ਦੁਬਈ ਤੋਂ ਡੀਪੋਰਟ ਕੀਤੇ 8 ਨੌਜੁਆਨਾਂ ਨੂੰ ਡਾ.ਉਬਰਾਏ ਨੇ ਘਰ ਪਹੁੰਚਾਇਆ 
Published : Sep 14, 2025, 3:47 pm IST
Updated : Sep 14, 2025, 3:47 pm IST
SHARE ARTICLE
ਦੁਬਈ ਤੋਂ ਡੀਪੋਰਟ ਕੀਤੇ 8 ਨੌਜੁਆਨਾਂ ਨੂੰ ਡਾ.ਉਬਰਾਏ ਨੇ ਘਰ ਪਹੁੰਚਾਇਆ 
ਦੁਬਈ ਤੋਂ ਡੀਪੋਰਟ ਕੀਤੇ 8 ਨੌਜੁਆਨਾਂ ਨੂੰ ਡਾ.ਉਬਰਾਏ ਨੇ ਘਰ ਪਹੁੰਚਾਇਆ 

ਬੇਰੰਗ ਪਰਤੇ ਨੌਜੁਆਨਾਂ ਨੇ ਕੰਪਨੀ ਉਤੇ ਧੋਖਾਧੜੀ ਦਾ ਲਾਇਆ ਦੋਸ਼ 

ਨੌਜੁਆਨ ਕੰਪਨੀਆਂ ਬਾਰੇ ਪੂਰੀ ਜਾਣਕਾਰੀ ਲੈ ਕੇ ਹੀ ਜਾਣ ਵਿਦੇਸ਼ : ਡਾ.ਉਬਰਾਏ 

ਅੰਮ੍ਰਿਤਸਰ : ਅਰਬ ਦੇਸ਼ਾਂ ਵਿਚੋਂ ਸੈਂਕੜੇ ਮਾਵਾਂ ਦੇ ਪੁੱਤਾਂ ਨੂੰ ਮੌਤ ਦੇ ਮੂੰਹ ਵਿਚੋਂ ਬਚਾ ਕੇ ਹਜ਼ਾਰਾਂ ਘਰ ਉਜੜਨ ਤੋਂ ਬਚਾਉਣ ਵਾਲੇ ਦੁਬਈ ਦੇ ਵੱਡੇ ਦਿਲ ਵਾਲੇ ਕਾਰੋਬਾਰੀ ਤੇ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਦੇ ਬਾਨੀ ਡਾ.ਐੱਸ.ਪੀ.ਸਿੰਘ ਓਬਰਾਏ ਨੇ ਦੁਬਈ ਤੋਂ ਡੀਪੋਰਟ ਕੀਤੇ ਗਏ 8 ਬੇਵੱਸ ਨੌਜੁਆਨਾਂ ਨੂੰ ਅਪਣੇ  ਖਰਚੇ ਉਤੇ ਘਰ ਪੁੱਜਦਾ ਕੀਤਾ। 

ਇਸ ਸਬੰਧੀ ਜਾਣਕਾਰੀ ਸਾਂਝੀ ਕਰਦਿਆਂ ਡਾ.ਐਸ.ਪੀ. ਸਿੰਘ ਉਬਰਾਏ ਨੇ ਦਸਿਆ  ਕਿ ਕਪੂਰਥਲਾ ਜ਼ਿਲ੍ਹੇ ਦੇ ਆਤਮਾ ਸਿੰਘ ਜਦ ਕਿ ਜਲੰਧਰ ਜ਼ਿਲ੍ਹੇ ਨਾਲ ਸਬੰਧਿਤ ਵਿਜੇ ਕੁਮਾਰ, ਹਰਬੰਸ ਲਾਲ, ਗਗਨ ਕੁਮਾਰ ਪੁੱਤਰ ਪਰਮਜੀਤ, ਵਿਜੇ ਕੁਮਾਰ ਪੁੱਤਰ ਬਿੰਦਰ, ਗਗਨ ਕੁਮਾਰ ਪੁੱਤਰ ਬਿੰਦਰ, ਬੱਗਾ ਪ੍ਰਕਾਸ਼ ਤੇ ਅਜੇ ਕੁਮਾਰ ਪੁੱਤਰ ਬਲਵਿੰਦਰ ਕੁਮਾਰ ਨੇ ਉਨ੍ਹਾਂ ਨਾਲ ਟੈਲੀਫੋਨ ’ਤੇ ਸੰਪਰਕ ਕਰ ਕੇ ਦਸਿਆ  ਕਿ ਉਨ੍ਹਾਂ ਦੀ ਕੰਮ ਵਾਲੀ ਕੰਪਨੀ ਵਲੋਂ  ਉਨ੍ਹਾਂ ਨਾਲ ਧੋਖਾਧੜੀ ਕਰ ਕੇ ਆਰਥਕ  ਤੇ ਮਾਨਸਿਕ ਸੋਸ਼ਣ ਕੀਤਾ ਜਾ ਰਿਹਾ ਹੈ।

ਡਾ. ਓਬਰਾਏ ਨੇ ਫੌਰੀ ਕਾਰਵਾਈ ਕਰਦਿਆਂ ਜਿੱਥੇ ਉਨ੍ਹਾਂ ਨੂੰ ਇਸ ਸਬੰਧੀ ਬਣਦੀ ਸਲਾਹ ਦਿਤੀ  ਉੱਥੇ ਹੀ ਡੀਪੋਰਟ ਹੋਣ ਉਪਰੰਤ ਉਕਤ ਸਾਰਿਆਂ ਦੀਆਂ ਚੇਨਈ ਤੋਂ ਅੰਮ੍ਰਿਤਸਰ ਤਕ  ਹਵਾਈ ਟਿਕਟਾਂ ਲੈ ਕੇ ਦੇਣ ਤੋਂ ਇਲਾਵਾ ਅੱਜ ਅੰਮ੍ਰਿਤਸਰ ਹਵਾਈ ’ਤੇ ਟਰੱਸਟ ਦੇ ਪੰਜਾਬ ਪ੍ਰਧਾਨ ਸੁਖਜਿੰਦਰ ਸਿੰਘ ਹੇਰ ਤੇ ਜਨਰਲ ਸਕੱਤਰ ਮਨਪ੍ਰੀਤ ਸਿੰਘ ਸੰਧੂ ਦੀ ਮੌਜੂਦਗੀ ’ਚ ਹਵਾਈ ਅੱਡੇ ਤੋਂ ਗੱਡੀ ਰਾਹੀਂ ਉਨ੍ਹਾਂ ਦੇ ਘਰਾਂ ਤਕ  ਪੁੱਜਦਾ ਕੀਤਾ ਗਿਆ ਹੈ। ਡਾ.ਉਬਰਾਏ ਨੇ ਇਕ  ਵਾਰ ਮੁੜ ਨੌਜੁਆਨਾਂ ਨੂੰ ਸੁਚੇਤ ਕੀਤਾ ਕਿ ਜੇਕਰ ਉਹ ਵਿਦੇਸ਼ ਜਾਣਾ ਚਾਹੁੰਦੇ ਹਨ ਤਾਂ ਉਹ ਏਜੰਟਾਂ ਵਲੋਂ  ਦੱਸੀ ਜਾਣ ਵਾਲੀ ਕੰਮ ਵਾਲੀ ਕੰਪਨੀ ਤੇ ਵੀਜੇ਼ ਸਬੰਧੀ ਪੂਰੀ ਜਾਣਕਾਰੀ ਲੈ ਕੇ ਹੀ ਜਾਣ ਤਾਂ ਜੋ ਵਿਦੇਸ਼ ਅੰਦਰ ਬੇਲੋੜੀ ਖੱਜਲ ਖੁਰਾਬੀ ਤੋਂ ਬਚਿਆ ਜਾ ਸਕੇ।

ਹਵਾਈ ਅੱਡੇ ’ਤੇ ਪਹੁੰਚਣ ਮਗਰੋਂ ਉਕਤ ਪੀੜਤ ਨੌਜੁਆਨਾਂ ਨੇ ਅਪਣੇ  ਨਾਲ ਹੋਏ ਵੱਡੇ ਧੋਖੇ ਸਬੰਧੀ ਜਾਣਕਾਰੀ ਦਿੰਦਿਆਂ ਦਸਿਆ  ਕਿ ਉਨ੍ਹਾਂ ਦੀ ਕੰਮ ਵਾਲੀ ਕੰਪਨੀ ਦੇ ਮਾਲਕ ਨੇ ਉਨ੍ਹਾਂ ਕੋਲੋਂ ਸਖ਼ਤ ਮਿਹਨਤ ਕਰਵਾਉਣ ਦੇ ਬਾਵਜੂਦ ਵੀ ਤਿੰਨ ਮਹੀਨਿਆਂ ਦੀ ਤਨਖ਼ਾਹ ਨਹੀਂ ਦਿਤੀ  ਸਗੋਂ ਵੱਖਰੇ ਤੌਰ ਉਨ੍ਹਾਂ ਨੂੰ ਡੀਪੋਰਟ ਕਰਨ ਦੀਆਂ ਧਮਕੀਆਂ ਦੇਣ ਤੋਂ ਇਲਾਵਾ ਉਨ੍ਹਾਂ ਦੇ ਕਮਰੇ ਦੀ ਲਾਈਟ ਤਕ  ਬੰਦ ਕਰਵਾ ਕੇ ਉਨ੍ਹਾਂ ਨੂੰ ਮਾਨਸਿਕ ਤੌਰ ’ਤੇ ਬਹੁਤ ਪ੍ਰੇਸ਼ਾਨ ਕੀਤਾ। 

ਉਨ੍ਹਾਂ ਦਸਿਆ , ‘‘ਜਦ ਅਸੀਂ ਅਪਣਾ  ਹੱਕ ਲੈਣ ਲਈ ਉੱਥੋਂ ਦੀ ਲੇਬਰ ਕੋਰਟ ਗਏ ਤਾਂ ਉਨ੍ਹਾਂ ਨੇ ਸਾਨੂੰ ਪੁਲਿਸ ਕੋਲ ਭੇਜ ਦਿਤਾ ਜਿੱਥੇ ਇਨਸਾਫ਼ ਦੇਣ ਦੀ ਬਜਾਏ ਸਾਨੂੰ 11 ਦਿਨਾਂ ਲਈ ਜੇਲ ਭੇਜ ਕੇ ਓਥੋਂ ਹੀ ਸਿੱਧਾ ਡੀਪੋਰਟ ਕਰ ਕੇ ਚੇਨਈ ਭੇਜ ਦਿਤਾ।’’ ਉਨ੍ਹਾਂ ਮੁੜ ਮਨ ਭਰਦਿਆਂ ਦਸਿਆ  ਕਿ ਇਸ ਵੇਲੇ ਉਨ੍ਹਾਂ ਕੋਲ ਇਕ  ਵੀ ਪੈਸਾ ਤੇ ਸਮਾਨ ਨਹੀਂ ਸੀ। ਉਨ੍ਹਾਂ ਦਸਿਆ  ਕਿ ਇਸ ਬਾਰੇ ਜਦ ਉਨ੍ਹਾਂ ਡਾ. ਉਬਰਾਏ ਨਾਲ ਫੋਨ ’ਤੇ ਗੱਲ ਕੀਤੀ ਤਾਂ ਉਨ੍ਹਾਂ ਤੁਰਤ  ਉਨ੍ਹਾਂ ਨੂੰ ਅੰਮ੍ਰਿਤਸਰ ਤਕ  ਹਵਾਈ ਟਿਕਟਾਂ ਲੈ ਕੇ ਦੇਣ ਤੋਂ ਇਲਾਵਾ ਹਵਾਈ ਅੱਡੇ ਤੋਂ ਘਰਾਂ ਤਕ  ਪਹੁੰਚਣ ਲਈ ਗੱਡੀ ਦਾ ਵੀ ਪ੍ਰਬੰਧ ਕਰ ਕੇ ਦਿਤਾ, ਜਿਸ ਲਈ ਉਹ ਡਾ. ਉਬਰਾਏ ਦਾ ਇਸ ਔਖੀ ਘੜੀ ’ਚ ਵੱਡੀ ਮਦਦ ਕਰਨ ਲਈ ਦਿਲੋਂ ਧੰਨਵਾਦ ਕਰਦੇ ਹਨ। ਇਸ ਦੌਰਾਨ ਪੀੜਤ ਨੌਜੁਆਨਾਂ ਨੇ ਵੀ ਵਿਦੇਸ਼ ਜਾਣ ਦੇ ਚਾਹਵਾਨ ਨੌਜੁਆਨਾਂ ਨੂੰ ਅਪੀਲ ਕੀਤੀ ਕਿ ਉਹ ਕੰਪਨੀ ਦੀ ਪੂਰੀ ਤਰ੍ਹਾਂ ਘੋਖ ਕਰ ਕੇ ਹੀ ਜਾਣ ਕਿਉਂਕਿ ਅਸੀਂ ਨਹੀਂ ਚਾਹੁੰਦੇ ਕਿ ਕਿਸੇ ਹੋਰ ਨੂੰ ਸਾਡੇ ਵਾਂਗ ਮਾਨਸਿਕ ਪ੍ਰਸ਼ਾਨੀ ਝੱਲਣੀ ਪਵੇ।

SHARE ARTICLE

ਏਜੰਸੀ

Advertisement

CIA ਸਟਾਫ਼ ਦੇ ਮੁਲਾਜ਼ਮ ਬਣੇ ਬੰਧੀ, ਬਿਨ੍ਹਾਂ ਸੂਚਨਾ 2 ਨੌਜਵਾਨਾਂ ਨੂੰ ਫੜ੍ਹਨ 'ਤੇ ਟਾਸਕ ਫੋਰਸ ਮੁਲਾਜ਼ਮਾਂ ਨੇ ਕੀਤੀ ਸੀ ਕਾਰਵਾਈ

30 Jan 2026 3:01 PM

"ਸ਼ਰਮਿੰਦਗੀ ਮਹਿਸੂਸ ਕਰ ਕੇ ਰੌਸ਼ਨ ਪ੍ਰਿੰਸ ਨੇ ਖੁਦ ਨੂੰ ਦਿੱਤੀ ਆਹ ਸਜ਼ਾ !

29 Jan 2026 3:10 PM

Jaswinder Bhalla Mother Death News: ਮਰਹੂਮ ਜਸਵਿੰਦਰ ਭੱਲਾ ਦੇ ਪਰਿਵਾਰ 'ਤੇ ਟੁੱਟਿਆ ਦੁੱਖਾਂ ਦਾ ਪਹਾੜ

28 Jan 2026 3:20 PM

ਗੈਂਗਸਟਰ ਗੋਲਡੀ ਬਰਾੜ ਦੇ ਮਾਤਾ-ਪਿਤਾ ਨੂੰ ਕੀਤਾ ਗਿਆ ਗ੍ਰਿਫ਼ਤਾਰ

27 Jan 2026 10:38 AM

ਨਾਭਾ 'ਚ ਹੈੱਡ ਕਾਂਸਟੇਬਲ ਦਾ ਹੋਇਆ ਅੰਤਮ ਸਸਕਾਰ

27 Jan 2026 10:24 AM
Advertisement