
ਭਰਾਤਰੀ ਜਥੇਬੰਦੀਆਂ ਵੱਲੋਂ ਯੂ.ਪੀ. ਦੇ ਹਾਥਰਸ ਵਿਚ ਸਮੂਹਿਕ ਜਬਰ ਜਨਾਹ ਦੀ ਪੀੜਤ ਦੇ ਪਰਿਵਾਰ ਨੂੰ ਇਨਸਾਫ਼ ਦਿਵਾਉਣ ਲਈ ਐਸ.ਡੀ.ਐਮ. ਦਫ਼ਤਰ ਅੱਗੇ ਰੋਸ ਧਰਨਾ ਲਗਾਇਆ ਗਿਆ।
ਮੋਗਾ- ਦੇਸ਼ ਭਰ 'ਚ ਜਿੱਥੇ ਕਿਸਾਨਾਂ ਨੇ ਖੇਤੀ ਕਾਨੂੰਨਾਂ ਖਿਲਾਫ ਧਰਨੇ ਦੇ ਕੇ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ। ਉੱਥੇ ਦੂਜੇ ਪਾਸੇ ਅੱਜ ਬਾਲਮੀਕਿ ਮਜ਼੍ਹਬੀ ਸਿੱਖ ਮਹਾਂਸਭਾ ਮੋਗਾ ਅਤੇ ਤਹਿਸੀਲ ਨਿਹਾਲ ਸਿੰਘ ਵਾਲਾ ਦੀਆਂ ਭਰਾਤਰੀ ਜਥੇਬੰਦੀਆਂ ਵੱਲੋਂ ਯੂ.ਪੀ. ਦੇ ਹਾਥਰਸ ਵਿਚ ਸਮੂਹਿਕ ਜਬਰ ਜਨਾਹ ਦੀ ਪੀੜਤ ਦੇ ਪਰਿਵਾਰ ਨੂੰ ਇਨਸਾਫ਼ ਦਿਵਾਉਣ ਲਈ ਐਸ.ਡੀ.ਐਮ. ਦਫ਼ਤਰ ਅੱਗੇ ਰੋਸ ਧਰਨਾ ਲਗਾਇਆ ਗਿਆ।
ਵੱਖ-ਵੱਖ ਥਾਂ ਤੇ ਧਰਨਾ ਕਰਦੇ ਜਥੇਬੰਦੀਆਂ ਦੇ ਆਗੂਆਂ ਨੇ ਸੰਬੋਧਨ ਕਰਦਿਆਂ ਕਿਹਾ ਕਿ ਅੱਜ ਦੇਸ਼ ਅੰਦਰ ਮੋਦੀ ਯੋਗੀਸਰਕਾਰ ਵੱਲੋਂ ਜਿੱਥੇ ਕਿਸਾਨਾਂ ਨੂੰ ਬਰਬਾਦ ਕਰਨ ਲਈ ਕਾਰਪੋਰੇਟ ਘਰਾਨਿਆਂ ਲਈ ਨਵੇਂ ਕਾਨੂੰਨ ਬਣਾ ਕੇ ਕਿਸਾਨਾਂ ਨੂੰ ਜ਼ਮੀਨਾਂ ਤੋਂ ਵਾਂਝਿਆਂ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਇਸ ਮੌਕੇ ਨਿਹਾਲ ਸਿੰਘ ਵਾਲਾ ਦੇ ਮੁੱਖ ਚੌਂਕ ਵਿਚ ਉਕਤ ਜਥੇਬੰਦੀਆਂ ਵੱਲੋਂ ਮੋਦੀ ਯੋਗੀ ਦਾ ਪੁਤਲਾ ਫੂਕਿਆ ਗਿਆ। ਇਸ ਦੇ ਚਲਦੇ ਉਨ੍ਹਾਂ ਨੇ ਕੇਂਦਰ ਦੀ ਮੋਦੀ ਸਰਕਾਰ ਅਤੇ ਯੂ.ਪੀ. ਦੀ ਯੋਗੀ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕੀਤੀ।