
ਸੂਤਰਾਂ ਮੁਤਾਬਿਕ ਪੁੱਤਰ-ਨੂੰਹ ਨੂੰ ਲੈ ਕੇ ਜਾ ਸਕਦੇ ਸੀਐਮ ਚੰਨੀ
ਚੰਡੀਗੜ੍ਹ : ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਮੁੱਖ ਮੰਤਰੀ ਬਣਨ ਤੋਂ ਬਾਅਦ ਪਹਿਲੀ ਵਾਰ ਅੱਜ ਕੈਪਟਨ ਅਮਰਿੰਦਰ ਸਿੰਘ ਨਾਲ ਮੁਲਾਕਾਤ ਕਰਨਗੇ। ਜਾਣਕਾਰੀ ਮੁਤਾਬਕ ਸਿਸਵਾਂ ਫਾਰਮ ਹਾਊਸ ਵਿਖੇ ਮੁਲਾਕਾਤ ਕੀਤੀ ਜਾਵੇਗੀ।
Amarinder Singh
ਸੂਤਰਾਂ ਤੋਂ ਮਿਲੀ ਜਾਣਕਾਰੀ ਮੁਤਾਬਕ ਮੁੱਖ ਮੰਤਰੀ ਚੰਨੀ ਆਪਣੀ ਨੂੰਹ ਤੇ ਪੁੱਤਰ ਨੂੰ ਲੈ ਕੇ ਕੈਪਟਨ ਨਾਲ ਮੁਲਾਕਾਤ ਕਰਨ ਲਈ ਜਾ ਰਹੇ ਹਨ। ਉਹ ਕੈਪਟਨ ਅਮਰਿੰਦਰ ਸਿੰਘ ਦਾ ਆਸ਼ੀਰਵਾਦ ਦਿਵਾਉਣ ਵਾਸਤੇ ਆਪਣੇ ਪੁੱਤਰ ਤੇ ਨੂੰਹ ਨੂੰ ਲੈ ਕੇ ਜਾ ਰਹੇ ਹਨ।
CM Charanjit Singh Channi