
ਕਿਸਾਨ ਲੀਡਰ ਸਰਵਣ ਸਿੰਘ ਪੰਧੇਰ ਨੇ ਕਿਹਾ ਕਿ ਕਿਸਾਨ ਅੰਦੋਲਨ 'ਚ ਫੁੱਟ ਪਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ।
ਅੰਮ੍ਰਿਤਸਰ: ਨਵੇਂ ਖੇਤੀ ਕਾਨੂੰਨਾਂ ਨੂੰ ਲੈ ਕੇ ਕਿਸਾਨਾਂ ਵਲੋਂ ਧਰਨਾ ਲਗਾਤਾਰ ਜਾਰੀ ਹੈ। ਕਿਸਾਨ ਥਾਂ-ਥਾਂ ਤੇ ਸੜਕਾਂ ਜਾਮ ਕਰਕੇ ਰੋਸ ਪ੍ਰਦਰਸ਼ਨ ਕਰ ਰਹੇ ਹਨ। ਇਸ ਦੇ ਚਲਦੇ ਦੇਵੀਦਾਸਪੁਰਾ 'ਚ ਰੇਲਵੇ ਟ੍ਰੈਕ 'ਤੇ ਟ੍ਰੈਕਟਰ ਖੜੇ ਕਰਕੇ ਕਿਸਾਨਾਂ ਨੇ ਨਾਅਰੇਬਾਜ਼ੀ ਕੀਤੀ। ਦੱਸ ਦੇਈਏ ਕਿ ਪੰਜਾਬ ਦੇ ਕਿਸਾਨ ਰੇਲ ਪਟੜੀਆਂ 'ਤੇ ਪਿਛਲੇ 20 ਦਿਨ ਤੋਂ ਡਟੇ ਹੋਏ ਹਨ। ਕਿਸਾਨ ਲੀਡਰ ਸਰਵਣ ਸਿੰਘ ਪੰਧੇਰ ਨੇ ਕਿਹਾ ਕਿ ਕਿਸਾਨ ਅੰਦੋਲਨ 'ਚ ਫੁੱਟ ਪਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ।
Farmers protest ਕਿਸਾਨ ਮਜਦੂਰ ਸੰਘਰਸ਼ ਕਮੇਟੀ ਦੇ ਮਹਾਂਸਕੱਤਰ ਪੰਧੇਰ ਦਾ ਕਹਿਣਾ ਹੈ ਕਿ ਸਾਡੀ ਜਥੇਬੰਦੀ 14 ਅਕਤੂਬਰ ਨੂੰ ਕੇਂਦਰ ਸਰਕਾਰ ਦੀ ਬੈਠਕ 'ਚ ਸ਼ਾਮਲ ਨਹੀਂ ਹੋਵੇਗੀ। ਗੌਰਤਲਬ ਹੈ ਕਿ ਪੰਜਾਬ ਵਿਚ ਕਿਸਾਨੀ ਸੰਘਰਸ਼ ਨੇ ਦੋ ਮੁੱਖ ਕੇਂਦਰ -ਇਕ ਰੇਲਾਂ ਰੋਕੀਆਂ ਗਈਆਂ ਹਨ ਤੇ ਦੂਜਾ ਕਈ ਥਾਵਾਂ 'ਤੇ ਟੋਲ ਟੈਕਸ ਬੰਦ ਕਰਵਾ ਦਿੱਤੇ ਗਏ ਹਨ। ਰੇਲਾਂ ਰੋਕਣ ਵਾਲੇ ਮੋਰਚੇ 'ਤੇ ਕਈ ਸਮੱਸਿਆਵਾਂ ਪੰਜਾਬ ਲਈ ਹੀ ਖੜ੍ਹੀਆਂ ਹੋਣੀਆਂ ਸ਼ੁਰੂ ਹੋ ਗਈਆਂ ਹਨ। ਪੰਜਾਬ ਦੀ ਖੇਤੀ ਲਈ ਲੋੜੀਂਦੀਆਂ ਕਈ ਵਸਤਾਂ ਦੀ ਪਹੁੰਚ ਰੁਕ ਗਈ ਹੈ।
farmer protestਦੂਜੇ ਪਾਸੇ ਕੈਪਟਨ ਨੇ ਅਪੀਲ ਕੀਤੀ ਹੈ ਮਾਲ ਗੱਡੀਆਂ ਦੀ ਨਿਰਵਿਘਨ ਆਵਾਜਾਈ ਯਕੀਨੀ ਬਣਾਈ ਜਾਵੇ ਕਿਉਂਕਿ ਕਣਕ ਦੀ ਬਿਜਾਈ ਸ਼ੁਰੂ ਹੋਣੀ ਹੈ ਜਿਸ ਵਾਸਤੇ ਖਾਦ ਦੀ ਲੋੜ ਹੈ ਅਤੇ ਅਨਾਜ ਦੀ ਢੋਆ-ਢੁਆਈ ਤੋਂ ਇਲਾਵਾ ਡੀਜ਼ਲ-ਪੈਟਰੋਲ ਦੀ ਵੀ ਲਗਾਤਾਰ ਲੋੜ ਪੈਣੀ ਹੈ।