TarnTaran News: ਸ੍ਰੀ ਹਜ਼ੂਰ ਸਾਹਿਬ ਦਰਸ਼ਨਾਂ ਲਈ ਗਏ ਪੁੱਤ ਦੀ ਮੌਤ, ਸਦਮਾ ਨਾ ਸਹਾਰਦਿਆਂ ਪਿਤਾ ਨੇ ਵੀ ਤਿਆਗੇ ਪ੍ਰਾਣ

By : GAGANDEEP

Published : Sep 14, 2025, 11:19 am IST
Updated : Sep 14, 2025, 11:23 am IST
SHARE ARTICLE
Chuslewar TarnTaran News father son die News
Chuslewar TarnTaran News father son die News

TarnTaran News: ਪੁੱਤ ਦੀ ਦਿਲ ਦਾ ਦੌਰਾ ਪੈਣ ਨਾਲ ਹੋਈ ਸੀ ਮੌਤ

Chuslewar TarnTaran News: ਤਰਨਤਾਰਨ ਜ਼ਿਲ੍ਹੇ ਦੇ ਪਿੰਡ ਚੂਸਲੇਵੜ ਤੋਂ ਦੁਖਦਾਈ ਖ਼ਬਰ ਸਾਹਮਣੇ ਆਈ ਹੈ। ਇਥੇ ਪੁੱਤ ਦੀ ਮੌਤ ਦਾ ਸਦਮਾ ਨਾ ਸਹਾਰਦੇ ਹੋਏ ਪਿਤਾ ਨੇ ਵੀ ਦਮ ਤੋੜ ਦਿੱਤਾ। ਜਾਣਕਾਰੀ ਅਨੁਸਾਰ ਸ੍ਰੀ ਹਜ਼ੂਰ ਸਾਹਿਬ ਦੀ ਯਾਤਰਾ 'ਤੇ ਗਏ ਜਗਜੀਤ ਸਿੰਘ ਪੁੱਤਰ ਰਸਾਲ ਸਿੰਘ ਵਾਸੀ ਚੂਸਲੇਵੜ ਦੀ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋ ਗਈ, ਜਿਸ ਦਾ ਸਦਮਾ ਨਾ ਸਹਾਰਦਿਆਂ ਉਸ ਦੇ ਪਿਤਾ ਨੇ ਵੀ ਪ੍ਰਾਣ ਤਿਆਗ ਦਿੱਤੇ। ਜਿਨ੍ਹਾਂ ਦੀਆਂ ਮ੍ਰਿਤਕ ਦੇਹਾਂ ਦਾ ਇਕੱਠਿਆਂ ਹੀ ਪਿੰਡ ਚੂਸਲੇਵੜ ਵਿਖੇ ਸਸਕਾਰ ਕੀਤਾ ਗਿਆ। 

 ਦੱਸ ਦੇਈਏ ਕਿ ਜਗਜੀਤ ਸਿੰਘ ਬੀਤੇ ਸੋਮਵਾਰ ਨੂੰ ਆਪਣੇ ਸਾਥੀਆਂ ਸਮੇਤ ਸ੍ਰੀ ਹਜ਼ੂਰ ਸਾਹਿਬ ਦੀ ਯਾਤਰਾ ਲਈ ਗਿਆ ਸੀ ਅਤੇ ਵੀਰਵਾਰ ਉਸ ਨੂੰ ਦਿਲ 'ਚ ਦਰਦ ਹੋਇਆ, ਜਿਸ ਨੂੰ ਇਲਾਜ ਲਈ ਹਸਪਤਾਲ ਭਰਤੀ ਕਰਵਾਇਆ ਗਿਆ ਤਾਂ ਡਾਕਟਰਾਂ ਵਲੋਂ ਉਸ ਦੀ ਨਾਜ਼ੁਕ ਹਾਲਤ ਦੇਖਦਿਆਂ ਡਾਕਟਰ ਦੀ ਨਿਗਰਾਨੀ ਹੇਠ ਐਬੂਲੈਂਸ ਰਾਹੀਂ ਨਾਂਦੇੜ ਤੋਂ ਪੰਜਾਬ ਲਈ ਰੈਫ਼ਰ ਕੀਤਾ ਗਿਆ, ਜਿਸ ਦੌਰਾਨ ਰਸਤੇ 'ਚ ਉਸ ਦੀ ਮੌਤ ਹੋ ਗਈ। ਜਦ ਪੁੱਤ ਦੀ ਮੌਤ ਦੀ ਜਾਣਕਾਰੀ ਪਿਤਾ ਰਸਾਲ ਸਿੰਘ ਨੂੰ ਮਿਲੀ ਤਾਂ ਉਹ ਵੀ ਸਦਮਾ ਨਾ ਸਹਾਰਦਾ ਹੋਇਆ ਆਪਣੇ ਆਂ ਪ੍ਰਾਣ ਤਿਆਗ ਗਿਆ।
 

(For more news apart from 'Chuslewar TarnTaran News father son die News ' stay tuned to Rozana Spokesman) 

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

CIA ਸਟਾਫ਼ ਦੇ ਮੁਲਾਜ਼ਮ ਬਣੇ ਬੰਧੀ, ਬਿਨ੍ਹਾਂ ਸੂਚਨਾ 2 ਨੌਜਵਾਨਾਂ ਨੂੰ ਫੜ੍ਹਨ 'ਤੇ ਟਾਸਕ ਫੋਰਸ ਮੁਲਾਜ਼ਮਾਂ ਨੇ ਕੀਤੀ ਸੀ ਕਾਰਵਾਈ

30 Jan 2026 3:01 PM

"ਸ਼ਰਮਿੰਦਗੀ ਮਹਿਸੂਸ ਕਰ ਕੇ ਰੌਸ਼ਨ ਪ੍ਰਿੰਸ ਨੇ ਖੁਦ ਨੂੰ ਦਿੱਤੀ ਆਹ ਸਜ਼ਾ !

29 Jan 2026 3:10 PM

Jaswinder Bhalla Mother Death News: ਮਰਹੂਮ ਜਸਵਿੰਦਰ ਭੱਲਾ ਦੇ ਪਰਿਵਾਰ 'ਤੇ ਟੁੱਟਿਆ ਦੁੱਖਾਂ ਦਾ ਪਹਾੜ

28 Jan 2026 3:20 PM

ਗੈਂਗਸਟਰ ਗੋਲਡੀ ਬਰਾੜ ਦੇ ਮਾਤਾ-ਪਿਤਾ ਨੂੰ ਕੀਤਾ ਗਿਆ ਗ੍ਰਿਫ਼ਤਾਰ

27 Jan 2026 10:38 AM

ਨਾਭਾ 'ਚ ਹੈੱਡ ਕਾਂਸਟੇਬਲ ਦਾ ਹੋਇਆ ਅੰਤਮ ਸਸਕਾਰ

27 Jan 2026 10:24 AM
Advertisement