ਲਖੀਮਪੁਰ ਮਾਮਲੇ ’ਤੇ ਰਾਸ਼ਟਰਪਤੀ ਨੂੰ ਮਿਲਿਆ ਕਾਂਗਰਸ ਦਾ ਵਫ਼ਦ, ਅਜੇ ਮਿਸ਼ਰਾ ਦੀ ਬਰਖ਼ਾਸਤਗੀ ਦੀ ਚੁਕੀ ਮੰ
Published : Oct 14, 2021, 12:47 am IST
Updated : Oct 14, 2021, 12:47 am IST
SHARE ARTICLE
image
image

ਲਖੀਮਪੁਰ ਮਾਮਲੇ ’ਤੇ ਰਾਸ਼ਟਰਪਤੀ ਨੂੰ ਮਿਲਿਆ ਕਾਂਗਰਸ ਦਾ ਵਫ਼ਦ, ਅਜੇ ਮਿਸ਼ਰਾ ਦੀ ਬਰਖ਼ਾਸਤਗੀ ਦੀ ਚੁਕੀ ਮੰਗ

ਰਾਹੁਲ ਗਾਂਧੀ ਨੇ ਜਾਂਚ ਲਈ ਸੁਪਰੀਮ ਕੋਰਟ ਦੇ ਦੋ ਮੌਜੂਦਾ ਜੱਜਾਂ ਦਾ 

ਨਵੀਂ ਦਿੱਲੀ, 13 ਅਕਤੂਬਰ : ਕਾਂਗਰਸ ਦੇ ਸਾਬਕਾ ਪ੍ਰਧਾਨ ਰਾਹੁਲ ਗਾਂਧੀ ਦੀ ਅਗਵਾਈ ਵਿਚ ਪਾਰਟੀ ਦੇ ਵਫ਼ਦ ਨੇ ਲਖੀਮਪੁਰ ਖੇੜੀ ਹਿੰਸਾ ਦੇ ਮਾਮਲੇ ਨੂੰ ਲੈ ਕੇ ਬੁੱਧਵਾਰ ਨੂੰ ਰਾਸ਼ਟਰਪਤੀ ਰਾਮਨਾਥ ਕੋਵਿੰਦ ਨਾਲ ਮੁਲਾਕਾਤ ਕੀਤੀ। ਇਸ ਦੌਰਾਨ ਕਾਂਗਰਸ ਵਫ਼ਦ ਨੇ ਗ੍ਰਹਿ ਰਾਜ ਮੰਤਰੀ ਅਜੇ ਕੁਮਾਰ ਮਿਸ਼ਰਾ ਦੀ ਬਰਖ਼ਾਸਤਗੀ ਦੀ ਮੰਗ ਕੀਤੀ, ਤਾਕਿ ਨਿਰਪੱਖ ਜਾਂਚ ਹੋ ਸਕੇ ਅਤੇ ਪੀੜਤ ਪ੍ਰਵਾਰਾਂ ਨੂੰ ਇਨਸਾਫ਼ ਮਿਲ ਸਕੇ। ਪਾਰਟੀ ਨੇ ਇਹ ਵੀ ਕਿਹਾ ਕਿ ਇਸ ਮਾਮਲੇ ਦੀ ਜਾਂਚ ਲਈ ਸੁਪਰੀਮ ਕੋਰਟ ਜਾਂ ਹਾਈ ਕੋਰਟ ਦੇ ਦੋ ਮੌਜੂਦਾ ਜੱਜਾਂ ਦਾ ਪੈਨਲ ਗਠਤ ਕੀਤਾ ਜਾਵੇ ਅਤੇ ਰਾਸ਼ਟਰਪਤੀ ਇਸ ਬਾਰੇ ’ਚ ਸਰਕਾਰ ਨੂੰ ਨਿਰਦੇਸ਼ ਦੇਣ। ਕਾਂਗਰਸ ਦੇ ਇਸ ਵਫ਼ਦ ’ਚ ਰਾਹੁਲ ਗਾਂਧੀ ਤੋਂ ਇਲਾਵਾ ਰਾਜ ਸਭਾ ਵਿਚ ਵਿਰੋਧੀ ਧਿਰ ਦੇ ਨੇਤਾ ਮਲਿਕਾਅਰਜੁਨ ਖੜਗੇ ਅਤੇ ਪਾਰਟੀ ਜਨਰਲ ਸਕੱਤਰ ਪਿ੍ਰਯੰਕਾ ਗਾਂਧੀ ਵੀ ਸ਼ਾਮਲ ਸਨ। ਵਫ਼ਦ ਦੇ ਇਸ ਬਾਰੇ ਰਾਸ਼ਟਰਪਤੀ ਨੂੰ ਇਕ ਮੰਗ ਪੱਤਰ ਵੀ ਸੌਂਪਿਆ। ਹਾਲ ਹੀ ’ਚ ਕਾਂਗਰਸ ਨੇ ਰਾਸ਼ਟਰਪਤੀ ਨੂੰ ਚਿੱਠੀ ਲਿਖ ਕੇ ਮਿਲਣ ਦਾ ਸਮਾਂ ਮੰਗਿਆ ਸੀ। 
ਰਾਸ਼ਟਰਪਤੀ ਨਾਲ ਮੁਲਾਕਾਤ ਤੋਂ ਬਾਅਦ ਰਾਹੁਲ ਗਾਂਧੀ ਨੇ ਪੈ੍ਰੱਸ ਨੂੰ ਕਿਹਾ ਕਿ ਲਖੀਮਪੁਰ ਖੇੜੀ ਵਿਚ ਪੀੜਤ ਪ੍ਰਵਾਰਾਂ ਦੀ ਮੰਗ ਹੈ ਕਿ ਜਿਸ ਨੇ ਉਨ੍ਹਾਂ ਦੇ ਪੁੱਤਰ ਦਾ ਕਤਲ ਕੀਤਾ, ਉਸ ਨੂੰ ਸਜ਼ਾ ਮਿਲੇ। ਜਿਸ ਵਿਅਕਤੀ ਨੇ ਕਤਲ ਕੀਤਾ, ਉਸ ਦੇ ਪਿਤਾ ਦੇਸ਼ ਦੇ ਗ੍ਰਹਿ ਰਾਜ ਮੰਤਰੀ ਹਨ ਅਤੇ ਜਦੋਂ ਤਕ ਉਹ ਅਪਣੇ ਅਹੁਦੇ ’ਤੇ ਹਨ, ਉਦੋਂ ਤਕ ਨਾ ਤਾਂ ਨਿਰਪੱਖ ਜਾਂਚ ਹੋ ਸਕੇਗੀ ਅਤੇ ਨਾ ਹੀ ਨਿਆਂ ਮਿਲੇਗਾ। ਰਾਹੁਲ ਗਾਂਧੀ ਨੇ ਕਿਹਾ, ‘‘ਇਹ ਗੱਲਾਂ ਅਸੀਂ ਰਾਸ਼ਟਰਪਤੀ ਨੂੰ ਇਹ ਗੱਲਾਂ ਦਸਿਆਂ ਹਨ ਅਤੇ ਅਸੀਂ ਉਨ੍ਹਾਂ ਨੂੰ ਕਿਹਾ ਕਿ ਇਹ ਸਿਰਫ਼ ਇਨ੍ਹਾਂ ਪ੍ਰਵਾਰਾਂ ਦੀ ਆਵਾਜ਼ ਨਹੀਂ, ਬਲਕਿ ਹਰ ਕਿਸਾਨ ਦੀ ਆਵਾਜ਼ ਹੈ।’’
ਇਸ ਦੇ ਨਾਲ ਹੀ ਰਾਸ਼ਟਰਪਤੀ ਨਾਲ ਮੁਲਾਕਾਤ ਮਗਰੋਂ ਪਿ੍ਰਯੰਕਾ ਗਾਂਧੀ ਨੇ ਕਿਹਾ ਕਿ ਰਾਸ਼ਟਰਪਤੀ ਨੇ ਸਾਨੂੰ ਭਰੋਸਾ ਦਿਤਾ ਹੈ ਕਿ ਉਹ ਅੱਜ ਇਸ ਮਾਮਲੇ ’ਤੇ ਸਰਕਾਰ ਨਾਲ ਚਰਚਾ ਕਰਨਗੇ। ਪਿ੍ਰਯੰਕਾ ਨੇ ਇਸ ਦੇ ਨਾਲ ਹੀ ਕਿਹਾ ਕਿ ਕੇਂਦਰੀ ਗ੍ਰਹਿ ਰਾਜ ਮੰਤਰੀ ਦੀ ਬਰਖ਼ਾਸਤਗੀ ਦੀ ਮੰਗ ਕਾਂਗਰਸ ਦੀ ਮੰਗ ਨਹੀਂ ਹੈ, ਇਹ ਜਨਤਾ ਦੀ ਮੰਗ ਹੈ ਅਤੇ ਪੀੜਤ ਕਿਸਾਨ ਪ੍ਰਵਾਰਾਂ ਦੀ ਮੰਗ ਹੈ। 
ਜ਼ਿਕਰਯੋਗ ਹੈ ਕਿ ਲਖੀਮਪੁਰ ਖੇੜੀ ਜ਼ਿਲ੍ਹੇ ਦੇ ਤਿਕੁਨੀਆ ਖੇਤਰ ਵਿਚ ਬੀਤੀ 3 ਅਕਤੂਬਰ ਨੂੰ ਉੱਪ ਮੁੱਖ ਮੰਤਰੀ ਕੇਸ਼ਵ ਪ੍ਰਸਾਦ ਮੌਰੀਆ ਵਲੋਂ ਕੇਂਦਰੀ ਗ੍ਰਹਿ ਰਾਜ ਮੰਤਰੀ ਅਜੇ ਮਿਸ਼ਰਾ ਦੇ ਜੱਦੀ ਪਿੰਡ ਦੇ ਦੌਰੇ ਦੇ ਵਿਰੋਧ ਨੂੰ ਲੈ ਕੇ ਭੜਕੀ ਹਿੰਸਾ ’ਚ 4 ਕਿਸਾਨਾਂ ਸਮੇਤ 8 ਲੋਕਾਂ ਦੀ ਮੌਤ ਹੋ ਗਈ ਸੀ। ਇਸ ਮਾਮਲੇ ਵਿਚ ਮਿਸ਼ਰਾ ਦੇ ਪੁੱਤਰ ਆਸ਼ੀਸ਼ ਸਮੇਤ ਕਈ ਲੋਕਾਂ ਵਿਰੁਧ ਮਾਮਲਾ ਦਰਜ ਕੀਤਾ ਗਿਆ ਹੈ। ਆਸ਼ੀਸ਼ ਨੂੰ ਸਨਿਚਰਵਾਰ ਨੂੰ ਗਿ੍ਰਫ਼ਤਾਰ ਕਰ ਲਿਆ ਗਿਆ ਅਤੇ ਉਸ ਤੋਂ ਵਿਸ਼ੇਸ਼ ਜਾਂਚ ਟੀਮ (ਐਸ. ਆਈ. ਟੀ.) ਪੁਛਗਿਛ ਕਰ ਰਹੀ ਹੈ। ਆਸ਼ੀਸ਼ 12 ਤੋਂ 15 ਤਿੰਨ ਦਿਨਾਂ ਦੇ ਪੁਲਿਸ ਰਿਮਾਂਡ ’ਤੇ ਹੈ।     (ਏਜੰਸੀ)

SHARE ARTICLE

ਏਜੰਸੀ

Advertisement

Rana Balachauria: ਪ੍ਰਬਧੰਕਾਂ ਨੇ ਖੂਨੀ ਖ਼ੌਫ਼ਨਾਕ ਮੰਜ਼ਰ ਦੀ ਦੱਸੀ ਇਕੱਲੀ-ਇਕੱਲੀ ਗੱਲ,Mankirat ਕਿੱਥੋਂ ਮੁੜਿਆ ਵਾਪਸ?

20 Dec 2025 3:21 PM

''ਪੰਜਾਬ ਦੇ ਹਿੱਤਾਂ ਲਈ ਜੇ ਜ਼ਰੂਰੀ ਹੋਇਆ ਤਾਂ ਗਠਜੋੜ ਜ਼ਰੂਰ ਹੋਵੇਗਾ'', ਪੰਜਾਬ ਭਾਜਪਾ ਪ੍ਰਧਾਨ ਸੁਨੀਲ ਜਾਖੜ ਦਾ ਬਿਆਨ

20 Dec 2025 3:21 PM

Rana balachauria Murder Case : Rana balachauria ਦੇ ਘਰ ਜਾਣ ਦੀ ਥਾਂ ਪ੍ਰਬੰਧਕ Security ਲੈਣ ਤੁਰ ਪਏ

19 Dec 2025 3:12 PM

Rana balachauria Father Interview : Rana balachauria ਦੇ ਕਾਤਲ ਦੇ Encounter ਮਗਰੋਂ ਖੁੱਲ੍ਹ ਕੇ ਬੋਲੇ ਪਿਤਾ

19 Dec 2025 3:11 PM

Balachauria ਦੇ ਅਸਲ ਕਾਤਲ ਪੁਲਿਸ ਦੀ ਗ੍ਰਿਫ਼ਤ ਤੋਂ ਦੂਰ,ਕਾਤਲਾਂ ਦੀ ਮਦਦ ਕਰਨ ਵਾਲ਼ਾ ਢੇਰ, ਰੂਸ ਤੱਕ ਜੁੜੇ ਤਾਰ

18 Dec 2025 3:13 PM
Advertisement