ਪਰਲਜ਼ ਗਰੁੱਪ ਘੁਟਾਲਾ: ਮੈਨੇਜਿੰਗ ਡਾਇਰੈਕਟਰ ਨਿਰਮਲ ਸਿੰਘ ਭੰਗੂ ਦੀ ਪਤਨੀ ਪ੍ਰੇਮ ਕੌਰ ਗ੍ਰਿਫ਼ਤਾਰ
Published : Sep 14, 2023, 7:59 pm IST
Updated : Sep 14, 2023, 7:59 pm IST
SHARE ARTICLE
Vigilance Bureau arrests wife of Nirmal Singh Bhangu in Pearls Group scam.
Vigilance Bureau arrests wife of Nirmal Singh Bhangu in Pearls Group scam.

ਵਿਜੀਲੈਂਸ ਬਿਊਰੋ ਵਲੋਂ ਕੀਤੀ ਗਈ ਕਾਰਵਾਈ

 

ਚੰਡੀਗੜ੍ਹ: ਵਿਜੀਲੈਂਸ ਬਿਊਰੋ ਪੰਜਾਬ ਨੇ ਵੀਰਵਾਰ ਨੂੰ ਪਰਲਜ਼ ਗੋਲਡਨ ਫੋਰੈਸਟ (ਪੀ.ਜੀ.ਐਫ.) ਲਿਮਟਿਡ ਦੇ ਮੈਨੇਜਿੰਗ ਡਾਇਰੈਕਟਰ ਨਿਰਮਲ ਸਿੰਘ ਭੰਗੂ ਦੀ ਪਤਨੀ ਪ੍ਰੇਮ ਕੌਰ ਨੂੰ ਵੀ ਗ੍ਰਿਫ਼ਤਾਰ ਕਰ ਲਿਆ ਹੈ ਜੋ ਕਿ ਤਫ਼ਤੀਸ਼ ਵਿਚ ਸ਼ਾਮਲ ਨਾ ਹੋ ਕੇ ਗ੍ਰਿਫ਼ਤਾਰੀ ਤੋਂ ਬਚਦੀ ਆ ਰਹੀ ਸੀ। ਉਸ ਨੂੰ ਪੀ.ਏ.ਸੀ.ਐਲ. ਲਿਮਟਿਡ ਨਾਲ ਸਬੰਧਤ ਜਾਇਦਾਦਾਂ ਨੂੰ ਹੜੱਪਣ ਦੇ ਮਾਮਲੇ ਵਿਚ ਨਾਮਜ਼ਦ ਕੀਤਾ ਗਿਆ ਸੀ ਅਤੇ ਇਸ ਨੇ ਪੰਜਾਬ ਵਿਚ ਪੀ.ਏ.ਸੀ.ਐਲ. ਤੇ ਪੀ.ਜੀ.ਐਫ ਦੀਆਂ ਸਹਾਇਕ/ਸਮੂਹ ਕੰਪਨੀਆਂ ਬਾਰੇ ਸੁਪਰੀਮ ਕੋਰਟ ਦੇ ਹੁਕਮਾਂ ਦੀ ਉਲੰਘਣਾ ਕਰਦੇ ਹੋਏ ਸਬੰਧਤ ਜਾਇਦਾਦਾਂ ਨੂੰ ਵੇਚਣ ਲਈ ਆਪਣੇ ਨਜ਼ਦੀਕੀਆਂ ਨੂੰ ਅਧਿਕਾਰਤ ਕੀਤਾ ਹੋਇਆ ਸੀ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਓਰੋ ਦੇ ਬੁਲਾਰੇ ਨੇ ਦੱਸਿਆ ਕਿ ਬਿਊਰੋ ਦੀ ਵਿਸ਼ੇਸ਼ ਜਾਂਚ ਟੀਮ (ਐਸ.ਆਈ.ਟੀ.) ਨੇ ਮੁਲਜ਼ਮ ਪ੍ਰੇਮ ਕੌਰ ਵਾਸੀ ਐਚ. 2138, ਫੇਜ਼-VII, ਐਸ.ਏ.ਐਸ ਨਗਰ ਨੂੰ ਪੁਲਿਸ ਥਾਣਾ (ਸਿਟੀ) ਜ਼ੀਰਾ, ਫਿਰੋਜ਼ਪੁਰ ਵਿਖੇ ਆਈ.ਪੀ.ਸੀ. ਦੀ ਧਾਰਾ 406, 420, 467, 468, 471, 120-ਬੀ ਤਹਿਤ ਦਰਜ ਮੁਕੱਦਮਾ ਨੰਬਰ 79, ਮਿਤੀ 16-07-2020 ਵਿਚ ਗ੍ਰਿਫ਼ਤਾਰ ਕੀਤਾ ਹੈ। ਉਹ ਇਸ ਮਾਮਲੇ ਦੀ ਜਾਂਚ ਵਿਚ ਸ਼ਾਮਲ ਨਹੀਂ ਹੋਈ ਅਤੇ ਫਰਾਰ ਸੀ।

ਹੋਰ ਵੇਰਵੇ ਦਿੰਦਿਆਂ ਉਨ੍ਹਾਂ ਦਸਿਆ ਕਿ ਪ੍ਰੇਮ ਕੌਰ ਪੀ.ਏ.ਸੀ.ਐਲ ਦੀਆਂ ਕਈ ਸਮੂਹ/ਸਬਸਿਡਰੀ ਕੰਪਨੀਆਂ ਵਿਚ ਡਾਇਰੈਕਟਰ ਵੀ ਰਹਿ ਚੁੱਕੀ ਹੈ, ਜਿਨ੍ਹਾਂ ਵਿਚ ਗਿਆਨ ਸਾਗਰ ਹੈਲਥਕੇਅਰ ਲਿਮਟਿਡ, ਅੱਪਹਿਲ ਟਾਵਰਜ਼ ਪ੍ਰਾਈਵੇਟ ਲਿਮਟਿਡ, ਮਕਤੂਮ ਡਿਵੈਲਪਰਜ਼ ਪ੍ਰਾਈਵੇਟ ਲਿਮਟਿਡ, ਪਰਲਜ਼ ਹਾਸਪਿਟੈਲਿਟੀ ਹੋਟਲਜ਼ ਐਂਡ ਰਿਜ਼ੋਰਟਜ਼ ਪ੍ਰਾਈਵੇਟ ਲਿਮਟਿਡ, ਵਾਲੀਆ ਐਂਡ ਮਜ਼ੂਮਦਾਰ ਰਿਅਲੇਟਰਜ਼ ਪ੍ਰਾਈਵੇਟ ਲਿਮਟਿਡ, ਵਾਲੀਆ ਐਂਡ ਮਜ਼ੂਮਦਾਰ ਬਿਲਡਰਜ਼ ਪ੍ਰਾਈਵੇਟ ਲਿਮਟਿਡ, ਹਰਵਿੰਦਰਾ ਇੰਡਸਟਰੀਜ਼ ਪ੍ਰਾਈਵੇਟ ਲਿਮਟਿਡ, ਪਰਲਜ਼ ਸਪੋਰਟਸ ਵੈਂਚਰਜ਼ ਇੰਡੀਆ ਲਿਮਟਿਡ ਅਤੇ ਪਰਲਜ਼ ਬ੍ਰਾਂਡਜ਼ ਲਿਮਟਿਡ ਸ਼ਾਮਲ ਹਨ।

ਉਸਦੇ ਪਤੀ ਨਿਰਮਲ ਸਿੰਘ ਭੰਗੂ, ਮੈਨੇਜਿੰਗ ਡਾਇਰੈਕਟਰ, ਪੀਜੀਐਫ ਲਿਮਟਿਡ ਨੂੰ ਪਹਿਲਾਂ ਹੀ ਸੀਬੀਆਈ ਦੁਆਰਾ ਪੀਜੀਐਫ/ਪੀਏਸੀਐਲ ਲਿਮਟਿਡ ਵੱਲੋਂ ਚਲਾਏ ਚਿੱਟ ਫੰਡ (ਪੋਂਜ਼ੀ) ਘੁਟਾਲੇ ਵਿਚ ਗ੍ਰਿਫ਼ਤਾਰ ਕਰਕੇ ਚਾਰਜਸ਼ੀਟ ਕੀਤਾ ਹੋਇਆ ਹੈ। ਇਸ ਸਕੀਮ ਵਿਚ ਪੰਜਾਬ ਸਮੇਤ ਵੱਖ-ਵੱਖ ਰਾਜਾਂ ਦੇ ਲਗਭਗ 5 ਕਰੋੜ ਭੋਲੇ-ਭਾਲੇ ਨਿਵੇਸ਼ਕਾਂ ਵੱਲੋਂ 50,000 ਕਰੋੜ ਰੁਪਏ ਦਾ ਨਿਵੇਸ਼ ਕੀਤਾ ਗਿਆ ਸੀ। ਜ਼ਿਕਰਯੋਗ ਹੈ ਕਿ ਜਸਟਿਸ (ਸੇਵਾਮੁਕਤ) ਆਰ.ਐਮ. ਲੋਢਾ ਦੀ ਅਗਵਾਈ ਹੇਠ ਇੱਕ ਉੱਚ ਪੱਧਰੀ ਕਮੇਟੀ ਦਾ ਗਠਨ ਸੁਪਰੀਮ ਕੋਰਟ ਦੇ ਹੁਕਮਾਂ ਦੇ ਅਨੁਸਾਰ ਕੀਤਾ ਗਿਆ ਸੀ ਤਾਂ ਜੋ ਪੀਏਸੀਐਲ ਲਿਮਟਿਡ ਦੀਆਂ ਜਾਇਦਾਦਾਂ ਦੀ ਸ਼ਨਾਖ਼ਤ ਕਰਕੇ ਉਨ੍ਹਾਂ ਦੀ ਵਿੱਕਰੀ ਤੋਂ ਇਕੱਠੀ ਹੋਣ ਵਾਲੀ ਰਕਮ ਇਸ ਚਿੱਟ ਫੰਡ ਕੰਪਨੀ ਵਿਚ ਆਪਣੀ ਮਿਹਨਤ ਦੀ ਕਮਾਈ ਦਾ ਨਿਵੇਸ਼ ਕਰਨ ਵਾਲੇ ਨਿਵੇਸ਼ਕਾਂ ਨੂੰ ਵਾਪਸ ਕੀਤੀ ਜਾ ਸਕੇ।

ਉਸ ਨੇ ਅੱਗੇ ਕਿਹਾ ਕਿ ਪ੍ਰੇਮ ਕੌਰ ਨੇ ਪੰਜਾਬ ਵਿਚ ਪੀਏਸੀਐਲ ਲਿਮਟਿਡ ਅਤੇ ਇਸ ਦੀਆਂ ਸਹਾਇਕ ਕੰਪਨੀਆਂ/ਸਮੂਹ ਕੰਪਨੀਆਂ ਨਾਲ ਸਬੰਧਤ ਜਾਇਦਾਦਾਂ ਨੂੰ ਅੱਗੇ ਵੇਚਣ ਵਿਚ ਅਹਿਮ ਭੂਮਿਕਾ ਨਿਭਾਈ ਸੀ ਅਤੇ 25 ਜੁਲਾਈ 2016 ਨੂੰ ਸੁਪਰੀਮ ਕੋਰਟ ਵੱਲੋਂ ਜਾਰੀ ਹੁਕਮਾਂ ਦੀ ਉਲੰਘਣਾ ਕਰਕੇ ਪੀਏਸੀਐਲ ਲਿਮਟਿਡ ਨਾਲ ਸਬੰਧਤ ਜਾਇਦਾਦਾਂ ਨੂੰ ਵੇਚਣ ਲਈ ਆਪਣੇ ਇੱਕ ਨਜ਼ਦੀਕੀ ਨੂੰ ਅਧਿਕਾਰਤ ਕੀਤਾ ਸੀ ਜਦਕਿ ਸਰਵ ਉੱਚ ਅਦਾਲਤ ਵੱਲੋਂ ਇਸ ਕੰਪਨੀ ਦੀ ਭਾਰਤ ਦੇ ਅੰਦਰ ਜਾਂ ਬਾਹਰ ਸਥਿਤ ਕਿਸੇ ਵੀ ਸੰਪਤੀ ਦੀ ਕਿਸੇ ਵੀ ਤਰੀਕੇ ਨਾਲ ਵਿੱਕਰੀ/ਤਬਾਦਲਾ ਆਦਿ ਕਰਨ 'ਤੇ ਰੋਕ ਲਗਾਈ ਹੋਈ ਹੈ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਮਾਸਟਰ ਸਲੀਮ ਦੇ ਪਿਤਾ ਪੂਰਨ ਸ਼ਾਹ ਕੋਟੀ ਦਾ ਹੋਇਆ ਦੇਹਾਂਤ

22 Dec 2025 3:16 PM

328 Missing Guru Granth Sahib Saroop : '328 ਸਰੂਪ ਅਤੇ ਗੁਰੂ ਗ੍ਰੰਥ ਸਾਹਿਬ ਕਦੇ ਚੋਰੀ ਨਹੀਂ ਹੋਏ'

21 Dec 2025 3:16 PM

faridkot Rupinder kaur Case : 'ਪਤੀ ਨੂੰ ਮਾਰਨ ਵਾਲੀ Rupinder kaur ਨੂੰ ਜੇਲ੍ਹ 'ਚ ਵੀ ਕੋਈ ਪਛਤਾਵਾ ਨਹੀਂ'

21 Dec 2025 3:16 PM

Rana Balachauria: ਪ੍ਰਬਧੰਕਾਂ ਨੇ ਖੂਨੀ ਖ਼ੌਫ਼ਨਾਕ ਮੰਜ਼ਰ ਦੀ ਦੱਸੀ ਇਕੱਲੀ-ਇਕੱਲੀ ਗੱਲ,Mankirat ਕਿੱਥੋਂ ਮੁੜਿਆ ਵਾਪਸ?

20 Dec 2025 3:21 PM

''ਪੰਜਾਬ ਦੇ ਹਿੱਤਾਂ ਲਈ ਜੇ ਜ਼ਰੂਰੀ ਹੋਇਆ ਤਾਂ ਗਠਜੋੜ ਜ਼ਰੂਰ ਹੋਵੇਗਾ'', ਪੰਜਾਬ ਭਾਜਪਾ ਪ੍ਰਧਾਨ ਸੁਨੀਲ ਜਾਖੜ ਦਾ ਬਿਆਨ

20 Dec 2025 3:21 PM
Advertisement