ਰਜ਼ੀਆ ਸੁਲਤਾਨਾ ਨੇ ਤਰਸ ਦੇ ਆਧਾਰ ’ਤੇ 22 ਉਮੀਦਵਾਰਾਂ ਨੂੰ ਨਿਯੁਕਤੀ ਪੱਤਰ ਸੌਂਪੇ
Published : Oct 14, 2021, 4:06 pm IST
Updated : Oct 14, 2021, 4:06 pm IST
SHARE ARTICLE
Razia Sultana handed over appointment letters to 22 candidates on compassionate grounds
Razia Sultana handed over appointment letters to 22 candidates on compassionate grounds

ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਵਿੱਚ ਗਰੁੱਪ ’ਡੀ’ ਸ਼੍ਰੇਣੀ ਅਧੀਨ 21 ਅਤੇ ਗਰੁੱਪ ’ਸੀ’ ਸ਼੍ਰੇਣੀ ਅਧੀਨ 1 ਉਮੀਦਵਾਰ ਨੂੰ ਨਿਯੁਕਤ ਕੀਤਾ ਗਿਆ ਹੈ।

ਚੰਡੀਗੜ੍ਹ: ਪੰਜਾਬ ਦੇ ਜਲ ਸਪਲਾਈ ਅਤੇ ਸੈਨੀਟੇਸ਼ਨ ਮੰਤਰੀ ਰਜ਼ੀਆ ਸੁਲਤਾਨਾ ਨੇ ਅੱਜ ਮਹਾਤਮਾ ਗਾਂਧੀ ਸਟੇਟ ਇੰਸਟੀਚਿਊਟ ਆਫ ਪਬਲਿਕ ਐਡਮਨਿਸਟ੍ਰੇਸਨ ਵਿਖੇ 22 ਉਮੀਦਵਾਰਾਂ ਨੂੰ ਤਰਸ ਦੇ ਆਧਾਰ ’ਤੇ ਨਿਯੁਕਤੀ ਪੱਤਰ ਸੌਂਪੇ। ਜ਼ਿਕਰਯੋਗ ਹੈ ਕਿ ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਵਿੱਚ ਗਰੁੱਪ ’ਡੀ’ ਸ਼੍ਰੇਣੀ ਅਧੀਨ 21 ਅਤੇ ਗਰੁੱਪ ’ਸੀ’ ਸ਼੍ਰੇਣੀ ਅਧੀਨ 1 ਉਮੀਦਵਾਰ ਨੂੰ ਨਿਯੁਕਤ ਕੀਤਾ ਗਿਆ ਹੈ।

Razia Sultana's message to take care of the natural environmentRazia Sultana 

ਹੋਰ ਪੜ੍ਹੋ: ਚੱਲ ਰਿਹਾ ਅੰਦੋਲਨ ਕਿਸਾਨਾਂ ਦਾ ਨਹੀਂ ਬਲਕਿ ਕਿਸਾਨ ਜਥੇਬੰਦੀਆਂ ਦਾ ਹੈ - ਹਰਜੀਤ ਗਰੇਵਾਲ

ਰਜ਼ੀਆ ਸੁਲਤਾਨਾ ਨੇ ਕਿਹਾ ਕਿ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੇ ਨੌਜਵਾਨਾਂ ਨੂੰ ਰੁਜ਼ਗਾਰ ਦੇ ਮੌਕੇ ਪ੍ਰਦਾਨ ਕਰਨ ਲਈ ਵਚਨਬੱਧ ਹੈ। ਸਮਾਜ ਦੇ ਸਾਰੇ ਵਰਗਾਂ ਦੇ ਹਿੱਤਾਂ ਦੀ ਰਾਖੀ ਕਰਨ ਦਾ ਭਰੋਸਾ ਦਿੰਦਿਆਂ ਉਨ੍ਹਾਂ ਕਿਹਾ ਕਿ ਇਹ ਸਰਕਾਰ ਦਾ ਫ਼ਰਜ਼ ਹੈ ਕਿ ਡਿਊਟੀ ਦੌਰਾਨ ਆਪਣੀ ਜਾਨ ਗੁਆਉਣ ਵਾਲੇ ਕਰਮਚਾਰੀਆਂ ਦੇ ਵਾਰਸਾਂ ਨੂੰ ਨੌਕਰੀਆਂ ਮੁਹੱਈਆ ਕਰਵਾਈਆਂ ਗਈਆਂ ਹਨ।

Razia SultanaRazia Sultana

ਹੋਰ ਪੜ੍ਹੋ: ਜੈਕਲੀਨ ਤੋਂ ਬਾਅਦ Nora Fatehi ਨੂੰ ED ਦਾ ਸੰਮਨ, 200 ਕਰੋੜ ਵਸੂਲੀ ਮਾਮਲੇ ਵਿਚ ਹੋਵੇਗੀ ਪੁੱਛਗਿੱਛ

ਨਵ-ਨਿਯੁਕਤ ਕਰਮਚਾਰੀਆਂ ਨੂੰ ਵਧਾਈ ਦਿੰਦਿਆਂ ਰਜ਼ੀਆ ਸੁਲਤਾਨਾ ਨੇ ਉਨ੍ਹਾਂ ਨੂੰ ਆਪਣੀ ਡਿਊਟੀ ਤਨਦੇਹੀ ਨਾਲ ਨਿਭਾਉਣ ਲਈ ਪ੍ਰੇਰਿਤ ਕੀਤਾ।  ਉਨ੍ਹਾਂ ਕਿਹਾ ਕਿ ਸਰਕਾਰੀ ਸੇਵਾ ਵਿੱਚ ਸ਼ਾਮਲ ਹੋਣ ਉਪਰੰਤ ਵਿਅਕਤੀ ਦੀ ਜ਼ਿੰਮੇਵਾਰੀ ਕਈ ਗੁਣਾ ਵਧ ਜਾਂਦੀ ਹੈ। ਉਨ੍ਹਾਂ ਅੱਗੇ ਕਿਹਾ ਕਿ ਅਗਸਤ 2021 ਵਿੱਚ 30, ਅਪ੍ਰੈਲ 2020 ਵਿੱਚ 28 ਅਤੇ ਜੁਲਾਈ 2020 ਵਿੱਚ 43 ਨਿਯੁਕਤੀ ਪੱਤਰ ਸੌਂਪੇ ਗਏ ਸਨ।

Punjab GovtPunjab Govt

ਹੋਰ ਪੜ੍ਹੋ: ਸਾਬਕਾ PM ਡਾ. ਮਨਮੋਹਨ ਸਿੰਘ ਦਾ ਹਾਲ ਜਾਣਨ AIIMS ਪਹੁੰਚੇ ਸਿਹਤ ਮੰਤਰੀ, PM Modi ਨੇ ਕੀਤਾ ਟਵੀਟ

ਇਸ ਤੋਂ ਇਲਾਵਾ ਤਰਸ ਦੇ ਆਧਾਰ ’ਤੇ ਨਿਯੁਕਤੀ ਲਈ 11 ਅਰਜੀਆਂ ਪ੍ਰਕਿਰਿਆ ਅਧੀਨ ਹਨ ਅਤੇ ਵਿਭਾਗ ਵੱਲੋਂ ਅਜਿਹੀਆਂ ਸਾਰੀਆਂ ਬੇਨਤੀਆਂ ਲਈ ਪਹਿਲ ਦੇ ਆਧਾਰ ’ਤੇ ਕਾਰਵਾਈ ਕੀਤੀ ਜਾ ਰਹੀ ਹੈ। ਇਸ ਮੌਕੇ ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਦੇ ਪ੍ਰਮੁੱਖ ਸਕੱਤਰ ਜਸਪ੍ਰੀਤ ਤਲਵਾੜ, ਵਿਭਾਗ ਦੇ ਮੁਖੀ  ਅਮਿਤ ਤਲਵਾੜ ਅਤੇ ਹੋਰ ਅਧਿਕਾਰੀ ਵੀ ਹਾਜ਼ਰ ਸਨ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

Balachauria ਦੇ ਅਸਲ ਕਾਤਲ ਪੁਲਿਸ ਦੀ ਗ੍ਰਿਫ਼ਤ ਤੋਂ ਦੂਰ,ਕਾਤਲਾਂ ਦੀ ਮਦਦ ਕਰਨ ਵਾਲ਼ਾ ਢੇਰ, ਰੂਸ ਤੱਕ ਜੁੜੇ ਤਾਰ

18 Dec 2025 3:13 PM

Rana Balachauria Murder Case | Gangster Harpinder Singh Encounter :ਪੁਲਿਸ ਨੇ ਆਖਿਰ ਕਿਵੇਂ ਕੀਤਾ ਐਨਕਾਊਂਟਰ

18 Dec 2025 3:12 PM

Rana Balachauria Murder : ਕਬੱਡੀ ਖਿਡਾਰੀ ਦੇ ਸਿਰ ‘ਚ ਮਾਰੀਆਂ ਗੋਲ਼ੀਆਂ, ਸਿੱਧੂ ਮੂਸੇਵਾਲਾ ਕਤਲ ਨਾਲ਼ ਸੰਪਰਕ ਨਹੀਂ

17 Dec 2025 3:28 PM

28 ਸਾਲ ਦੀ ਕੁੜੀ ਨੇ ਅਕਾਲੀ ਦਲ ਦਾ ਖੋਲ੍ਹਿਆ ਖਾਤਾ, ਅਕਾਲੀ ਦਲ ਨੂੰ ਨਵੇਂ ਨੌਜਵਾਨਾਂ ਦੀ ਲੋੜ ?

17 Dec 2025 3:27 PM

ਡਿਪਰੈਸ਼ਨ 'ਚ ਚਲੇ ਗਏ ਰਾਜਾ ਵੜਿੰਗ, ਹਾਈ ਕਮਾਨ ਦੇ ਦਬਾਅ ਹੇਠ ਨੇ ਰਾਜਾ | The Spokesman Debate

16 Dec 2025 2:55 PM
Advertisement