
ਅਦਾਲਤ ਨੇ ਵੀ 23 ਜਨਵਰੀ 2023 ਤੱਕ ਇਸ ਮਸਲੇ ਨੂੰ ਸੁਝਾਉਣ ਦਾ ਸਮਾਂ ਦਿੱਤਾ ਹੈ।
ਚੰਡੀਗੜ੍ਹ - ਅੱਜ ਐਸਵਾਈਐਲ ਨਹਿਰ 'ਤੇ ਹਰਿਆਣਾ ਅਤੇ ਪੰਜਾਬ ਦੇ ਮੁੱਖ ਮੰਤਰੀਆਂ ਵਿਚਾਲੇ ਪਹਿਲੀ ਮੀਟਿੰਗ ਹੋਈ, ਪਰ ਦੋਵਾਂ ਮੁੱਖ ਮੰਤਰੀਆਂ ਵਿਚਾਲੇ ਸਹਿਮਤੀ ਨਹੀਂ ਬਣੀ। ਦੋਵੇਂ ਅਪਣੇ ਅਪਣੇ ਬਿਆਨ 'ਤੇ ਅੜੇ ਹੋਏ ਹਨ। ਮੀਟਿੰਗ ਖ਼ਤਮ ਹੁੰਦਿਆਂ ਹੀ ਸੀਐੱਮ ਮਨੋਹਰ ਲਾਲ ਖੱਟੜ ਨੇ ਪੱਤਰਕਾਰਾਂ ਨਾਲ ਗੱਲਬਾਤ ਕੀਤੀ ਤੇ ਕਿਹਾ ਕਿ ਅੱਜ ਦੀ ਮੀਟਿੰਗ ਵਿਚ ਦੋਵਾਂ ਮੁੱਖ ਮੰਤਰੀਆਂ ਵਿਚਕਾਰ ਸਹਿਮਤੀ ਨਹੀਂ ਬਣ ਸਕੀ। ਉਨ੍ਹਾਂ ਕਿਹਾ ਕਿ ਕਈ ਸਾਲਾਂ ਤੋਂ ਇਹ ਐਸਵਾਈਐਲ ਦਾ ਵਿਵਾਦ ਚੱਲ ਰਿਹਾ ਹੈ। ਉਨ੍ਹਾਂ ਕਿਹਾ ਕਿ ਅਦਾਲਤ ਦਾ ਫ਼ੈਸਲਾ ਹਰਿਆਣਾ ਦੇ ਹਿੱਤ ਵਿਚ ਆਇਆ ਸੀ।
ਅਦਾਲਤ ਨੇ ਵੀ 23 ਜਨਵਰੀ 2023 ਤੱਕ ਇਸ ਮਸਲੇ ਨੂੰ ਸੁਝਾਉਣ ਦਾ ਸਮਾਂ ਦਿੱਤਾ ਹੈ। ਮਨੋਹਰ ਲਾਲ ਖੱਟਰ ਨੇ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਪਹਿਲਾਂ ਪਾਣੀ ਦੇ ਮੁੱਦੇ ਤੇ ਚਰਚਾ ਕਰਨਾ ਚਾਹੁੰਦੇ ਸੀ ਪਰ ਅਸੀਂ ਇਹ ਕਿਹਾ ਸੀ ਕਿ ਪਹਿਲਾਂ ਐੱਸਵਾਈਐੱਲ ਦੀ ਉਸਾਰੀ 'ਤੇ ਚਰਚਾ ਕੀਤੀ ਜਾਵੇ ਕਿਉਂਕਿ ਸੁਪਰੀਮ ਕੋਰਟ ਨੇ ਵੀ ਇਹੀ ਕਿਹਾ ਸੀ ਪਰ ਉਹ ਨਹੀਂ ਮੰਨੇ ਤੇ ਇਸੇ ਕਰ ਕੇ ਸਹਿਮਤੀ ਨਹੀਂ ਬਣ ਪਾਈ ਹੈ। ਉਹਨਾਂ ਕਿਹਾ ਕਿ ਉਹ ਹੁਣ ਆਪਣੀ ਰਿਪੋਰਟ ਕੇਂਦਰੀ ਮੰਤਰੀ ਗਜੇਂਦਰ ਸ਼ੇਖਾਵਤ ਨੂੰ ਸੌਂਪਣਗੇ, ਜਿਸ ਪਿੱਛੋਂ ਹੀ ਤੈਅ ਹੋਵੇਗਾ ਕਿ ਅਗਲੀ ਮੀਟਿੰਗ ਕਦੋਂ ਹੋਵੇਗੀ।