ਜੰਗਲੀ ਜੀਵਾਂ ਦੇ ਗੈਰ-ਕਾਨੂੰਨੀ ਸ਼ਿਕਾਰ ਨੂੰ ਰੋਕਣ ਲਈ ਹਰ ਸੰਭਵ ਕਦਮ ਚੁੱਕਿਆ ਜਾ ਰਿਹੈ: ਲਾਲ ਚੰਦ ਕਟਾਰੂਚੱਕ

By : GAGANDEEP

Published : Sep 14, 2023, 7:10 pm IST
Updated : Sep 14, 2023, 7:10 pm IST
SHARE ARTICLE
photo
photo

ਜੰਗਲਾਤ ਅਤੇ ਜੰਗਲੀ ਜੀਵ ਸੁਰੱਖਿਆ ਮੰਤਰੀ ਨੇ ਤਰੱਕੀ ਦੇ ਮਾਮਲਿਆਂ ਵਿੱਚ ਤੇਜ਼ੀ ਲਿਆਉਣ ਦੇ ਦਿੱਤੇ ਨਿਰਦੇਸ਼

 

ਚੰਡੀਗੜ੍ਹ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਜੰਗਲਾਤ ਅਤੇ ਜੰਗਲੀ ਜੀਵ ਸੁਰੱਖਿਆ ਵਿਭਾਗ ਦੀ ਸੰਪਤੀ ਦੀ ਰਾਖੀ ਲਈ ਪੂਰੀ ਤਰ੍ਹਾਂ ਵਚਨਬੱਧ ਹੈ ਅਤੇ ਪਹਾੜੀ ਖੇਤਰਾਂ ਵਿੱਚ ਜੰਗਲੀ ਜੀਵਾਂ ਦੇ ਗੈਰ-ਕਾਨੂੰਨੀ ਸ਼ਿਕਾਰ ਨੂੰ ਰੋਕਣ ਲਈ ਹਰ ਸੰਭਵ ਕਦਮ ਚੁੱਕ ਰਹੀ ਹੈ। ਇਹ ਪ੍ਰਗਟਾਵਾ ਪੰਜਾਬ ਦੇ ਜੰਗਲਾਤ ਤੇ ਜੰਗਲੀ ਜੀਵ ਸੁਰੱਖਿਆ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਅੱਜ ਇਥੇ ਮੁਹਾਲੀ ਦੇ ਸੈਕਟਰ-68 ਸਥਿਤ ਜੰਗਲਾਤ ਕੰਪਲੈਕਸ ਵਿਖੇ ਪੀ.ਐਫ.ਐਸ ਆਫੀਸਰਜ਼ ਐਸੋਸੀਏਸ਼ਨ ਨਾਲ ਮੀਟਿੰਗ ਦੌਰਾਨ ਕੀਤਾ।

ਇਹ ਵੀ ਪੜ੍ਹੋ: ਪੰਜਾਬ ਸਰਕਾਰ ਬੱਚਿਆਂ ਦੇ ਸਰਵਪੱਖੀ ਵਿਕਾਸ ਲਈ ਕਾਰਜਸ਼ੀਲ: ਡਾ. ਬਲਜੀਤ ਕੌਰ

ਐਸੋਸੀਏਸ਼ਨ ਦੇ ਮੈਂਬਰਾਂ ਵੱਲੋਂ ਉਠਾਏ ਗਏ ਇੱਕ ਹੋਰ ਮਹੱਤਵਪੂਰਨ ਮੁੱਦੇ ਬਾਰੇ ਗੱਲ ਕਰਦਿਆਂ ਕੈਬਨਿਟ ਮੰਤਰੀ ਨੇ ਹਦਾਇਤ ਕੀਤੀ ਕਿ ਵਿਭਾਗ ਦੇ ਤਰੱਕੀ ਨਾਲ ਸਬੰਧਤ ਮਾਮਲਿਆਂ ਨੂੰ ਤੇਜ਼ੀ ਨਾਲ ਨਿਪਟਾਇਆ ਜਾਵੇ ਅਤੇ ਇਸ ਸਬੰਧੀ ਕੋਈ ਵੀ ਕੇਸ ਬਕਾਇਆ ਨਾ ਰਹੇ। ਉਨ੍ਹਾਂ ਕਿਹਾ ਕਿ ਪੰਜਾਬ ਲੋਕ ਸੇਵਾ ਕਮਿਸ਼ਨ (ਪੀ.ਪੀ.ਐਸ.ਸੀ.) ਨੇ ਵਣ ਰੇਂਜਰਾਂ ਦੀ ਭਰਤੀ ਲਈ ਪ੍ਰਵਾਨਗੀ ਦੇ ਦਿੱਤੀ ਹੈ।

ਇਹ ਵੀ ਪੜ੍ਹੋ: ਵਿਅਕਤੀ ਨੇ ਗੁਟਕਾ ਸਾਹਿਬ ਨੂੰ ਲਗਾਈ ਅੱਗ, ਫਿਰ ਬਣਾ ਕੇ ਭੇਜੀ ਵੀਡੀਓ, ਹੁਣ ਪੁਲਿਸ ਨੇ ਕੀਤੀ ਵੱਡੀ ਕਾਰਵਾਈ

ਕੈਬਨਿਟ ਮੰਤਰੀ ਨੇ ਅੱਗੇ ਦੱਸਿਆ ਕਿ ਵਣ ਰੇਂਜਰਾਂ ਤੋਂ ਪਦਉੱਨਤ ਹੋਏ ਪੀ.ਐਫ.ਐਸ. ਅਫਸਰਾਂ ਦੀ ਕਨਫਰਮੇਸ਼ਨ ਦਾ ਮਾਮਲਾ ਪੀ.ਪੀ.ਐਸ.ਸੀ. ਨੂੰ ਭੇਜ ਦਿੱਤਾ ਗਿਆ ਹੈ, ਜੋ ਵਿਚਾਰ ਅਧੀਨ ਹੈ। ਇਸ ਤੋਂ ਇਲਾਵਾ ਪਿਛਲੇ ਸਮੇਂ ਦੌਰਾਨ ਮੁਅੱਤਲ ਕੀਤੇ ਗਏ ਅਧਿਕਾਰੀਆਂ/ਕਰਮਚਾਰੀਆਂ ਦੀ ਬਹਾਲੀ ਦੇ ਮਾਮਲੇ 'ਤੇ ਵੀ ਸਰਗਰਮੀ ਨਾਲ ਵਿਚਾਰ ਕੀਤਾ ਜਾ ਰਿਹਾ ਹੈ।

ਉਨ੍ਹਾਂ ਇਸ ਗੱਲ ‘ਤੇ ਵੀ ਜ਼ੋਰ ਦਿੱਤਾ ਕਿ ਕਰਮਚਾਰੀਆਂ ਦੁਆਰਾ ਵਰਦੀਆਂ ਪਹਿਨਣ ਸਬੰਧੀ ਵਿਭਾਗ ਦੇ ਆਦੇਸ਼ਾਂ ਦੀ ਸਖਤੀ ਨਾਲ ਪਾਲਣਾ ਨੂੰ ਯਕੀਨੀ ਬਣਾਇਆ ਜਾਵੇ।  ਮੰਤਰੀ ਨੇ ਇਸ ਮੌਕੇ ਇਹ ਵੀ ਕਿਹਾ ਕਿ 185 ਵਣ ਗਾਰਡਾਂ ਨੂੰ ਛੇਤੀ ਹੀ ਨਿਯੁਕਤੀ ਪੱਤਰ ਜਾਰੀ ਕੀਤੇਜਾਣਗੇ।  ਇਸ ਮੌਕੇ ਹੋਰਨਾਂ ਤੋਂ ਇਲਾਵਾ ਵਿੱਤ ਕਮਿਸ਼ਨਰ (ਜੰਗਲਾਤ) ਵਿਕਾਸ ਗਰਗ ਅਤੇ ਪੀ.ਸੀ.ਸੀ.ਐਫ.ਆਰ.ਕੇ. ਮਿਸ਼ਰਾ ਵੀ ਹਾਜ਼ਰ ਸਨ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

Eyewitness of 1984 Anti Sikh Riots: 1984 ਦਿੱਲੀ ਸਿੱਖ ਕਤਲੇਆਮ ਦੀ ਇਕੱਲੀ-ਇਕੱਲੀ ਗੱਲ ਚਸ਼ਮਦੀਦਾਂ ਦੀ ਜ਼ੁਬਾਨੀ

02 Nov 2025 3:02 PM

'ਪੰਜਾਬ ਨਾਲ ਧੱਕਾ ਕਿਸੇ ਵੀ ਕੀਮਤ 'ਤੇ ਨਹੀਂ ਕੀਤਾ ਜਾਵੇਗਾ ਬਰਦਾਸ਼ਤ,'CM ਭਗਵੰਤ ਸਿੰਘ ਮਾਨ ਨੇ ਆਖ ਦਿੱਤੀ ਵੱਡੀ ਗੱਲ

02 Nov 2025 3:01 PM

ਪੁੱਤ ਨੂੰ ਯਾਦ ਕਰ ਬੇਹਾਲ ਹੋਈ ਮਾਂ ਦੇ ਨਹੀਂ ਰੁੱਕ ਰਹੇ ਹੰਝੂ | Tejpal Singh

01 Nov 2025 3:10 PM

ਅਮਿਤਾਭ ਦੇ ਪੈਰੀ ਹੱਥ ਲਾਉਣ ਨੂੰ ਲੈ ਕੇ ਦੋਸਾਂਝ ਦਾ ਕੀਤਾ ਜਾ ਰਿਹਾ ਵਿਰੋਧ

01 Nov 2025 3:09 PM

ਮੁਅੱਤਲ DIG ਹਰਚਰਨ ਭੁੱਲਰ ਮਾਮਲੇ 'ਚ ਅਦਾਲਤ ਦਾ ਵੱਡਾ ਫੈਸਲਾ! ਪੇਸ਼ੀ 'ਚ ਆਇਆ ਹੈਰਾਨੀਜਨਕ ਮੋੜ

31 Oct 2025 3:24 PM
Advertisement