Mohali News : ਝੋਨੇ ਦੀ ਸੀਜ਼ਨ ਲਈ ਪ੍ਰਦੂਸ਼ਣ ਕੰਟਰੋਲ ਬੋਰਡ ਦੀ ਤਿਆਰੀ, 2023 'ਚ ਪਰਾਲੀ ਸਾੜਨ ਦੇ ਮਾਮਲੇ 'ਚ ਕਮੀ

By : BALJINDERK

Published : Sep 14, 2024, 12:47 pm IST
Updated : Sep 14, 2024, 1:08 pm IST
SHARE ARTICLE
file photo
file photo

Mohali News : ਜੇਕਰ ਪਰਾਲੀ ਸਾੜੀ ਤਾਂ ਕੋਈ ਚੰਗੀ ਗੱਲ ਨਹੀਂ... ਹਰ ਪਿੰਡ 'ਚ ਨੋਡਲ ਅਫ਼ਸਰ ਰੱਖਣਗੇ ਨਜ਼ਰ, ਕਲੱਸਟਰ ਅਫ਼ਸਰ ਵਿਭਾਗ ਨੂੰ ਭੇਜੇਗ ਰਿਪੋਰਟਰ 

Mohali News : ਜ਼ਿਲ੍ਹੇ ਵਿਚ ਝੋਨੇ ਦੀ ਕਟਾਈ ਦਾ ਸੀਜ਼ਨ ਸ਼ੁਰੂ ਹੋਣ ਤੋਂ ਪਹਿਲਾਂ ਹੀ ਪ੍ਰਦੂਸ਼ਣ ਕੰਟਰੋਲ ਬੋਰਡ ਨੇ ਪਰਾਲੀ ਸਾੜਨ ਦੇ ਮਾਮਲਿਆਂ ਨੂੰ ਰੋਕਣ ਲਈ ਤਿਆਰੀਆਂ ਸ਼ੁਰੂ ਕਰ ਦਿੱਤੀਆਂ ਹਨ। ਇਸ ਦੇ ਲਈ ਪ੍ਰਦੂਸ਼ਣ ਕੰਟਰੋਲ ਬੋਰਡ ਵੱਲੋਂ ਪ੍ਰਸ਼ਾਸਨ ਅਤੇ ਖੇਤੀਬਾੜੀ ਵਿਭਾਗ ਦੇ ਸਹਿਯੋਗ ਨਾਲ ਇਨ੍ਹਾਂ ਦਿਨਾਂ ਵਿੱਚ ਵੱਖ-ਵੱਖ ਖੇਤਰਾਂ ਵਿੱਚ ਜਾਗਰੂਕਤਾ ਮੁਹਿੰਮਾਂ ਵੀ ਚਲਾਈਆਂ ਜਾ ਰਹੀਆਂ ਹਨ। ਹਾਲਾਂਕਿ ਝੋਨੇ ਦੀ ਕਟਾਈ ਦਾ ਸੀਜ਼ਨ ਸ਼ੁਰੂ ਹੋਣ 'ਚ ਅਜੇ 15 ਤੋਂ 20 ਦਿਨ ਬਾਕੀ ਹਨ ਪਰ ਵਿਭਾਗ ਪਰਾਲੀ ਸਾੜਨ ਦੇ ਮਾਮਲਿਆਂ ਨੂੰ ਘੱਟ ਕਰਨ ਲਈ ਚੌਕਸ ਹੋ ਗਿਆ ਹੈ। 

ਪ੍ਰਦੂਸ਼ਣ ਕੰਟਰੋਲ ਬੋਰਡ ਜ਼ਿਲ੍ਹਾ ਮੁਹਾਲੀ ਦੇ ਦਫ਼ਤਰ ਤੋਂ ਪ੍ਰਾਪਤ ਜਾਣਕਾਰੀ ਅਨੁਸਾਰ ਪਰਾਲੀ ਸਾੜਨ ਦੀਆਂ ਘਟਨਾਵਾਂ ਵਿਚ ਕਮੀ ਲਿਆਉਣ ਲਈ ਇਸ ਵਾਰ ਜ਼ਿਲ੍ਹੇ ਦੇ ਹਰ ਪਿੰਡ ਵਿਚ ਇੱਕ ਨੋਡਲ ਅਫ਼ਸਰ ਨੂੰ ਨਿਯੁਕਤ ਕੀਤਾ ਗਿਆ ਹੈ।  ਜੋ ਕਿ ਕਿਸਾਨਾਂ ਨੂੰ ਜਾਗਰੂਕ ਕਰਨ ਦੇ ਨਾਲ-ਨਾਲ ਪਰਾਲੀ ਸਾੜਨ ਦੇ ਮਾਮਲਿਆਂ 'ਤੇ ਵੀ ਤਿੱਖੀ ਨਜ਼ਰ ਰੱਖੇਗਾ। ਇਸ ਤੋਂ ਇਲਾਵਾ 8 ਤੋਂ 10 ਪਿੰਡਾਂ ਲਈ 1 ਕਲੱਸਟਰ ਅਧਿਕਾਰੀ ਵੀ ਨਿਯੁਕਤ ਕੀਤਾ ਗਿਆ ਹੈ, ਜੋ ਇਨ੍ਹਾਂ ਪਿੰਡਾਂ ਦੀ ਰਿਪੋਰਟ ਤਿਆਰ ਕਰਕੇ ਵਿਭਾਗ ਨੂੰ ਭੇਜਣਗੇ। ਆਉਣ ਵਾਲੇ ਦਿਨਾਂ ਵਿੱਚ ਵੀ ਪ੍ਰਦੂਸ਼ਣ ਕੰਟਰੋਲ ਬੋਰਡ ਵੱਲੋਂ ਜਾਗਰੂਕਤਾ ਕੈਂਪ ਲਗਾਏ ਜਾਣਗੇ। ਇਸ ਤੋਂ ਇਲਾਵਾ ਦੋਸ਼ੀ ਪਾਏ ਜਾਣ ਵਾਲਿਆਂ ਖਿਲਾਫ ਨਿਯਮਾਂ ਅਨੁਸਾਰ ਕਾਰਵਾਈ ਕੀਤੀ ਜਾਵੇਗੀ। 2022 ਦੇ ਮੁਕਾਬਲੇ 2023 ਵਿੱਚ ਪਰਾਲੀ ਸਾੜਨ ਦੇ ਮਾਮਲਿਆਂ ਵਿੱਚ 18 ਫੀਸਦੀ ਦੀ ਕਮੀ ਆਈ ਹੈ। ਜ਼ਿਲ੍ਹੇ ਵਿੱਚ 2022 ਵਿੱਚ 162 ਕੇਸ ਦਰਜ ਹੋਏ ਸਨ ਜਦੋਂ ਕਿ 2023 ਵਿੱਚ 133 ਕੇਸ ਸਨ।  

 ਬਾਲਣ ਦੇ ਰੂਪ ਵਿਚ ਪ੍ਰਯੋਗ ਕਰਨ ਦੀ ਯੋਜਨਾ 
ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਪਰਾਲੀ ਨੂੰ ਬਾਲਣ ਦੇ ਤੌਰ ’ਤੇ ਵਰਤਣ ਦੀ ਯੋਜਨਾ ਬਣਾਈ ਜਾ ਰਹੀ ਹੈ। ਇਸ ਦੇ ਲਈ ਪਿਛਲੇ ਦਿਨੀਂ ਡੀਸੀ ਦੀ ਪ੍ਰਧਾਨਗੀ ਹੇਠ ਇੰਡਸਟਰੀ ਨਾਲ ਮੀਟਿੰਗ ਕੀਤੀ ਗਈ ਸੀ। ਜ਼ਿਲ੍ਹੇ ਵਿੱਚ ਅਜਿਹੇ ਉਦਯੋਗਾਂ ਦੇ 6 ਯੂਨਿਟ ਹਨ ਜਿੱਥੇ ਪਰਾਲੀ ਨੂੰ ਬਾਲਣ ਵਜੋਂ ਵਰਤਿਆ ਜਾਵੇਗਾ।  

ਜੁਰਮਾਨੇ ਦੀ ਕੀਤੀ ਗਈ ਹੈ ਵਿਵਸਥਾ 

2 ਏਕੜ ਤੱਕ,    2500 ਰੁਪਏ 
2 ਤੋਂ 5 ਏਕੜ      5 ਹਜ਼ਾਰ ਰੁਪਏ 
5 ਏਕੜ ਤੋਂ ਵੱਧ ਜ਼ਮੀਨ  10 ਹਜ਼ਾਰ ਰੁਪਏ

 ਝੋਨੇ ਦੀ ਕਟਾਈ ਦਾ ਸੀਜ਼ਨ ਸ਼ੁਰੂ ਹੋਣ ਤੋਂ ਪਹਿਲਾਂ ਹੀ ਪਰਾਲੀ ਸਾੜਨ ਦੀਆਂ ਘਟਨਾਵਾਂ ਨੂੰ ਘੱਟ ਕਰਨ ਲਈ ਤਿਆਰੀਆਂ ਸ਼ੁਰੂ ਕਰ ਦਿੱਤੀਆਂ ਗਈਆਂ ਹਨ। ਇਸ ਦੇ ਲਈ ਜ਼ਿਲ੍ਹੇ ਦੇ ਹਰ ਪਿੰਡ ਵਿੱਚ 1 ਨੋਡਲ ਅਫ਼ਸਰ ਤਾਇਨਾਤ ਕੀਤਾ ਗਿਆ ਹੈ। ਇਸ ਤੋਂ ਇਲਾਵਾ ਜਾਗਰੂਕਤਾ ਕੈਂਪ ਵੀ ਲਗਾਏ ਜਾ ਰਹੇ ਹਨ।

ਰੁਤੇਜ ਸ਼ਰਮਾ, ਐਕਸੀਅਨ ਪ੍ਰਦੂਸ਼ਣ ਕੰਟਰੋਲ ਬੋਰਡ ਮੁਹਾਲੀ।

(For more news Apart from Pollution Control Board preparation for paddy season, reduction in stubble burning in 2023 News in punjabi , stay tuned to Rozana Spokesman ) 

 

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

Bibi Daler Kaur Khalsa : Bibi Daler Kaur ਦੇ ਮਾਮਲੇ 'ਚ Nihang Singh Harjit Rasulpur ਨੇ ਚੁੱਕੇ ਸਵਾਲ!

27 Dec 2025 3:08 PM

Operation Sindoor's 'Youngest Civil Warrior' ਫੌਜੀਆਂ ਦੀ ਸੇਵਾ ਕਰਨ ਵਾਲਾ ਬੱਚਾ

27 Dec 2025 3:07 PM

Amritsar Gym Fight: ਜਿੰਮ 'ਚ ਹੀ ਖਿਡਾਰੀ ਨੇ ਕੁੱਟੀ ਆਪਣੀ ਮੰਗੇਤਰ, ਇੱਕ ਦੂਜੇ ਦੇ ਖਿੱਚੇ ਵਾਲ ,ਹੋਈ ਥੱਪੜੋ-ਥਪੜੀ

25 Dec 2025 3:11 PM

ਬੀਬੀ ਦਲੇਰ ਕੌਰ ਖ਼ਾਲਸਾ ਦੇ ਘਰ ਪਹੁੰਚ ਗਈ 13-13 ਜਥੇਬੰਦੀ, ਆਖ਼ਿਰ ਕੌਣ ਸੀ ਧਾਰਮਿਕ ਸਮਾਗਮ 'ਚ ਬੋਲਣ ਵਾਲਾ ਸ਼ਖ਼ਸ ?

24 Dec 2025 2:53 PM

Parmish Verma ਦੇ ਚੱਲਦੇ LIVE Show 'ਚ ਹੰਗਾਮਾ, ਦਰਸ਼ਕਾਂ ਨੇ ਤੋੜੇ ਬੈਰੀਕੇਡ, ਸਟੇਜ ਨੇੜੇ ਪਹੁੰਚੀ ਭਾਰੀ ਫੋਰਸ, ਰੱਦ ਕਰਨਾ ਪਿਆ ਸ਼ੋਅ

24 Dec 2025 2:52 PM
Advertisement