ਸਹਿਕਾਰੀ ਬੈਂਕਾਂ ਵਿਚ 856 ਅਸਾਮੀਆਂ ਦੀ ਨਵੀਂ ਭਰਤੀ ਕਰਨ ਦਾ ਫ਼ੈਸਲਾ
Published : Oct 14, 2021, 4:36 pm IST
Updated : Oct 14, 2021, 4:36 pm IST
SHARE ARTICLE
Sukhjinder Singh Randhawa
Sukhjinder Singh Randhawa

ਉਪ ਮੁੱਖ ਮੰਤਰੀ ਨੇ ਸਹਿਕਾਰਤਾ ਲਹਿਰ ਨੂੰ ਹੋਰ ਮਜ਼ਬੂਤ ਕਰਨ ਲਈ ਸਹਿਕਾਰੀ ਅਦਾਰਿਆਂ ਨੂੰ ਸਮੇਂ ਦਾ ਹਾਣੀ ਬਣਾਉਣ ਲਈ ਸੂਬਾ ਸਰਕਾਰ ਦੀ ਵਚਨਬੱਧਤਾ ਦੁਹਰਾਈ

 

ਚੰਡੀਗੜ੍ਹ: ਉੱਪ ਮੁੱਖ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਵੱਲੋਂ ਪੰਜਾਬ ਰਾਜ ਸਹਿਕਾਰੀ ਬੈਂਕ ਚੰਡੀਗੜ੍ਹ ਅਤੇ ਪੰਜਾਬ ਦੇ ਜ਼ਿਲ੍ਹਾ ਕੇਂਦਰੀ ਸਹਿਕਾਰੀ ਬੈਂਕਾਂ ਵਿੱਚ ਸਹਾਇਕ ਮੈਨੇਜਰ ਤੋਂ ਮੈਨੇਜਰ ਅਤੇ ਮੈਨੇਜਰ ਤੋਂ ਸੀਨੀਅਰ ਮੈਨੇਜਰ ਦੀਆਂ ਕੁੱਲ 214 ਤਰੱਕੀਆਂ ਕੀਤੀਆਂ ਗਈਆਂ ਹਨ। ਇਸ ਦੇ ਨਾਲ ਹੀ ਸਹਿਕਾਰੀ ਬੈਂਕਾਂ ਵਿੱਚ 856 ਅਸਾਮੀਆਂ ਦੀ ਨਵੀਂ ਭਰਤੀ ਕਰਨ ਦਾ ਫੈਸਲਾ ਕੀਤਾ ਗਿਆ ਹੈ।

 

Sukhjinder Singh Randhawa
Sukhjinder Singh Randhawa

 

ਉਪ ਮੁੱਖ ਮੰਤਰੀ ਰੰਧਾਵਾ ਜਿਨ੍ਹਾਂ ਕੋਲ ਸਹਿਕਾਰਤਾ ਵਿਭਾਗ ਵੀ ਹੈ, ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਸਹਿਕਾਰਤਾ ਲਹਿਰ ਨੂੰ ਹੋਰ ਮਜ਼ਬੂਤ ਕਰਨ ਲਈ ਸਹਿਕਾਰੀ ਅਦਾਰਿਆਂ ਨੂੰ ਤਕੜਾ ਕੀਤਾ ਜਾ ਰਿਹਾ ਹੈ। ਇਸੇ ਤਹਿਤ ਸਹਿਕਾਰੀ ਬੈਂਕਾਂ ਨੂੰ ਕਮਰਸ਼ੀਅਲ ਬੈਂਕਾਂ ਦੇ ਮੁਕਾਬਲੇ ਦਾ ਬਣਾਉਣ ਦੇ ਟੀਚੇ ਨਾਲ ਇਨ੍ਹਾਂ ਬੈਂਕਾਂ ਵਿੱਚ ਕੰਮ ਕਰਦੇ ਕਰਮਚਾਰੀਆਂ ਪਦ-ਉੱਨਤੀਆਂ ਦੀ ਲੰਬੇ ਸਮੇਂ ਤੋਂ ਲੰਬਿਤ ਪਈਆਂ ਮੰਗਾਂ ਨੂੰ ਧਿਆਨ ਵਿੱਚ ਰੱਖਦੇ ਹੋਏ 214 ਤਰੱਕੀਆਂ ਕੀਤੀਆਂ ਗਈਆਂ ਹਨ। ਇਨ੍ਹਾਂ ਵਿੱਚ 159 ਸਹਾਇਕ ਮੈਨੇਜਰਾਂ ਨੂੰ ਬਤੌਰ ਮੈਨੇਜਰ ਅਤੇ 55 ਮੈਨੇਜਰਾਂ ਨੂੰ ਬਤੌਰ ਸੀਨੀਅਰ ਮੈਨੇਜਰ ਪਦ-ਉੱਨਤ ਕੀਤਾ ਗਿਆ ਹੈ।

 

Sukhjinder Singh RandhawaSukhjinder Singh Randhawa

 

ਸਹਿਕਾਰੀ ਬੈਂਕਾਂ ਵਿੱਚ ਕੀਤੀਆਂ ਜਾ ਰਹੀਆਂ ਨਵੀਆਂ ਅਸਾਮੀਆਂ ਦੀ ਭਰਤੀ ਬਾਰੇ ਜਾਣਕਾਰੀ ਦਿੰਦਿਆਂ ਰੰਧਾਵਾ ਨੇ ਅੱਗੇ ਦੱਸਿਆ ਕਿ ਸੂਬੇ ਵਿੱਚ ਸਹਿਕਾਰੀ ਬੈਂਕ ਦੀਆਂ 820 ਸ਼ਾਖਾਵਾਂ ਨੂੰ ਹੋਰ ਸੁਚਾਰੂ ਢੰਗ ਨਾਲ ਚਲਾਉਣ ਅਤੇ ਗਾਹਕਾਂ ਨੂੰ ਸਮੇਂ ਸਿਰ ਅਤੇ ਵਧੀਆ ਸੇਵਾਵਾਂ ਦੇਣ ਲਈ ਵੱਖ-ਵੱਖ ਕਾਡਰਾਂ ਵਿੱਚ ਕੁੱਲ 856 ਅਸਾਮੀਆਂ ਦੀ ਨਵੀਂ ਭਰਤੀ ਦੀ ਸ਼ੁਰੂ ਕੀਤੀ ਪ੍ਰਕਿਰਿਆ ਨੂੰ ਜਲਦ ਹੀ ਮੁਕੰਮਲ ਕੀਤਾ ਜਾਵੇਗਾ।

 

 

Banks complete process to transfer Rs 83,000 crore NPAs to bad bankBank

ਉਪ ਮੁੱਖ ਮੰਤਰੀ ਨੇ ਕਿਹਾ ਕਿ ਸਹਿਕਾਰਤਾ ਵਿਭਾਗ ਸਿੱਧੇ ਤੌਰ ਉਤੇ ਸੂਬੇ ਦੇ ਆਮ ਲੋਕਾਂ ਨਾਲ ਜੁੜਿਆ ਹੋਇਆ ਹੈ। ਸਹਿਕਾਰਤਾ ਖੇਤਰ ਖੇਤੀਬਾੜੀ ਤੇ ਪੇਂਡੂ ਖੇਤਰ ਦੀ ਰੀੜ੍ਹ ਦੀ ਹੱਡੀ ਹੈ ਜਿਨ੍ਹਾਂ ਦਾ ਆਰਥਿਕ ਪੱਧਰ ਉੱਚਾ ਚੁੱਕਣ ਲਈ ਸਹਿਕਾਰੀ ਅਦਾਰਿਆਂ ਨੂੰ ਮਜ਼ਬੂਤ ਕਰਨ ਲਈ ਨਿਰੰਤਰ ਉਪਰਾਲੇ ਕੀਤੇ ਜਾ ਰਹੇ ਹਨ। ਸ. ਰੰਧਾਵਾ ਨੇ ਕਿਹਾ ਕਿ ਸਹਿਕਾਰੀ ਅਦਾਰਿਆਂ ਨੂੰ ਸਮੇਂ ਦਾ ਹਾਣੀ ਬਣਾਉਣ ਲਈ ਸੂਬਾ ਸਰਕਾਰ ਪੂਰੀ ਤਰ੍ਹਾਂ ਵਚਨਬੱਧ ਹੈ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

Rana Balachauria Murder : ਕਬੱਡੀ ਖਿਡਾਰੀ ਦੇ ਸਿਰ ‘ਚ ਮਾਰੀਆਂ ਗੋਲ਼ੀਆਂ, ਸਿੱਧੂ ਮੂਸੇਵਾਲਾ ਕਤਲ ਨਾਲ਼ ਸੰਪਰਕ ਨਹੀਂ

17 Dec 2025 3:28 PM

28 ਸਾਲ ਦੀ ਕੁੜੀ ਨੇ ਅਕਾਲੀ ਦਲ ਦਾ ਖੋਲ੍ਹਿਆ ਖਾਤਾ, ਅਕਾਲੀ ਦਲ ਨੂੰ ਨਵੇਂ ਨੌਜਵਾਨਾਂ ਦੀ ਲੋੜ ?

17 Dec 2025 3:27 PM

ਡਿਪਰੈਸ਼ਨ 'ਚ ਚਲੇ ਗਏ ਰਾਜਾ ਵੜਿੰਗ, ਹਾਈ ਕਮਾਨ ਦੇ ਦਬਾਅ ਹੇਠ ਨੇ ਰਾਜਾ | The Spokesman Debate

16 Dec 2025 2:55 PM

Rana balachaur Murder News : Kabaddi Coach ਦੇ ਕਤਲ ਦੀ Bambiha gang ਨੇ ਲਈ ਜ਼ਿੰਮੇਵਾਰੀ !

16 Dec 2025 2:54 PM

2 Punjabi youths shot dead in Canada : ਇੱਕ ਦੀ ਗੋ.ਲੀ.ਆਂ ਲੱਗਣ ਨਾਲ ਤੇ ਦੂਜੇ ਦੀ ਸਦਮੇ ਕਾਰਨ ਹੋਈ ਮੌਤ

15 Dec 2025 3:03 PM
Advertisement