
ਤਿੰਨ ਨਸ਼ਾ ਤਸਕਰਾਂ ਵਿਚ ਇੱਕ ਔਰਤ ਵੀ ਸ਼ਾਮਿਲ
ਲੁਧਿਆਣਾ: STF ਨੇ ਗੁਪਤ ਸੂਚਨਾ ਦੇ ਆਧਾਰ 'ਤੇ ਨਾਕੇਬੰਦੀ ਦੌਰਾਨ 3 ਕਿੱਲੋ 130 ਗਰਾਮ ਹੇਰੋਇਨ ਸਮੇਤ ਚਾਰ ਆਰੋਪੀਆਂ ਨੂੰ ਕਾਬੂ ਕੀਤਾ। ਇਸ ਵਿਚ ਇੱਕ ਔਰਤ ਵੀ ਸ਼ਾਮਿਲ ਹੈ। ਬਰਾਮਦ ਹੈਰੋਇਨ ਦੀ ਕੀਮਤ ਅੰਤਰਰਾਸ਼ਟਰੀ ਬਾਜ਼ਾਰ ਵਿਚ ਕਰੀਬ 16 ਕਰੋੜ ਰੁਪਏ ਦੱਸੀ ਜਾ ਰਹੀ ਹੈ। ਮੀਡੀਆ ਨਾਲ ਗੱਲ ਬਾਤ ਦੇ ਦੌਰਾਨ ਪੁਲਿਸ ਅਧਿਕਾਰੀ ਨੇ ਦੱਸਿਆ ਕਿ ਉਨ੍ਹਾਂ ਨੂੰ ਗੁਪਤ ਸੂਚਨਾ ਮਿਲੀ ਸੀ ਜਿਸ ਤੋਂ ਬਾਅਦ ਰੇਰੂ ਸਾਹਿਬ ਰੋਡ ਦੇ ਨਜਦੀਕ ਨਾਕੇਬੰਦੀ ਦੌਰਾਨ ਇੱਕ ਅਰਟਿਗਾ ਕਾਰ ਵਿਚ ਸਵਾਰ ਕਮਲ ਕੁਮਾਰ ਲੁਧਿਆਨਾ, ਗੁਰਵਿੰਦਰ ਸਿੰਘ ਉਰਫ ਵਿੱਕੀ ਜ਼ਿਲ੍ਹਾ ਫਿਰੋਜਪੁਰ, ਸਨੇਹਾ ਉਰਫ ਬੰਧਨਾਂ ਨੂੰ ਰੋਕ ਕੇ ਤਲਾਸ਼ੀ ਲਈ ਤਾਂ ਉਨ੍ਹਾਂ ਦੇ ਕੋਲੋਂ 1 ਕਿੱਲੋ 530 ਗਰਾਮ ਹੈਰੋਇਨ ਬਰਾਮਦ ਹੋਈ।
Ludhiana
ਉਥੇ ਹੀ ਮੋਤੀ ਨਗਰ ਦੇ ਕੋਲ ਨਾਕੇਬੰਦੀ ਦੌਰਾਨ ਇੱਕ ਮੋਟਰਸਾਇਕਿਲ ਸਵਾਰ ਸੁਖਬੀਰ ਸਿੰਘ ਉਰਫ ਸੁਖਾ ਨੂੰ ਰੋਕ ਕੇ ਤਲਾਸ਼ੀ ਲਈ ਤਾਂ ਉਸ ਦੇ ਕੋਲੋਂ 1 ਕਿੱਲੋ 600 ਗਰਾਮ ਹੈਰੋਇਨ ਬਰਾਮਦ ਹੋਈ। ਪੁਲਿਸ ਦੇ ਮੁਤਾਬਕ ਸੁਖਬੀਰ ਲੁਧਿਆਨਾ ਦੇ ਕੇਂਦਰੀ ਜੇਲ੍ਹ ਵਿਚ ਬੰਦ ਮਲਕੀਤ ਸਿੰਘ ਦੇ ਨਾਲ ਹੈ ਅਤੇ ਫੋਨ 'ਤੇ ਸੰਪਰਕ ਵਿਚ ਹੈ। ਪੁਲਿਸ ਦੇ ਮੁਤਾਬਕ ਫੜੇ ਗਏ ਆਰੋਪੀ ਪਿਛਲੇ ਲੰਬੇ ਸਮੇਂ ਤੋਂ ਨਸ਼ਾ ਤਸਕਰੀ ਦੇ ਗ਼ੈਰ ਕਾਨੂੰਨੀ ਕੰਮ ਨੂੰ ਅੰਜਾਮ ਦਿੰਦੇ ਹਨ।
Ludhiana
ਉਹਨਾਂ ਦਸਿਆ ਕਿ ਇਕ ਆਰੋਪੀ ਚਾਹ ਦਾ ਕੰਮ ਕਰਦਾ ਹੈ ਤੇ ਇਕ ਇਲੈਕਟ੍ਰੀਸ਼ਨ ਦਾ ਕੰਮ ਕਰਦਾ ਹੈ। ਉਹਨਾਂ ਦਸਿਆ ਕਿ ਇਹਨਾਂ ਤੇ ਹੋਰ ਵੀ ਕਈ ਮਾਮਲੇ ਦਰਜ ਹਨ। ਦਸ ਦਈਏ ਕਿ ਥੋੜੇ ਦਿਨ ਪਹਿਲਾਂ ਅੰਮ੍ਰਿਤਸਰ ਰੂਲਰ ਪੁਲਿਸ ਨੇ ਪਿੰਡ ਘਰਿੰਡਾ ਵਿਚੋਂ 12 ਕਿਲੋ ਹੈਰੋਇਨ ਸਮੇਤ ਦੋ ਵਿਅਕਤੀਆਂ ਨੂੰ ਗ੍ਰਿਫਤਾਰ ਕੀਤਾ ਹੈ। ਪੁਲਿਸ ਨੇ ਗੁਪਤ ਸੂਚਨਾ ਮਿਲਣ ਉਤੇ ਰੋੜਾ ਵਾਲਾ ਪੁਲ ਉਪਰ ਨਾਕਾਬੰਦੀ ਕੀਤੀ ਸੀ।
Ludhiana
ਇਸ ਦੌਰਾਨ ਦੋਵਾਂ ਵਿਅਕਤੀਆਂ ਨੂੰ ਕਾਬੂ ਕਰਕੇ ਇਨ੍ਹਾਂ ਕੋਲੋਂ ਹੈਰੋਇਨ ਬਰਾਮਦ ਕੀਤੀ। ਪੁਲਿਸ ਅਧਿਕਾਰੀ ਨੇ ਦੱਸਿਆ ਕਿ ਦੋਸ਼ੀਆਂ ਨੂੰ ਅਦਾਲਤ ਵਿਚ ਪੇਸ਼ ਕਰਕੇ ਤਿੰਨ ਦਿਨਾਂ ਦਾ ਰਿਮਾਂਡ ਹਾਸਲ ਕੀਤਾ ਹੈ ਤਾਂ ਜੋ ਹੋਰ ਜਾਣਕਾਰੀ ਹਾਸਲ ਕੀਤੀ ਜਾ ਸਕੇ। ਬੀਤੇ ਦਿਨ ਜੰਡਿਆਲਾ ਗੁਰੂ ਵਿਚ ਐਸਟੀਐਫ ਅਤੇ ਨਸ਼ਾ ਤਸਕਰਾਂ ਵਿਚਾਲੇ ਮੁਕਾਬਲੇ ਦੌਰਾਨ ਪੁਲਿਸ ਮੁਲਾਜ਼ਮ ਨੂੰ ਗੋਲੀ ਲੱਗੀ ਸੀ, ਦੋਵਾਂ ਦਾ ਕੋਈ ਸਬੰਧ ਹੈ ਜਾਂ ਨਹੀਂ, ਇਸ ਦੀ ਵੀ ਜਾਂਚ ਕੀਤੀ ਜਾ ਰਹੀ ਹੈ। ਫਿਲਹਾਲ ਦੋਸ਼ੀ ਪੁਲਿਸ ਦੀ ਗ੍ਰਿਫਤ 'ਚ ਹਨ ਅਤੇ ਉਨ੍ਹਾਂ ਨਾਲ ਪੁੱਛਗਿੱਛ ਕੀਤੀ ਜਾ ਰਹੀ ਹੈ।
Punjabi News ਨਾਲ ਜੁੜੀ ਹੋਰ ਅਪਡੇਟ ਲਗਾਤਾਰ ਹਾਸਲ ਕਰਨ ਲਈ ਸਾਨੂੰ Facebook ਤੇ ਲਾਈਕ Twitter ਤੇ follow ਕਰੋ।