆ ਕਾਰਨ ਚਿੰਤਤ ਸੀ। ਪੁਲਿਸ ਨੇ ਪਰਿਵਾਰਕ ਮੈਂਬਰਾਂ ਦੇ ਬਿਆਨ ਦਰਜ ਕਰਕੇ ਜਾਂਚ ਸ਼ੁਰੂ ਕਰ ਦਿਤੀ ਹੈ। ਪਤਾ ਲੱਗਾ ਹੈ ਕਿ ਸਬਜ਼ੀ ਪਕਾਉਣ ਨੂੰ ਲੈ ਕੇ ਪਤੀ-ਪਤਨੀ ਵਿਚਾਲੇ ਤਕਰਾਰ ਹੋ ਗਈ ਸੀ।

 ਇਹ ਵੀ ਪੜ੍ਹੋ: ਪੰਜਾਬ ਵਿਚ ਵੱਡੀ ਵਾਰਦਾਤ, ਝਬਾਲ 'ਚ ‘ਆਪ’ ਦੇ ਕਾਰਜਕਾਰੀ ਮੈਂਬਰ 'ਤੇ ਚਲਾਈਆਂ ਗੋਲੀਆਂ

ਈਡਬਲਿਊਐਸ ਕਲੋਨੀ ਵਿੱਚ ਰਹਿਣ ਵਾਲੀ ਸੋਨਿਕਾ ਦਾ ਵਿਆਹ ਕਰੀਬ 10 ਸਾਲ ਪਹਿਲਾਂ ਨਵਦੀਪ ਸ਼ਰਮਾ ਨਾਲ ਹੋਇਆ ਸੀ। ਸਬਜ਼ੀ ਪਕਾਉਣ ਨੂੰ ਲੈ ਕੇ ਪਤੀ ਨਵਦੀਪ ਨਾਲ ਬਹਿਸ ਤੋਂ ਬਾਅਦ ਔਰਤ ਕਮਰੇ 'ਚ ਚਲੀ ਗਈ ਸੀ। ਕਰੀਬ 20 ਮਿੰਟ ਬਾਅਦ ਨਵਦੀਪ ਕਮਰੇ 'ਚ ਪਹੁੰਚਿਆ ਤਾਂ ਸੋਨਿਕਾ ਫਾਹੇ ਨਾਲ ਲਟਕ ਰਹੀ ਸੀ।

ਇਹ ਵੀ ਪੜ੍ਹੋ: ਲੀਬੀਆ 'ਚ ਤੂਫਾਨ ਅਤੇ ਹੜ੍ਹ ਨੇ ਮਚਾਈ ਤਬਾਹੀ, ਹੁਣ ਤੱਕ 7 ਹਜ਼ਾਰ ਲੋਕਾਂ ਦੀ ਮੌਤ

ਉਸਨੇ ਤੁਰੰਤ ਸੋਨਿਕਾ ਦੇ ਪਰਿਵਾਰ ਅਤੇ ਪੁਲਿਸ ਨੂੰ ਸੂਚਿਤ ਕੀਤਾ। ਇਲਾਕਾ ਪੁਲਿਸ ਮੌਕੇ 'ਤੇ ਪਹੁੰਚ ਗਈ। ਪੁਲਿਸ ਦੀ ਹਾਜ਼ਰੀ ਵਿੱਚ ਲਾਸ਼ ਨੂੰ ਫਾਹੇ ਤੋਂ ਹੇਠਾਂ ਉਤਾਰਿਆ ਗਿਆ। ਪਤੀ ਨਵਦੀਪ ਨੇ ਦੱਸਿਆ ਕਿ ਪਹਿਲਾਂ ਤਾਂ ਉਸ ਨੇ ਸੋਚਿਆ ਕਿ ਸ਼ਾਇਦ ਉਸ ਦੀ ਪਤਨੀ ਟਾਇਲਟ ਆਦਿ ਲਈ ਗਈ ਸੀ ਪਰ ਜਦੋਂ ਕਰੀਬ 20 ਮਿੰਟ ਤੱਕ ਉਹ ਹੇਠਾਂ ਨਾ ਆਈ ਤਾਂ ਉਸ ਨੇ ਕਮਰੇ ਵਿਚ ਜਾ ਕੇ ਦੇਖਿਆ ਤਾਂ ਸੋਨਿਕਾ ਦੀ ਲਾਸ਼ ਲਟਕ ਰਹੀ ਸੀ। ਫਿਲਹਾਲ ਪੁਲਿਸ ਮਾਮਲੇ ਨੂੰ ਸ਼ੱਕੀ ਮੰਨ ਰਹੀ ਹੈ।

ਜਾਣਕਾਰੀ ਮੁਤਾਬਕ ਸੋਨਿਕਾ ਦੀ ਬੇਟੀ ਨੂੰ ਕਿਡਨੀ ਦੀ ਸਮੱਸਿਆ ਹੈ। ਗੁਰਦਿਆਂ ਦਾ ਆਕਾਰ ਛੋਟਾ ਅਤੇ ਵੱਡਾ ਹੁੰਦਾ ਹੈ। ਇਸ ਕਾਰਨ ਉਹ ਵੀ ਚਿੰਤਤ ਰਹਿੰਦੀ ਸੀ। ਇਸ ਸਮੇਂ ਉਹ ਗਰਭ ਅਵਸਥਾ ਦੇ ਛੇਵੇਂ ਮਹੀਨੇ ਵਿੱਚ ਸੀ। ਅਚਾਨਕ ਪੱਖੇ ਨਾਲ ਲਟਕਦੀ ਲਾਸ਼ ਮਿਲਣ ਤੋਂ ਬਾਅਦ ਪੁਲਿਸ ਨੂੰ ਮਾਮਲਾ ਸ਼ੱਕੀ ਲੱਗ ਰਿਹਾ ਹੈ।

ਏਐਸਆਈ ਇੰਦਰਜੀਤ ਸਿੰਘ ਨੇ ਦੱਸਿਆ ਕਿ ਜਦੋਂ ਉਨ੍ਹਾਂ ਨੂੰ ਔਰਤ ਦੀ ਮੌਤ ਦੀ ਸੂਚਨਾ ਮਿਲੀ ਤਾਂ ਉਨ੍ਹਾਂ ਤੁਰੰਤ ਮੌਕੇ ’ਤੇ ਪਹੁੰਚ ਕੇ ਲਾਸ਼ ਨੂੰ ਕਬਜ਼ੇ ਵਿੱਚ ਲੈ ਲਿਆ। ਫਿਲਹਾਲ ਲਾਸ਼ ਨੂੰ ਪੋਸਟਮਾਰਟਮ ਲਈ ਸਿਵਲ ਹਸਪਤਾਲ 'ਚ ਰਖਵਾਇਆ ਗਿਆ ਹੈ। ਹੁਣ ਧਾਰਾ 174 ਤਹਿਤ ਕਾਰਵਾਈ ਕੀਤੀ ਗਈ ਹੈ। ਬਾਕੀ ਪੋਸਟਮਾਰਟਮ ਰਿਪੋਰਟ ਆਉਣ ਤੋਂ ਬਾਅਦ ਸਾਰਾ ਮਾਮਲਾ ਸਪੱਸ਼ਟ ਹੋਵੇਗਾ। ਸੂਤਰਾਂ ਮੁਤਾਬਕ ਪਤੀ ਨੂੰ ਫਿਲਹਾਲ ਪੁਲਸ ਨੇ ਪੁੱਛਗਿੱਛ ਲਈ ਹਿਰਾਸਤ 'ਚ ਲਿਆ ਹੈ।

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਜਾਣੋ 10 ਕਰੋੜ ਦੀ ਲਾਟਰੀ ਜਿੱਤਣ ਵਾਲੇ ਇਸ ਸ਼ਖਸ ਨੂੰ ਮਿਲਣਗੇ ਕਿੰਨੇ ਰੁਪਏ

22 Jan 2026 3:38 PM

Top Athlete Karan Brar Allegedly Stripped and Beaten: ਸੁਣੋ ਕੀ ਕਹਿ ਰਹੇ ਵਕੀਲ Ghuman Brothers ਅਤੇ ਪੀੜਤ

21 Jan 2026 3:24 PM

ਨਸ਼ੇ ਦਾ ਦੈਂਤ ਖਾ ਗਿਆ ਪਰਿਵਾਰ ਦੇ 7 ਜੀਆਂ ਨੂੰ, ਤਸਵੀਰਾਂ ਦੇਖ ਕੇ ਹੰਝੂ ਵਹਾਅ ਰਹੀ ਬਜ਼ੁਰਗ ਮਾਤਾ

18 Jan 2026 2:54 PM

Punjabi Youth Dies in New Zealand:ਮੈਨੂੰ ਕਹਿੰਦਾ ਸੀ ਮੈਂ 1-2 ਸਾਲ ਲਗਾਉਣੇ ਨੇ ਵਿਦੇਸ਼, ਫ਼ਿਰ ਤੁਹਾਡੇ ਕੋਲ਼ ਰਹਾਂਗਾ

18 Jan 2026 2:53 PM

Gurdaspur Accident : ਟਰੱਕ ਨਾਲ ਟਕਰਾਈ ਸਕੂਲ ਵੈਨ, ਮੌਕੇ 'ਤੇ ਮਚਿਆ ਹੜਕੰਪ

17 Jan 2026 3:07 PM
Advertisement