ਦਿਮਾਗ਼ੀ ਤੌਰ 'ਤੇ ਪ੍ਰੇਸ਼ਾਨ ਪਿਉ ਵਲੋਂ ਬੱਚੀ ਦੀ ਹੱਤਿਆ
Published : Oct 14, 2020, 12:35 pm IST
Updated : Oct 14, 2020, 12:35 pm IST
SHARE ARTICLE
 child  murder
child murder

ਛੇ ਕੁ ਮਹੀਨਿਆਂ ਦੀ ਮਾਸੂਮ ਬੇਟੀ ਨੂੰ ਕੰਧ 'ਚ ਮਾਰ ਕੇ ਮੁਕਾਉਣ ਦਾ ਦਰਦਨਾਕ ਮਾਮਲਾ ਦੇਖਣ ਨੂੰ ਮਿਲਿਆ ਹੈ।

ਬਠਿੰਡਾ- ਪੰਜਾਬ 'ਚ ਹੁਣ ਆਏ ਦਿਨ ਬਹੁਤ ਹੀ ਦਰਦਨਾਕ ਜਾਂ ਸ਼ਰਮਨਾਕ ਘਟਨਾਵਾਂ ਵੇਖਣ ਨੂੰ ਮਿਲ ਰਹੀਆਂ ਹਨ।  ਜਿਸ ਦੇ ਚਲਦੇ ਅੱਜ ਤਾਜ਼ਾ ਮਾਮਲਾ ਸਥਾਨਕ ਬਲਾਕ ਅਧੀਨ ਪੈਂਦੇ ਪਿੰਡ ਆਦਮਪੁਰਾ ਵਿਖੇ ਸਾਹਮਣੇ ਆਇਆ ਹੈ। ਆਦਮਪੁਰਾ 'ਚ ਬੀਤੀ ਰਾਤ ਇਕ ਪਿਉ ਵੱਲੋਂ ਆਪਣੀ ਛੇ ਕੁ ਮਹੀਨਿਆਂ ਦੀ ਮਾਸੂਮ ਬੇਟੀ ਨੂੰ ਕੰਧ 'ਚ ਮਾਰ ਕੇ ਮੁਕਾਉਣ ਦਾ ਦਰਦਨਾਕ ਮਾਮਲਾ ਦੇਖਣ ਨੂੰ ਮਿਲਿਆ ਹੈ। 

ਇਸ ਘਟਣ ਦੌਰਾਨ ਪਤਨੀ ਤੇ ਸਹੁਰਾ ਵੀ ਜ਼ਖਮੀ ਹੋਇਆ ਹੈ। ਸੂਤਰਾਂ ਤੋਂ ਮਿਲੀ ਜਾਣਕਾਰੀ ਦੇ ਮੁਤਾਬਿਕ ਮ੍ਰਿਤਕ ਲੜਕੀ ਦਾ ਪਿਤਾ ਪਿਛਲੇ ਕੁੱਝ ਸਮੇਂ ਤੋਂ ਦਿਮਾਗੀ ਤੌਰ 'ਤੇ ਪ੍ਰੇਸ਼ਾਨ ਸੀ ਤੇ ਬੀਤੇ ਦਿਨ ਹੀ ਬਠਿੰਡਾ ਤੋਂ ਦਿਮਾਗ਼ ਦੀ ਦਵਾਈ ਵੀ ਲੈ ਕੇ ਆਇਆ ਸੀ। ਪਰ ਪਤੀ ਨੇ ਮਾਸੂਮ ਜ਼ਖਮੀ ਬੱਚੀ ਨੂੰ ਚੁੱਕਣ ਦੀ ਕੋਸ਼ਿਸ਼ ਕਰਨ ਵਾਲੇ ਆਪਣੀ ਹੀ ਪਤਨੀ ਅਤੇ ਸਹੁਰੇ ਨੂੰ ਵੀ ਗੰਭੀਰ ਰੂਪ ਵਿਚ ਜ਼ਖਮੀ ਕਰ ਦਿੱਤਾ ਹੈ। ਇਸ ਮਾਮਲੇ ਦੇ ਪੁਲਿਸ ਵਲੋਂ ਜਾਂਚ ਕੀਤੀ ਜਾ ਰਹੀ ਹੈ ਤੇ ਜਲਦ ਹੀ ਇਸ ਮਾਮਲੇ ਤੇ ਫੈਸਲਾ ਲਿਆ ਜਾਵੇਗਾ। 

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਫ਼ਰਜ਼ੀ ਇਮੀਗ੍ਰੇਸ਼ਨ ਮਾਫ਼ੀਆ 'ਤੇ ਮੋਹਾਲੀ ਪੁਲਿਸ ਦਾ ਵੱਡਾ ਐਕਸ਼ਨ, DSP ਹਰਸਿਮਰਨ ਸਿੰਘ ਬੱਲ ਨੇ ਦਿੱਤੀ ਜਾਣਕਾਰੀ

15 Feb 2026 2:04 PM

'ਮੈਂ 47 ਕਰੋੜ 26 ਲੱਖ ਦੀਆਂ ਵਿਕਾਸ ਯੋਜਵਨਾਵਾਂ ਦੇ ਕੀਤੇ ਉਦਘਾਟਨ' | Haryana CM Nayab Singh Saini LIVE

15 Feb 2026 2:03 PM

ਹਰੀਆਂ ਭਰੀਆਂ ਫਸਲਾਂ ਵਿੱਚ ਬਣ ਰਹੀ ਕਲੋਨੀ, ਧੜਾ ਧੜ ਹੋ ਰਹੀ ਹੈ ਮਕਾਨਾਂ ਦੀ ਉਸਾਰੀ

14 Feb 2026 2:05 PM

ਲਾਰੈਂਸ ਗੈਂਗ ਨੇ ਧੁਰੰਦਰ ਵਾਲੇ ਰਣਵੀਰ ਸਿੰਘ ਨੂੰ ਦਿੱਤੀ ਧਮਕੀ, ਸਲਮਾਨ ਖ਼ਾਨ ਤੋਂ ਬਾਅਦ ਹੋਰ ਕਈ ਅਦਾਕਾਰ ਗੈਂਗਸਟਰਾਂ ਦੇ ਨਿਸ਼ਾਨੇ 'ਤੇ

13 Feb 2026 1:42 PM

ਹਾਈਡ੍ਰੌਲਿਕ ਜੈੱਕਾਂ ਨਾਲ ਕੋਠੀ ਸ਼ਿਫਟ ਹੋਵੇਗੀ 250 ਫੁੱਟ ਦੂਰ, ਭਾਰਤ ਮਾਲਾ ਹਾਈਵੇਅ ਪ੍ਰਾਜੈਕਟ ਰੂਟ ਵਿਚਾਲੇ ਆਈ ਸੀ ਕੋਠੀ

12 Feb 2026 2:59 PM
Advertisement