
ਪਿਛਲੇ 4-5 ਸਾਲ ਤੋਂ ਅਮਰੀਕਾ ਰਹਿ ਰਿਹਾ ਸੀ ਮ੍ਰਿਤਕ ਨੌਜਵਾਨ
ਕਪੂਰਥਲਾ: ਪੰਜਾਬ ਤੋਂ ਲੱਖਾਂ ਦੀ ਗਿਣਤੀ 'ਚ ਨੌਜਵਾਨ ਰੁਜ਼ਗਾਰ ਦੀ ਭਾਲ 'ਚ ਬਾਹਰ ਜਾਂਦੇ ਹਨ ਪਰ ਉਧਰ ਉਹਨਾਂ ਨਾਲ ਕੀ ਵਾਪਰ ਜਾਵੇ ਇਸ ਬਾਰੇ ਕਿਸੇ ਨੂੰ ਕੁਝ ਵੀ ਨਹੀਂ ਪਤਾ ਹੁੰਦਾ। ਅਜਿਹਾ ਹੀ ਮਾਮਲਾ ਅਮਰੀਕਾ ਤੋਂ ਸਾਹਮਣੇ ਆਇਆ ਹੈ।
ਜਿਥੇ ਪੰਜਾਬੀ ਨੌਜਵਾਨ ਦੀ ਸੜਕ ਹਾਦਸੇ ਵਿਚ ਮੌਤ ਹੋ ਗਈ। ਮ੍ਰਿਤਕ ਇਕ ਟਰੱਕ ਡਰਾਈਵਰ ਸੀ ਤੇ ਗੇੜਾ ਲੈ ਕੇ ਜਾ ਰਿਹਾ ਸੀ ਕਿ ਅਚਾਨਕ ਉਸਦੇ ਟਰਾਲੇ ਦਾ ਟਾਇਰ ਫਟ ਗਿਆ ਤੇ ਉਸ ਨਾਲ ਭਿਆਨਕ ਹਾਦਸਾ ਵਾਪਰ ਗਿਆ।
ਮ੍ਰਿਤਕ ਦੀ ਪਹਿਚਾਣ ਅੰਮ੍ਰਿਤਪਾਲ ਸਿੰਘ ਪੁੱਤਰ ਇੰਦਰਜੀਤ ਸਿੰਘ ਵਜੋਂ ਹੋਈ ਹੈ। ਮ੍ਰਿਤਕ ਪੰਜਾਬ ਦੇ ਜ਼ਿਲ੍ਹਾ ਕਪੂਰਥਲਾ ਦੇ ਪਿੰਡ ਮੇਵਾ ਸਿੰਘ ਵਾਲਾ ਦਾ ਰਹਿਣ ਵਾਲਾ ਸੀ। ਅੰਮ੍ਰਿਤਪਾਲ ਪਿਛਲੇ 3-4 ਸਾਲ ਤੋਂ ਅਮਰੀਕਾ ਰਹਿ ਰਿਹਾ ਸੀ ਪੁੱਤ ਦੀ ਮੌਤ ਦੀ ਖਬਰ ਮਿਲਣ ਤੋਂ ਬਾਅਦ ਮਾਪਿਆਂ ਦਾ ਰੋ-ਰੋ ਬੁਰਾ ਹਾਲ ਤੇ ਇਲਾਕੇ ਵਿਚ ਸੋਗ ਦੀ ਲਹਿਰ ਫੈਲ ਗਈ।