
ਪਹਿਲੀ ਵਾਰ ਪੰਜਾਬ ਪੁਲਿਸ ਦੇ ਜਵਾਨਾਂ ਵਲੋਂ ਦਿੱਤੀ ਗਈ ਸਲਾਮੀ
ਅੰਮ੍ਰਿਤਸਰ: ਸ੍ਰੀ ਅੰਮ੍ਰਿਤਸਰ ਸਾਹਿਬ ਦੇ ਬਾਨੀ ਅਤੇ ਚੌਥੀ ਪਾਤਸ਼ਾਹੀ ਸਾਹਿਬ ਸ੍ਰੀ ਗੁਰੂ ਰਾਮਦਾਸ ਜੀ ਦਾ 385ਵਾਂ ਪ੍ਰਕਾਸ਼ ਪੁਰਬ 15 ਅਕਤੂਬਰ ਨੂੰ ਮਨਾਇਆ ਜਾ ਰਿਹਾ ਹੈ। ਜਿਸ ਨੂੰ ਲੈ ਕੇ ਜਿਥੇ ਸੰਗਤਾਂ 'ਚ ਭਾਰੀ ਉਤਸ਼ਾਹ ਪਾਇਆ ਜਾ ਰਿਹਾ ਹੈ। ਇਸ ਸੰਬੰਧ 'ਚ ਸੋਮਵਾਰ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਖਾਲਸਈ ਜਾਹੋ-ਜਲਾਲ ਨਾਲ ਅਲੌਕਿਕ ਨਗਰ ਕੀਰਤਨ ਸਜਾਇਆ ਜਾ ਰਿਹਾ ਹੈ।
Nagar Kirtan
ਜ਼ਿਕਰਯੋਗ ਹੈ ਕਿ ਨਗਰ ਕੀਰਤਨ ਸਜਾਉਣ ਤੋਂ ਪਹਿਲਾਂ ਅਰਦਾਸ ਕੀਤੀ ਗਈ। ਜਿਸ ਤੋਂ ਉਪਰੰਤ ਸ੍ਰੀ ਗੁਰੂ ਰਾਮਦਾਸ ਜੀ ਪ੍ਰਤੀ ਸ਼ਰਧਾ ਤੇ ਸਤਿਕਾਰ ਭੇਂਟ ਕਰਦਿਆਂ ਪਹਿਲੀ ਵਾਰ ਪੰਜਾਬ ਪੁਲਿਸ ਦੇ ਜਵਾਨਾਂ ਵਲੋਂ ਸਲਾਮੀ ਦਿੱਤੀ ਗਈ। ਇਸ ਮਹਾਨ ਤੇ ਵਿਸ਼ਾਲ ਨਗਰ ਕੀਰਤਨ 'ਚ ਜਿਥੇ ਵੱਡੀ ਗਿਣਤੀ 'ਚ ਸੰਗਤਾਂ ਪਹੁੰਚ ਰਹੀਆਂ ਹਨ, ਉਥੇ ਹੀ ਮਹਾਨ ਸੰਤ ਮਹਾਪੁਰਸ਼ ਵੀ ਸ਼ਮੂਲੀਅਤ ਕਰ ਰਹੇ ਹਨ।
Nagar Kirtan
ਇਹ ਨਗਰ ਕੀਰਤਨ ਸ਼੍ਰੀ ਅਕਾਲ ਤਖਤ ਸਾਹਿਬ ਤੋਂ ਸ਼ੁਰੂ ਹੋਇਆ ਹੈ। ਇਸ ਨਗਰ ਕੀਰਤਨ ਵਿਚ ਬਹੁਤ ਸਾਰੀਆਂ ਸੰਗਤਾਂ, ਜੱਥੇਬੰਦੀਆਂ ਤੇ ਹੋਰ ਪ੍ਰਤੀਨਿਧੀ ਸ਼ਾਮਲ ਹੋਏ ਹਨ। ਤੁਹਾਨੂੰ ਦੱਸ ਦਈਏ ਕਿ ਨਗਰ ਕੀਰਤਨ ਲਈ ਪਾਲਕੀ ਸਾਹਿਬ ਨੂੰ ਦੇਸੀ ਅਤੇ ਵਿਦੇਸ਼ੀ ਫੁੱਲਾਂ ਨਾਲ ਅਤਿ ਸੁੰਦਰ ਤਰੀਕੇ ਨਾਲ ਸਜਾਇਆ ਗਿਆ ਹੈ ਅਤੇ ਉਸ 'ਤੇ ਹਵਾਈ ਜਹਾਜ ਰਾਹੀਂ ਫੁੱਲਾਂ ਦੀ ਵਰਖਾ ਵੀ ਕੀਤੀ ਜਾ ਰਹੀ ਹੈ।
Nagar Kirtan
ਦੱਸਣਯੋਗ ਹੈ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਸਜਾਇਆ ਗਿਆ ਵਿਸ਼ਾਲ ਨਗਰ ਕੀਰਤਨ ਸ੍ਰੀ ਅੰਮ੍ਰਿਤਸਰ ਸਾਹਿਬ ਦੇ ਸਾਰੇ ਇਤਿਹਾਸਿਕ 12 ਦਰਵਾਜਿਆਂ ਦੇ ਬਾਹਰਵਾਰ ਹੁੰਦੇ ਹੋਏ ਸ਼ਾਮ ਨੂੰ ਸ੍ਰੀ ਦਰਬਾਰ ਸਾਹਿਬ ਪਹੁੰਚ ਕੇ ਸਮਾਪਤ ਹੋਵੇਗਾ। ਨਗਰ ਕੀਰਤਨ ਦੇ ਸਵਾਗਤ ਲਈ ਸੰਗਤਾਂ 'ਚ ਭਾਰੀ ਉਤਸ਼ਾਹ ਪਾਇਆ ਜਾ ਰਿਹਾ ਹੈ ਅਤੇ ਥਾਂ-ਥਾਂ ਲੰਗਰ ਲਗਾਏ ਗਏ ਹਨ।
ਇਸ ਮੌਕੇ ਗਿਆਨੀ ਰਘਬੀਰ ਸਿੰਘ ਜਥੇਦਾਰ ਸ੍ਰੀ ਕੇਸਗੜ੍ਹ ਸਾਹਿਬ, ਭਾਈ ਗੋਬਿੰਦ ਸਿੰਘ ਲੌਂਗੋਵਾਲ, ਬਾਬਾ ਬਲਬੀਰ ਸਿੰਘ, ਡਾਕਟਰ ਰੂਪ ਸਿੰਘ, ਡਿਪਟੀ ਕਮਿਸ਼ਨਰ ਸ਼ਿਵਡੁਲਾਰ ਸਿੰਘ ਅਤੇ ਪੁਲਿਸ ਕਮਿਸ਼ਨਰ ਡਾਕਟਰ ਸੁਖਚੈਨ ਸਿੰਘ ਮੌਜੂਦ ਰਹੇ।
Punjabi News ਨਾਲ ਜੁੜੀ ਹੋਰ ਅਪਡੇਟ ਲਗਾਤਾਰ ਹਾਸਲ ਕਰਨ ਲਈ ਸਾਨੂੰ Facebook ਤੇ ਲਾਈਕ Twitter ਤੇ follow ਕਰੋ।