ਸੂਬੇ ਵਿਚ 896357 ਮੀਟ੍ਰਿਕ ਟਨ ਝੋਨੇ ਦੀ ਹੋਈ ਖ਼ਰੀਦ
Published : Oct 14, 2018, 5:41 pm IST
Updated : Oct 14, 2018, 5:41 pm IST
SHARE ARTICLE
Paddy Procured
Paddy Procured

ਪੰਜਾਬ ਵਿਚ 13 ਅਕਤੂਬਰ ਤੱਕ ਸਰਕਾਰੀ ਏਜੰਸੀਆਂ ਅਤੇ ਨਿੱਜੀ ਮਿੱਲ ਮਾਲਕਾਂ ਵੱਲੋਂ 896357 ਮੀਟ੍ਰਿਕ ਟਨ ਝੋਨੇ ਦੀ ਖ਼ਰੀਦ ਕੀਤੀ ਗਈ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ...

ਚੰਡੀਗੜ੍ਹ (ਸਸਸ) :- ਪੰਜਾਬ ਵਿਚ 13 ਅਕਤੂਬਰ ਤੱਕ ਸਰਕਾਰੀ ਏਜੰਸੀਆਂ ਅਤੇ ਨਿੱਜੀ ਮਿੱਲ ਮਾਲਕਾਂ ਵੱਲੋਂ 896357 ਮੀਟ੍ਰਿਕ ਟਨ ਝੋਨੇ ਦੀ ਖ਼ਰੀਦ ਕੀਤੀ ਗਈ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਸੂਬੇ ਵਿੱਚ ਸਥਿਤ ਵੱਖ-ਵੱਖ ਖ਼ਰੀਦ ਕੇਂਦਰਾਂ ਤੋਂ ਖ਼ਰੀਦੇ ਕੁੱਲ 896357 ਮੀਟ੍ਰਿਕ ਟਨ ਝੋਨੇ ਵਿੱਚੋਂ 867451 ਮੀਟ੍ਰਿਕ ਟਨ ਸਰਕਾਰੀ ਏਜੰਸੀਆਂ ਵੱਲੋਂ ਜਦਕਿ 28906 ਮੀਟ੍ਰਿਕ ਟਨ ਝੋਨਾ ਨਿੱਜੀ ਮਿੱਲ ਮਾਲਕਾਂ ਵੱਲੋਂ ਖ਼ਰੀਦਿਆ ਜਾ ਚੁੱਕਾ ਹੈ।

ਬੁਲਾਰੇ ਨੇ ਹੋਰ ਜਾਣਕਾਰੀ ਦਿੰਦਿਆਂ ਦੱਸਿਆ ਕਿ ਪਨਗ੍ਰੇਨ ਵੱਲੋਂ 269667 ਟਨ, ਮਾਰਕਫੈੱਡ ਵੱਲੋਂ 224536 ਟਨ ਅਤੇ ਪਨਸਪ ਵੱਲੋਂ 181925 ਟਨ ਝੋਨਾ ਖ਼ਰੀਦਿਆ ਗਿਆ ਹੈ ਜਦਕਿ ਪੰਜਾਬ ਸਟੇਟ ਵੇਅਰਹਾਊਸਿੰਗ ਕਾਰਪੋਰੇਸ਼ਨ ਅਤੇ ਪੰਜਾਬ ਐਗਰੋ ਫੂਡਗਰੇਨਜ਼ ਕਾਰਪੋਰੇਸ਼ਨ ਵੱਲੋਂ ਕ੍ਰਮਵਾਰ 83556 ਮੀਟ੍ਰਿਕ ਟਨ ਅਤੇ 95838 ਮੀਟ੍ਰਿਕ ਟਨ ਝੋਨਾ ਖ਼ਰੀਦਿਆ ਗਿਆ ਹੈ। ਕੇਂਦਰ ਸਰਕਾਰ ਦੀ ਏਜੰਸੀ ਐਫ.ਸੀ.ਆਈ. ਵੱਲੋਂ 11929 ਮੀਟ੍ਰਿਕ ਟਨ ਝੋਨਾ ਖ਼ਰੀਦਿਆ ਜਾ ਚੁੱਕਾ ਹੈ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

Rana Balachauria: ਪ੍ਰਬਧੰਕਾਂ ਨੇ ਖੂਨੀ ਖ਼ੌਫ਼ਨਾਕ ਮੰਜ਼ਰ ਦੀ ਦੱਸੀ ਇਕੱਲੀ-ਇਕੱਲੀ ਗੱਲ,Mankirat ਕਿੱਥੋਂ ਮੁੜਿਆ ਵਾਪਸ?

20 Dec 2025 3:21 PM

''ਪੰਜਾਬ ਦੇ ਹਿੱਤਾਂ ਲਈ ਜੇ ਜ਼ਰੂਰੀ ਹੋਇਆ ਤਾਂ ਗਠਜੋੜ ਜ਼ਰੂਰ ਹੋਵੇਗਾ'', ਪੰਜਾਬ ਭਾਜਪਾ ਪ੍ਰਧਾਨ ਸੁਨੀਲ ਜਾਖੜ ਦਾ ਬਿਆਨ

20 Dec 2025 3:21 PM

Rana balachauria Murder Case : Rana balachauria ਦੇ ਘਰ ਜਾਣ ਦੀ ਥਾਂ ਪ੍ਰਬੰਧਕ Security ਲੈਣ ਤੁਰ ਪਏ

19 Dec 2025 3:12 PM

Rana balachauria Father Interview : Rana balachauria ਦੇ ਕਾਤਲ ਦੇ Encounter ਮਗਰੋਂ ਖੁੱਲ੍ਹ ਕੇ ਬੋਲੇ ਪਿਤਾ

19 Dec 2025 3:11 PM

Balachauria ਦੇ ਅਸਲ ਕਾਤਲ ਪੁਲਿਸ ਦੀ ਗ੍ਰਿਫ਼ਤ ਤੋਂ ਦੂਰ,ਕਾਤਲਾਂ ਦੀ ਮਦਦ ਕਰਨ ਵਾਲ਼ਾ ਢੇਰ, ਰੂਸ ਤੱਕ ਜੁੜੇ ਤਾਰ

18 Dec 2025 3:13 PM
Advertisement