
ਕਿਸਾਨ ਜਥੇਬੰਦੀਆਂ ਨਾਰਾਜ਼ ਹੋ ਕੇ ਮੀਟਿੰਗ ਚ ਬਾਹਰ ਨਿਕਲਿਆ ਤੇ ਕਿਸਾਨਾਂ ਵਲੋਂ ਹੋਰ ਤਿੱਖਾ ਸੰਘਰਸ਼ ਰੱਖਣ ਦਾ ਐਲਾਨ ਕੀਤਾ ਹੈ।
ਨਵੀਂ ਦਿੱਲੀ : ਨਵੇਂ ਖੇਤੀ ਕਾਨੂੰਨਾਂ ਖਿਲਾਫ ਸੰਘਰਸ਼ ਕਰ ਰਹੀਆਂ ਕਿਸਾਨ ਜਥੇਬੰਦੀਆਂ ਦੇ ਲੀਡਰਾਂ ਦੀ ਅੱਜ ਦਿੱਲੀ ਵਿੱਚ ਕੇਂਦਰ ਸਰਕਾਰ ਨਾਲ ਹੋਈ ਗੱਲ਼ਬਾਤ ਕਿਸੇ ਤਣਪੱਤਣ ਨਾ ਲੱਗ ਸਕੀ। ਕਿਸਾਨ ਜਥੇਬੰਦੀਆਂ ਵਲੋ ਕੇਂਦਰ ਸਰਕਾਰ ਨਾਲ ਕੀਤੀ ਗੱਲਬਾਤ ਬੇਸਿੱਟਾ ਰਹੀ। ਇਸ ਦੌਰਾਨ ਦਿੱਲੀ ਵਿਖੇ ਭਾਰਤ ਸਰਕਾਰ ਨਾਲ ਮੀਟਿੰਗ ਖ਼ਤਮ ਹੋਣ ਤੋਂ ਪਹਿਲਾਂ ਹੀ ਕਿਸਾਨ ਜਥੇਬੰਦੀਆਂ ਦੇ ਨੁਮਾਇੰਦੇ ਨਾਰਾਜ਼ ਹੋ ਕੇ ਬਾਹਰ ਨਿਕਲ ਆਏ । ਕਿਸਾਨ ਇੰਨੇ ਗੁੱਸੇ ਵਿੱਚ ਸਨ ਕਿ ਮੀਟਿੰਗ ਤੋਂ ਬਾਹਰ ਆ ਕੇ ਖੇਤੀ ਕਾਨੂੰਨ ਦੀ ਕਾਪੀਆਂ ਪਾੜ ਕੇ ਰੋਸ ਪ੍ਰਦਰਸ਼ਨ ਕਰਨਾ ਸ਼ੁਰੂ ਕਰ ਦਿੱਤਾ। ਹੁਣ ਕਿਸਾਨਾਂ ਨੇ ਹੋਰ ਤਿੱਖਾ ਸੰਘਰਸ਼ ਕਰਨ ਦਾ ਐਲਾਨ ਕੀਤਾ ਹੈ। ਕਿਸਾਨਾਂ ਨੇ ਇਲਜ਼ਾਮ ਲਾਇਆ ਕਿ ਸਰਕਾਰ ਕਿਸਾਨਾਂ ਨੂੰ ਗੁੰਮਰਾਹ ਕਰ ਰਹੀ ਹੈ।
Farmers PROTEST ਉਨ੍ਹਾਂ ਕਿਹਾ ਕਿ ਗੱਲ਼ਬਾਤ ਦੇ ਨਾਂ 'ਤੇ ਕਿਸਾਨਾਂ ਨਾਲ ਮਜ਼ਾਕ ਕੀਤਾ ਗਿਆ ਹੈ। ਮੀਟਿੰਗ ਵਿੱਚ ਕੋਈ ਵੀ ਮੰਤਰੀ ਜਾਂ ਸਰਕਾਰ ਦਾ ਸਿਆਸੀ ਨੁਮਾਇੰਦਾ ਨਹੀਂ ਸੀ। ਕਿਸਾਨਾਂ ਨੇ ਕਿਹਾ ਕਿ ਕੇਂਦਰ ਸਰਕਾਰ ਦੇ ਕਿਸੇ ਵੀ ਮੰਤਰੀ ਨੂੰ ਪੰਜਾਬ ਨਹੀਂ ਵੜ੍ਹਨ ਦਿੱਤਾ ਜਾਏਗਾ। ਉਨ੍ਹਾਂ ਨੇ ਸੰਘਰਸ਼ ਹੋਰ ਤੇਜ਼ ਕਰਨ ਦਾ ਐਲਾਨ ਕੀਤਾ ਹੈ।
farmer protestਕਿਸਾਨਾਂ ਦਾ ਕਹਿਣਾ ਹੈ ਕਿ ਚੰਡੀਗੜ੍ਹ ਕਿਸਾਨ ਭਵਨ ਵਿਖੇ ਕੱਲ੍ਹ ਦੀ ਮੀਟਿੰਗ ਅਹਮ ਹੋਵੇਗੀ ਤੇ ਇਹ ਜੰਗ ਜਾਰੀ ਰਹੇਗੀ। ਕਿਸਾਨਾਂ ਵਲੋਂ ਜ਼ੋਰਦਾਰ ਨਾਅਰੇਬਾਜ਼ੀ ਕਰਦੇ ਹੋਏ ਕਿਸਾਨਾਂ ਨੇ ਕਿਹਾ ਕਿ ਹੁਣ ਚੰਡੀਗੜ੍ਹ ਕਿਸਾਨਾਂ ਦੀ ਰਣਭੂਮੀ ਬਣੇਗਾ, ਬੀਜੇਪੀ ਨੇਤਾਵਾਂ ਦੇ ਹੁਣ ਨਕ ਵਿਚ ਦਮ ਕਰ ਦੇਵਾਂਗੇ। ਸਰਕਾਰ ਨੇ ਜੁਮਲੇਬਾਜ਼ੀ ਕੀਤੀ ਹੈ ਤੇ ਹੁਣ ਕਿਸਾਨ ਨੇਤਾ ਸੰਘਰਸ਼ ਇਨ੍ਹਾਂ ਤੇਜ ਕਰ ਦੇਵਾਂਗੇ ਜਿਸਨੂੰ ਤੁਸੀਂ ਆਉਣ ਵਾਲੇ ਸਮੇਂ ਵਿਚ ਦੇਖੋਗੇ।
ਕਿਸਾਨਾਂ ਨੇ ਆਪਣੀਆਂ ਇਹ ਮੰਗਾਂ ਸਰਕਾਰ ਸਾਹਮਣੇ ਰੱਖਣੀਆਂ ਸੀ ਪਰ ਮੀਟਿੰਗ ਵਿਚਾਲੇ ਹੀ ਟੁੱਟ ਗਈ। ਕਿਸਾਨਾਂ ਦੀਆਂ ਮੁੱਖ ਮੰਗਾਂ-
1. ਪਹਿਲੀ ਸਾਰੇ ਤਿੰਨ ਨਵੇਂ ਖੇਤੀ ਕਾਨੂੰਨਾਂ ਨੂੰ ਰੱਦ ਕੀਤਾ ਜਾਵੇ।
2. ਸਵਾਮੀਨਾਥਨ ਰਿਪੋਰਟ ਮੁਤਾਬਕ ਫਸਲਾਂ ਦੇ ਉਚਿਤ ਮੁੱਲ ਦਿੱਤੇ ਜਾਣ।
3.ਘੱਟੋ-ਘੱਟ ਸਮਰਥਨ ਮੁੱਲ ਨੂੰ ਕਾਨੂੰਨੀ ਮਾਨਤਾ ਦਿੱਤੀ ਜਾਵੇ।
4. ਸਰਕਾਰ ਐਮਐਸਪੀ 'ਤੇ ਕਣਕ ਤੇ ਝੋਨੇ ਵਾਂਗ ਹੋਰ ਫਸਲਾਂ ਵੀ ਖਰੀਦੇ।
5. ਫਸਲਾਂ ਦੀ ਗੁਣਵੱਤਾ ਸਰਕਾਰੀ ਏਜੰਸੀਆਂ ਤੈਅ ਕਰਨ।