
ਹਾਥਰਸ ਸਮੂਹਿਕ ਜਬਰ ਜਨਾਹ ਪੀੜਤਾ ਦੇ ਸਸਕਾਰ ਮਾਮਲੇ 'ਚ ਕਾਨੂੰਨ ਦੀਆਂ ਧੱਜੀਆਂ ਉਡਾ ਦਿੱਤੀਆਂ
ਜਲੰਧਰ- ਪੰਜਾਬ 'ਚ ਨਵੇਂ ਖੇਤੀ ਕਾਨੂੰਨਾਂ ਖਿਲਾਫ ਲਗਾਤਾਰ ਰੋਸ ਪ੍ਰਦਰਸ਼ਨ ਜਾਰੀ ਹੈ। ਇਸ ਦੌਰਾਨ ਹਰਿਆਣਾ 'ਚ ਕਿਸਾਨ ਆਗੂ ਖਿਲਾਫ ਮਾਮਲਾ ਦਰਜ ਕੀਤਾ ਗਿਆ ਹੈ। ਜਿਸ ਦੇ ਤਹਿਤ ਪੰਜਾਬ ਪ੍ਰਦੇਸ਼ ਕਾਂਗਰਸ ਦੇ ਪ੍ਰਧਾਨ ਸੁਨੀਲ ਜਾਖੜ ਨੇ ਇਸ ਮਾਮਲੇ 'ਚ ਸਖ਼ਤ ਟਿੱਪਣੀ ਕੀਤੀ ਹੈ।
sunil jakharਇਸ ਟਿੱਪਣੀ 'ਚ ਸੁਨੀਲ ਜਾਖੜ ਨੇ ਕਿਹਾ ਹੈ ਕਿ ਜੇਕਰ ਹਾਥਰਸ ਸਮੂਹਿਕ ਜਬਰ ਜਨਾਹ ਪੀੜਤਾ ਦੇ ਸਸਕਾਰ ਮਾਮਲੇ 'ਚ ਕਾਨੂੰਨ ਦੀਆਂ ਧੱਜੀਆਂ ਉਡਾ ਦਿੱਤੀਆਂ ਗਈਆਂ ਪਰੰਤੂ ਗੁਆਂਢੀ ਸੂਬੇ ਹਰਿਆਣਾ ਵਿਚ ਪ੍ਰਧਾਨ ਮੰਤਰੀ ਦੇ ਪੁਤਲੇ ਫੂਕਣ ਦਾ ਸੱਦਾ ਦੇਣ ਵਾਲੇ ਕਿਸਾਨ ਆਗੂ ਖਿਲਾਫ ਮਾਮਲਾ ਦਰਜ ਕਰ ਲਿਆ ਜਾਂਦਾ ਹੈ। ਸੁਨੀਲ ਜਾਖੜ ਨੇ ਪੁੱਛਿਆ ਹੈ ਕਿ ਅਸੀਂ ਕਿਸ ਪਾਸੇ ਜਾ ਰਹੇ ਹਾਂ?