ਵਿਅਕਤੀ ਨੇ ਗੁਟਕਾ ਸਾਹਿਬ ਨੂੰ ਲਗਾਈ ਅੱਗ, ਫਿਰ ਬਣਾ ਕੇ ਭੇਜੀ ਵੀਡੀਓ, ਹੁਣ ਪੁਲਿਸ ਨੇ ਕੀਤੀ ਵੱਡੀ ਕਾਰਵਾਈ

By : GAGANDEEP

Published : Sep 14, 2023, 5:58 pm IST
Updated : Sep 14, 2023, 5:58 pm IST
SHARE ARTICLE
photo
photo

ਪੁਲਿਸ ਨੇ ਮੁਲਜ਼ਮ ਨੂੰ ਕੀਤਾ ਗ੍ਰਿਫ਼ਤਾਰ

 

ਜਲੰਧਰ: ਜਲੰਧਰ ਦੇ ਨੂਰਮਹਿਲ ਦੇ ਪਿੰਡ ਸਿੱਧ ਹਰੀ ਸਿੰਘ 'ਚ ਗੁਟਕਾ ਸਾਹਿਬ ਦੀ ਬੇਅਦਬੀ ਦਾ ਮਾਮਲਾ ਸਾਹਮਣੇ ਆਇਆ ਹੈ। ਆਪਣੀ ਮਾਂ ਨਾਲ ਝਗੜੇ ਤੋਂ ਬਾਅਦ, ਪਿੰਡ ਦੇ ਇੱਕ ਸਿਰਫਿਰੇ ਵਿਅਕਤੀ ਨੇ ਪਹਿਲਾਂ ਗੁਟਕਾ ਸਾਹਿਬ ਦੇ ਅੰਗਾਂ ਨੂੰ ਆਪਣੇ ਪੈਰਾਂ ਹੇਠ ਮਿੱਧਿਆ ਅਤੇ ਫਿਰ ਉਨ੍ਹਾਂ ਨੂੰ ਅੱਗ ਲਗਾ ਦਿੱਤੀ। ਫਿਰ ਇਸ ਦੀ ਵੀਡੀਓ ਬਣਾ ਕੇ ਆਪਣੀ ਮਾਂ ਨੂੰ ਭੇਜ ਦਿਤੀ।

ਇਹ ਵੀ ਪੜ੍ਹੋ: ਮਹਿਲਾ ਬਾਕਸਿੰਗ ਖਿਡਾਰਨ ਨੇ ਜ਼ਹਿਰੀਲੀ ਵਸਤੂ ਖਾ ਕੇ ਕੀਤੀ ਖ਼ੁਦਕੁਸ਼ੀ 

ਵੀਡੀਓ ਵਾਇਰਲ ਹੁੰਦੇ ਹੀ ਪਿੰਡ ਦੇ ਲੋਕਾਂ ਨੇ ਵਿਅਕਤੀ ਨੂੰ ਕਾਬੂ ਕਰਕੇ ਥਾਣਾ ਨੂਰਮਹਿਲ ਦੇ ਹਵਾਲੇ ਕਰ ਦਿੱਤਾ। ਲੋਕਾਂ ਨੇ ਦੱਸਿਆ ਕਿ ਜਦੋਂ ਦੇਰ ਰਾਤ ਮੁਲਜ਼ਮ ਨੂੰ ਕਾਬੂ ਕਰਨ ਦੀ ਕੋਸ਼ਿਸ਼ ਕੀਤੀ ਤਾਂ ਉਸ ਨੇ ਉਨ੍ਹਾਂ ਨੂੰ ਜਾਨੋਂ ਮਾਰਨ ਦੀਆਂ ਧਮਕੀਆਂ ਵੀ ਦਿੱਤੀਆਂ। ਬੇਅਦਬੀ ਦੀ ਇਸ ਘਟਨਾ ਤੋਂ ਬਾਅਦ ਲੋਕਾਂ ਵਿੱਚ ਡੂੰਘਾ ਰੋਸ ਹੈ। ਲੋਕਾਂ ਦਾ ਕਹਿਣਾ ਹੈ ਕਿ ਉਕਤ ਵਿਅਕਤੀ ਦਾ ਘਰੇਲੂ ਝਗੜਾ ਸੀ ਪਰ ਮੰਦਭਾਗੀ ਗੱਲ ਹੈ ਕਿ ਦੋਸ਼ੀ ਨੇ ਗੁਟਕਾ ਸਾਹਿਬ ਦੇ ਅੰਗਾਂ ਦੀ ਬੇਅਦਬੀ ਕੀਤੀ।

ਇਹ ਵੀ ਪੜ੍ਹੋ: ਮੁੰਬਈ ਏਅਰਪੋਰਟ 'ਤੇ ਕਸਟਮ ਵਿਭਾਗ ਨੇ 1.05 ਕਰੋੜ ਰੁਪਏ ਦਾ ਸੋਨਾ ਦਾ ਪਾਊਡਰ ਕੀਤਾ ਬਰਾਮਦ

ਗੁਟਕਾ ਸਾਹਿਬ ਦੇ ਅੰਗਾਂ ਦੀ ਬੇਅਦਬੀ ਕਰਨ ਤੋਂ ਬਾਅਦ ਉਨ੍ਹਾਂ ਨੂੰ ਜ਼ਮੀਨ 'ਤੇ ਸੁੱਟ ਦਿੱਤਾ ਅਤੇ ਆਪਣੇ ਪੈਰਾਂ ਨਾਲ ਇਹ ਕਹਿ ਕੇ ਲਤਾੜ ਦਿੱਤਾ ਕਿ ਇਹ ਤੁਹਾਡਾ ਗੁਟਕਾ ਸਾਹਿਬ ਹੈ, ਜਿਸ ਨੂੰ ਤੁਸੀਂ ਰੋਜ਼ਾਨਾ ਪੜ੍ਹਦੇ ਹੋ। ਵੇਖੋ, ਮੈਂ ਇਸ ਨੂੰ ਆਪਣੇ ਪੈਰਾਂ ਨਾਲ ਵੀ ਕੁਚਲ ਦਿਤਾ ਹੈ। ਦੋਸ਼ੀ ਨੇ ਆਪਣੀ ਮਾਂ ਦਾ ਸਮਾਨ ਧਾਰਮਿਕ ਕਿਤਾਬਾਂ ਅਤੇ ਕੱਪੜੇ ਗਲੀ ਵਿਚ ਸੁੱਟ ਦਿਤੇ ਤੇ ਇਸ ਨੂੰ ਅੱਗ ਲਗਾ ਦਿਤੀ ਤੇ ਵੀਡੀਓ ਬਣਾ ਕੇ ਆਪਣੀ ਮਾਂ ਨੂੰ ਭੇਜ ਦਿਤੀ ਤੇ ਕਿਹਾ ਕਿ ਥਾਣੇ ਤੋਂ ਲੈ ਤੇ ਜਿਥੇ ਮਰਜ਼ੀ ਚਲੇ ਜਾਣਾ, ਮੈਂ ਕਿਸੇ ਤੋਂ ਨਹੀਂ ਡਰਦਾ। ਇਸ ਤੋਂ ਬਾਅਦ ਉਸਨੇ ਗਲੀ ਵਿੱਚ ਪਏ ਆਪਣੀ ਮਾਂ ਦੇ ਸਮਾਨ ਨੂੰ ਅੱਗ ਲਗਾ ਦਿੱਤੀ। 

ਡੀਐਸਪੀ ਸੁਖਪਾਲ ਨੇ ਦੱਸਿਆ ਕਿ ਉਨ੍ਹਾਂ ਨੂੰ ਸੂਚਨਾ ਮਿਲੀ ਸੀ ਕਿ ਅਮਰਪ੍ਰੀਤ ਨਾਂ ਦੇ ਵਿਅਕਤੀ ਨੇ ਗੁਟਕਾ ਸਾਹਿਬ ਦੀ ਬੇਅਦਬੀ ਦੀ ਵੀਡੀਓ ਬਣਾ ਕੇ ਆਪਣੀ ਮਾਂ ਨੂੰ ਭੇਜੀ। ਸਾਡੀ ਟੀਮ ਨੇ ਮੌਕੇ 'ਤੇ ਪਹੁੰਚ ਕੇ ਦੋਸ਼ੀ ਨੂੰ ਗ੍ਰਿਫਤਾਰ ਕਰ ਲਿਆ। ਪੁੱਛਗਿੱਛ ਦੌਰਾਨ ਸਾਹਮਣੇ ਆਇਆ ਕਿ ਉਸ ਦਾ ਆਪਣੀ ਮਾਂ ਨਾਲ ਕਿਸੇ ਗੱਲ ਨੂੰ ਲੈ ਕੇ ਝਗੜਾ ਚੱਲ ਰਿਹਾ ਸੀ। ਜਿਸ ਕਾਰਨ ਦੋਸ਼ੀ ਨੇ ਇਹ ਕਦਮ ਚੁੱਕਿਆ।

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

Rana Balachauria: ਪ੍ਰਬਧੰਕਾਂ ਨੇ ਖੂਨੀ ਖ਼ੌਫ਼ਨਾਕ ਮੰਜ਼ਰ ਦੀ ਦੱਸੀ ਇਕੱਲੀ-ਇਕੱਲੀ ਗੱਲ,Mankirat ਕਿੱਥੋਂ ਮੁੜਿਆ ਵਾਪਸ?

20 Dec 2025 3:21 PM

''ਪੰਜਾਬ ਦੇ ਹਿੱਤਾਂ ਲਈ ਜੇ ਜ਼ਰੂਰੀ ਹੋਇਆ ਤਾਂ ਗਠਜੋੜ ਜ਼ਰੂਰ ਹੋਵੇਗਾ'', ਪੰਜਾਬ ਭਾਜਪਾ ਪ੍ਰਧਾਨ ਸੁਨੀਲ ਜਾਖੜ ਦਾ ਬਿਆਨ

20 Dec 2025 3:21 PM

Rana balachauria Murder Case : Rana balachauria ਦੇ ਘਰ ਜਾਣ ਦੀ ਥਾਂ ਪ੍ਰਬੰਧਕ Security ਲੈਣ ਤੁਰ ਪਏ

19 Dec 2025 3:12 PM

Rana balachauria Father Interview : Rana balachauria ਦੇ ਕਾਤਲ ਦੇ Encounter ਮਗਰੋਂ ਖੁੱਲ੍ਹ ਕੇ ਬੋਲੇ ਪਿਤਾ

19 Dec 2025 3:11 PM

Balachauria ਦੇ ਅਸਲ ਕਾਤਲ ਪੁਲਿਸ ਦੀ ਗ੍ਰਿਫ਼ਤ ਤੋਂ ਦੂਰ,ਕਾਤਲਾਂ ਦੀ ਮਦਦ ਕਰਨ ਵਾਲ਼ਾ ਢੇਰ, ਰੂਸ ਤੱਕ ਜੁੜੇ ਤਾਰ

18 Dec 2025 3:13 PM
Advertisement