khanna News : AAP ਕਿਸਾਨ ਵਿੰਗ ਦੇ ਪ੍ਰਧਾਨ ਤਰਲੋਚਨ ਸਿੰਘ ਕਤਲ ਮਾਮਲਾ, ਅਕਾਲੀ ਆਗੂ ਤੇਜਿੰਦਰ ਸਿੰਘ ਨੂੰ ਪੁਲਿਸ ਨੇ ਕੀਤਾ ਗ੍ਰਿਫ਼ਤਾਰ

By : BALJINDERK

Published : Sep 14, 2024, 1:06 pm IST
Updated : Sep 14, 2024, 1:06 pm IST
SHARE ARTICLE
ਮ੍ਰਿਤਕ ਤਰਲੋਚਨ ਸਿੰਘ ਅਤੇ ਅਕਾਲੀ ਆਗੂ ਤੇਜਿੰਦਰ ਸਿੰਘ
ਮ੍ਰਿਤਕ ਤਰਲੋਚਨ ਸਿੰਘ ਅਤੇ ਅਕਾਲੀ ਆਗੂ ਤੇਜਿੰਦਰ ਸਿੰਘ

khanna News : ਇਸ ਵਿੱਚ ਮਾਮਲੇ ’ਚ ਤੇਜਿੰਦਰ ਦੇ ਭਰਾ ਦੀ ਭਾਲ ਜਾਰੀ ਹੈ।

khanna News : ‘ਆਪ’ ਪਾਰਟੀ ਦੇ ਕਿਸਾਨ ਵਿੰਗ ਦੇ ਪ੍ਰਧਾਨ ਤਰਲੋਚਨ ਸਿੰਘ ਉਰਫ਼ ਡੀਸੀ ਦੀ 9 ਸਤੰਬਰ ਦੀ ਸ਼ਾਮ ਨੂੰ ਖੰਨਾ ਦੇ ਪਿੰਡ ਇਕੋਲਾਹਾ ਵਿਚ ਗੋਲ਼ੀਆਂ ਮਾਰ ਕੇ ਹੱਤਿਆ ਕਰ ਦਿੱਤੀ ਗਈ ਸੀ। ਇਸ ਮਾਮਲੇ 'ਚ ਮੁੱਖ ਆਰੋਪੀ ਰਣਜੀਤ ਸਿੰਘ ਵਾਸੀ ਇਕੋਲਾਹਾ ਨੂੰ ਘਟਨਾ ਤੋਂ ਬਾਅਦ ਗ੍ਰਿਫ਼ਤਾਰ ਕਰ ਲਿਆ ਗਿਆ ਸੀ। ਬੀਤੀ ਰਾਤ ਪੁਲਿਸ ਨੇ ਇਸ ਮਾਮਲੇ ਵਿਚ ਨਾਮਜ਼ਦ ਅਕਾਲੀ ਆਗੂ ਤੇਜਿੰਦਰ ਸਿੰਘ ਇਕੋਲਾਹਾ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਤੇਜਿੰਦਰ ਦੇ ਭਰਾ ਦੀ ਭਾਲ ਜਾਰੀ ਹੈ। ਆਰੋਪ ਹੈ ਕਿ ਦੋਵੇਂ ਭਰਾਵਾਂ ਨੇ ਕਤਲ ਦੀ ਸਾਜ਼ਿਸ਼ ਰਚੀ ਸੀ। ਤੇਜਿੰਦਰ ਨੂੰ ਬਾਅਦ ਦੁਪਹਿਰ ਅਦਾਲਤ ਵਿਚ ਪੇਸ਼ ਕੀਤਾ ਜਾਵੇਗਾ।

ਮੁੱਖ ਮੁਲਜ਼ਮ ਰਣਜੀਤ ਸਿੰਘ ਨੂੰ ਗ੍ਰਿਫ਼ਤਾਰ ਕਰਨ ਤੋਂ ਬਾਅਦ ਤਿੰਨ ਦਿਨਾਂ ਦੇ ਰਿਮਾਂਡ ’ਤੇ ਭੇਜ ਦਿੱਤਾ ਗਿਆ ਹੈ। ਸ਼ੁੱਕਰਵਾਰ ਨੂੰ ਰਿਮਾਂਡ ਦੀ ਮਿਆਦ ਖ਼ਤਮ ਹੋਣ ਤੋਂ ਬਾਅਦ ਰਣਜੀਤ ਨੂੰ ਮੁੜ ਖੰਨਾ ਅਦਾਲਤ 'ਚ ਪੇਸ਼ ਕੀਤਾ ਗਿਆ। ਜੱਜ ਦੇ ਸਾਹਮਣੇ ਸਰਕਾਰੀ ਵਕੀਲ ਨੇ ਪੁਲਿਸ ਵਲੋਂ ਰਿਮਾਂਡ ਦੀ ਮੰਗ ਕੀਤੀ ਗਈ। ਇਸ ਦਾ ਹਵਾਲਾ ਦਿੱਤਾ ਗਿਆ ਕਿ ਇਹ ਸਿਆਸੀ ਕਤਲ ਸੀ। ਇਸ ਵਿੱਚ ਦੋ ਫ਼ਰਾਰ ਭਰਾਵਾਂ ਤੋਂ ਇਲਾਵਾ ਕਈ ਹੋਰ ਵੀ ਸ਼ਾਮਲ ਹਨ। ਇਸ ਲਈ ਹੁਣ ਰਿਮਾਂਡ ਦੀ ਲੋੜ ਹੈ।

ਆਰੋਪੀ ਪੱਖ ਦੇ ਵਕੀਲ ਦਾ ਕਹਿਣਾ ਸੀ ਕਿ 3 ਦਿਨਾਂ ਦੇ ਰਿਮਾਂਡ ਵਿਚ ਕੁਝ ਨਵਾਂ ਸਾਹਮਣੇ ਨਹੀਂ ਆਇਆ ਅਤੇ ਨਾ ਹੀ ਪੁਲਿਸ ਨੂੰ ਕੋਈ ਸੁਰਾਗ ਮਿਲਿਆ ਹੈ। ਇਸ ਲਈ ਉਨ੍ਹਾਂ ਮੁਲਜ਼ਮਾਂ ਨੂੰ ਨਿਆਂਇਕ ਹਿਰਾਸਤ ਵਿਚ ਭੇਜਣ ਦੀ ਮੰਗ ਕੀਤੀ। ਦੋਵਾਂ ਪੱਖਾਂ ਨੂੰ ਸੁਣਨ ਤੋਂ ਬਾਅਦ ਜੱਜ ਨੇ ਮੁਲਜ਼ਮਾਂ ਦਾ ਦੋ ਦਿਨ ਦਾ ਰਿਮਾਂਡ ਦੇ ਦਿੱਤਾ। ਇਸ ਤੋਂ  ਕੁਝ ਘੰਟਿਆਂ ਬਾਅਦ ਅਕਾਲੀ ਆਗੂ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ।

ਦਈਏ ਕਿ ਖੰਨਾ 'ਚ ਆਮ ਆਦਮੀ ਪਾਰਟੀ ਕਿਸਾਨ ਵਿੰਗ ਦੇ ਪ੍ਰਧਾਨ ਤਰਲੋਚਨ ਸਿੰਘ ਉਰਫ ਡੀਸੀ (56) ਦੀ ਗੋਲ਼ੀ ਮਾਰ ਕੇ ਹੱਤਿਆ ਕਰ ਦਿੱਤੀ ਗਈ। ਸੋਮਵਾਰ ਸ਼ਾਮ ਨੂੰ ਜਦੋਂ ਤਰਲੋਚਨ ਆਪਣੇ ਖੇਤ ਤੋਂ ਘਰ ਵਾਪਸ ਆ ਰਿਹਾ ਸੀ ਤਾਂ ਕਿਸੇ ਨੇ ਉਸ ਨੂੰ ਗੋਲ਼ੀ ਮਾਰ ਦਿੱਤੀ। ਤਰਲੋਚਨ ਖੂਨ ਨਾਲ ਲੱਥਪੱਥ ਹਾਲਤ ਵਿਚ ਪਿੰਡ ਦੀ ਸੜਕ ਕਿਨਾਰੇ ਪਿਆ ਸੀ ਤਾਂ ਉਸ ਦੇ ਲੜਕੇ ਨੇ ਪਿੰਡ ਵਾਸੀਆਂ ਨਾਲ ਮਿਲ ਕੇ ਉਸ ਨੂੰ ਸਿਵਲ ਹਸਪਤਾਲ ਪਹੁੰਚਾਇਆ। ਉਥੇ ਡਾਕਟਰਾਂ ਨੇ ਤਰਲੋਚਨ ਸਿੰਘ ਨੂੰ ਮ੍ਰਿਤਕ ਐਲਾਨ ਦਿੱਤਾ ਸੀ।


(For more news Apart from  AAP Kisan Wing president Tarlochan Singh murder case, Akali leader Tejinder Singh arrested by police News in punjabi  News in punjabi , stay tuned to Rozana Spokesman ) 


 

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement