
ਬਾਬਾ ਤ੍ਰਿਲੋਕੇਵਾਲਾ ਨੇ ਮੁੜ ਦੁਰਹਾਈ ਕਰਤਾਰਪੁਰ ਲਾਂਘਾ ਖੋਲ੍ਹਣ ਦੀ ਮੰਗ
ਕਾਲਾਂਵਾਲੀ, 13 ਅਕਤੂਬਰ (ਸੁਰਿੰਦਰ ਪਾਲ ਸਿੰਘ): ਸ਼੍ਰੋਮਣੀ ਗੁਰਦਵਾਰਾ ਪ੍ਰਬੰਧਕ ਕਮੇਟੀ ਦੇ ਮੈਂਬਰ ਅਤੇ ਗੁਰੂਘਰ ਨਿਰਮਲਸਰ ਸਾਹਿਬ ਤ੍ਰਿਲੋਕੇਵਾਲਾ ਦੇ ਮੁੱਖ ਸੇਵਾਦਾਰ ਬਾਬਾ ਗੁਰਮੀਤ ਸਿੰਘ ਸਮੇਤ ਹਰਿਆਣਾ ਦੀਆਂ ਸਿੱਖ ਸੰਗਤਾਂ ਵਲੋਂ ਪਹਿਲੇ ਪਾਤਸ਼ਾਹ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪਵਿੱਤਰ ਸਥਾਨ ਕਰਤਾਰਪੁਰ ਸਾਹਿਬ ਦਾ ਲਾਂਘਾ ਖੋਲ੍ਹਣ ਦੀ ਪੁਰਜ਼ੋਰ ਮੰਗ ਕੀਤੀ ਹੈ।
ਸ਼੍ਰੋਮਣੀ ਗੁਰਦਵਾਰਾ ਪ੍ਰਬੰਧਕ ਕਮੇਟੀ ਦੇ ਮੈਂਬਰ ਬਾਬਾ ਤ੍ਰਿਲੋਕੇਵਾਲਾ ਦਾ ਕਹਿਣਾ ਹੈ ਕਿ ਕੋਵਿਡ ਦਾ ਪ੍ਰਕੋਪ ਘਟਣ ਕਾਰਨ ਭਾਰਤ ਦੇ ਮੁੱਖ ਪਵਿੱਤਰ ਸਥਾਨਾਂ ਦੇ ਦਰਸ਼ਨ ਦੀਦਾਰੇ ਕੇਂਦਰ ਸਰਕਾਰ ਵਲੋਂ ਸਮੂਹ ਧਰਮਾਂ ਦੀਆਂ ਸੰਗਤਾਂ ਲਈ ਖੋਲ੍ਹ ਦਿਤੇ ਗਏ ਹਨ। ਉਨ੍ਹਾਂ ਕਿਹਾ ਕਿ ਪਾਕਿਸਤਾਨ ਦੀ ਸਿੱਖ ਸੰਗਤ ਦੀ ਮੰਗ 'ਤੇ ਸਰਹੱਦ ਪਾਰ ਵਸੇ ਸ੍ਰੀ ਕਰਤਾਰਪੁਰ ਸਾਹਿਬ ਦੇ ਪਰਲੇ ਪਾਸੇ ਦੇ ਲਾਂਘੇ ਨੂੰ ਖੋਲ੍ਹ ਦਿਤਾ ਗਿਆ ਹੈ ਜਦੋਂ ਕਿ ਅਸੀ ਵੀ ਸ੍ਰੀ ਕਰਤਾਰਪੁਰ ਸਾਹਿਬ ਦੇ ਦਰਸ਼ਨ ਦੀਦਾਰੇ ਲਈ ਸਵੇਰੇ ਸ਼ਾਮ ਅਰਦਾਸ ਕਰਦੇ ਹਾਂ। ਉਨ੍ਹਾਂ ਕਿਹਾ ਕਿ ਸਿੱਖ ਪੰਥ ਦੀ ਹਿਤੈਸ਼ੀ ਕਹਾਉਣ ਵਾਲੀ ਸਰਕਾਰ ਨੂੰ ਇਹ ਲਾਂਘਾ ਖੋਲ੍ਹ ਕੇ ਦੇਸ਼ ਦੇ ਸਮੂਹ ਪੰਜਾਬੀਆਂ ਦੀ ਸ਼ਾਬਾਸ਼ ਲੈਣ ਵਿਚ ਦੇਰ ਨਹੀਂ ਕਰਨੀ ਚਾਹੀਦੀ। ਉਨ੍ਹਾਂ ਇਹ ਵੀ ਕਿਹਾ ਕਿ ਸਰਕਾਰ ਬਿਨਾਂ ਵੀਜ਼ਾ ਕਰਤਾਰਪੁਰ ਸਾਹਿਬ ਦੇ ਦਰਸ਼ਨਾਂ ਦੀ ਖੁਲ੍ਹ ਦੇ ਕੇ ਸਿੱਖ ਪੰਥ ਦੀਆਂ ਭਾਵਨਾਵਾਂ ਦਾ ਜਸ ਖੱਟੇ ਤਾਂ ਹੋਰ ਵੀ ਬਿਹਤਰ ਹੋਵੇ।
ਪਿੰਡ ਤ੍ਰਿਲੋਕੇਵਾਲਾ ਦੇ ਗੁਰਦਵਾਰਾ ਨਿਰਮਲਸਰ ਵਿਖੇ ਸਿੱਖ ਸੰਗਤਾਂ ਨੂੰ ਸੰਬੋਧਨ ਕਰਦੇ ਉਨ੍ਹਾਂ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਸਮੇਤ ਸਾਰੀਆਂ ਪੰਥਕ ਧਿਰਾਂ ਨੂੰ ਅਪੀਲ ਕੀਤੀ ਕਿ ਉਹ ਇਸ ਪਵਿੱਤਰ ਕਾਰਜ ਲਈ ਉਹ ਕੇਂਦਰ ਸਰਕਾਰ ਅਤੇ ਦੇਸ਼ ਦੇ ਪ੍ਰਧਾਨ ਮੰਤਰੀ ਅਤੇ ਵਿਦੇਸ਼ ਮੰਤਰੀ ਨੂੰ ਜ਼ੋਰਦਾਰ ਅਪੀਲ ਕਰਨ। ਸਾਡੇ ਪੱਤਰਕਾਰ ਵਲੋਂ ਸ਼੍ਰੋਮਣੀ ਕਮੇਟੀ ਦੀ ਅਜੋਕੀ ਕਾਰਗੁਜ਼ਾਰੀ ਸਬੰਧੀ ਪੁੱਛੇ ਪ੍ਰਸ਼ਨ ਦੇ ਉਤਰ ਵਿਚ ਉਨ੍ਹਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਵਿਚ ਉੱਚੇ ਅਹੁਦੇ 'ਤੇ ਬੈਠੇ ਵਿਅਕਤੀ ਹੁਣ ਸਿੱਖ ਪੰਥ ਦੀਆਂ ਮਹਾਨ ਪ੍ਰੰਪਰਾਵਾਂ ਨੂੰ ਭੁੱਲ ਕੇ ਵਿਅਕਤੀਗਤ ਤਿਜੋਰੀਆਂ ਭਰਨ ਦੇ ਰਾਹ ਚਲ ਪਏ ਹਨ ਜਿਸ ਨਾਲ ਸਿੱਖ ਕੌਮ ਦਾ ਵੱਡਾ ਨੁਕਸਾਨ ਹੋ ਰਿਹਾ ਹੈ।
ਸਰਕਾਰ ਬਿਨਾਂ ਵੀਜ਼ਾ ਕਰਤਾਰਪੁਰ ਸਾਹਿਬ ਦੇ imageਦਰਸ਼ਨਾਂ ਦੀ ਖੁਲ੍ਹ ਦੇਵੇ