ਖ਼ਬਰਾਂ |

ਤਾਜ਼ਾ |

ਮੋਰਿੰਡਾ 'ਚ ਸੱਪ ਦੇ ਡੰਗਣ ਨਾਲ ਦੋ ਸਾਲਾ ਬੱਚੀ ਦੀ ਹੋਈ ਮੌਤ

By : GAGANDEEP

Published : Sep 14, 2023, 4:00 pm IST
Updated : Sep 14, 2023, 4:00 pm IST
SHARE ARTICLE
photo
photo

ਇਲਾਕੇ ਵਿਚ ਦਹਿਸ਼ਤ ਦਾ ਮਾਹੌਲ

 

ਮੋਰਿੰਡਾ: ਮੋਰਿੰਡਾ ਦੇ ਨਜ਼ਦੀਕੀ ਪਿੰਡ ਬਹਿਬਲਪੁਰ ਵਿਖੇ ਦੋ ਸਾਲਾਂ ਬੱਚੀ ਦੀ ਸੱਪ ਦੇ ਡੰਗਣ ਨਾਲ ਮੌਤ ਹੋ ਗਈ।   ਮ੍ਰਿਤਕ ਬੱਚੀ ਦੀ ਪਹਿਚਾਣ ਤਰੁਣਪ੍ਰੀਤ ਕੌਰ  ਵਜੋਂ ਹੋਈ ਹੈ।  ਮਿਲੀ ਜਾਣਕਾਰੀ ਅਨੁਸਾਰ ਰਾਤ ਲਗਭਗ ਢਾਈ ਵਜੇ ਦੇ ਕਰੀਬ ਬੱਚੀ ਤਰੁਣਪ੍ਰੀਤ ਕੌਰ ਮੰਜੇ 'ਤੇ ਸੁੱਤੀ ਪਈ ਸੀ ਕਿ ਅਚਾਨਕ ਉਸ ਨੇ ਰੋਣਾ ਸ਼ੁਰੂ ਕਰ ਦਿਤਾ।

ਇਹ ਵੀ ਪੜ੍ਹੋ:  ਹਾਸ ਕਲਾਕਾਰ ਜਸਵਿੰਦਰ ਭੱਲਾ ਦਾ ਫ਼ਿਲਮ ਪ੍ਰਮੋਸ਼ਨ ਦੌਰਾਨ ਫੋਨ ਹੋਇਆ ਚੋਰੀ

ਬੱਚੀ ਦੀ ਮਾਂ ਰਜੀ ਕੌਰ ਨੇ ਦੱਸਿਆ ਕਿ ਜਦੋਂ ਉਸ ਨੇ ਦੇਖਿਆ ਤਾਂ ਮੰਜੇ ਤੇ ਇੱਕ ਸੱਪ ਪਿਆ ਸੀ। ਜਿਸ 'ਤੇ ਉਹ ਸਮਝ ਗਈ ਕਿ ਬੱਚੀ ਨੂੰ ਸੱਪ ਨੇ ਕੱਟ ਲਿਆ ਹੈ। ਮਾਪੇ ਤੁਰੰਤ ਬੱਚੀ ਨੂੰ ਸਰਕਾਰੀ ਹਸਪਤਾਲ ਮੋਰਿੰਡਾ ਵਿਖੇ ਲੈ ਗਏ।

ਇਹ ਵੀ ਪੜ੍ਹੋ: ਬਠਿੰਡਾ 'ਚ ਕਰਜ਼ੇ ਤੋਂ ਤੰਗ ਆ ਕੇ ਕਿਸਾਨ ਨੇ ਕੀਤੀ ਖ਼ੁਦਕੁਸ਼ੀ

ਜਿੱਥੇ ਡਾਕਟਰਾਂ ਨੇ ਉਸ ਦਾ ਇਲਾਜ ਸ਼ੁਰੂ ਕਰ ਦਿਤਾ ਪਰੰਤੂ ਬਾਅਦ ਵਿਚ ਉਸ ਨੂੰ ਰੈਫ਼ਰ ਕਰ ਦਿਤਾ। ਜਦਕਿ ਪੀਜੀਆਈ ਵਿਖੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ। ਪਿੰਡ ਵਾਸੀਆਂ ਨੇ ਦੱਸਿਆ ਪਹਿਲਾਂ ਵੀ ਸੱਪ ਦੇ ਡੰਗਣ ਵਾਲੀਆਂ ਘਟਨਾਵਾਂ ਵਾਪਰ ਚੁੱਕੀਆਂ ਹਨ। ਜਿਸ ਕਾਰਨ ਲੋਕਾਂ ਵਿਚ ਦਹਿਸ਼ਤ ਦਾ ਮਾਹੌਲ ਹੈ। 

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

DM ਗਗਨਦੀਪ ਰੰਧਾਵਾ ਦੇ ਪਰਿਵਾਰਿਕ ਮੈਂਬਰਾਂ ਦੀ ਪੁਲਿਸ ਨਾਲ ਤਿੱਖੀ ਬਹਿਸ

22 Mar 2026 2:53 PM

'DM ਗਗਨ ਰੰਧਾਵਾ ਦੀ ਘਰ ਬੁਲਾ ਕੇ ਕੀਤੀ ਸੀ ਕੁੱਟਮਾਰ, ਇਹ ਘਟਨਾ ਉਨ੍ਹਾਂ ਦੇ ਦਿਲ 'ਤੇ ਲੱਗ ਗਈ'

21 Mar 2026 4:40 PM

ਚਰਨਪ੍ਰੀਤ ਸਿੰਘ ਦਾ ਹੋਇਆ ਅੰਤਮ ਸਸਕਾਰ, ਭੁੱਬਾਂ ਮਾਰ ਰੋਏ ਪਰਿਵਾਰਕ ਮੈਂਬਰ

21 Mar 2026 4:39 PM

ਨਸ਼ੇ ਦੀ ਖੇਪ ਨਾਲ਼ ਫੜੇ ਕਥਿਤ ਸਰਪੰਚ ਮਾਮਲੇ 'ਤੇ ਤਲਬੀਰ ਗਿੱਲ ਨੇ ਘੇਰੇ ਅਕਾਲੀ

20 Mar 2026 3:01 PM

ਜਲੰਧਰ 'ਚ ਜ਼ਬਰਦਸਤ ਹੰਗਾਮਾ, ਪੁਲਿਸ ਤੇ ਪਰਿਵਾਰ ਵਿਚਾਲੇ ਝੜਪ, CCTV ਆਈ ਸਾਹਮਣੇ

20 Mar 2026 3:00 PM
Advertisement