ਖ਼ਬਰਾਂ |

ਤਾਜ਼ਾ |

ਪੰਜਾਬ ਕੋਲ ਆਪਣੀ ਪੂਰਤੀ ਲਈ ਹੀ ਘੱਟ ਹੈ ਪਾਣੀ ਇਸ ਲਈ ਨਹੀਂ ਬਣੇਗੀ SYL ਨਹਿਰ - ਮੁੱਖ ਮੰਤਰੀ ਮਾਨ 
Published : Oct 14, 2022, 2:51 pm IST
Updated : Oct 14, 2022, 3:05 pm IST
SHARE ARTICLE
Chief Minister Bhagwant Mann
Chief Minister Bhagwant Mann

ਜੋ ਚੀਜ਼ ਸਾਡੇ ਕੋਲ ਹੈ ਹੀ ਨਹੀਂ ਉਹ ਅਸੀਂ ਕਿਵੇਂ ਦੇ ਸਕਦੇ ਹਾਂ- CM ਮਾਨ 

ਕਿਹਾ- ਹਰਿਆਣਾ ਕੋਲ ਪਹਿਲਾਂ ਹੀ ਪੰਜਾਬ ਤੋਂ ਵੱਧ ਪਾਣੀ ਹੈ   
ਚੰਡੀਗੜ੍ਹ :
ਸਤਲੁਜ-ਯਮੁਨਾ ਲਿੰਕ (ਐੱਸ.ਵਾਈ.ਐੱਲ.) ਦੇ ਵਿਵਾਦ 'ਤੇ ਅੱਜ ਪੰਜਾਬ ਅਤੇ ਹਰਿਆਣਾ ਦਰਮਿਆਨ ਹੋਈ ਮੀਟਿੰਗ ਬੇਸਿੱਟਾ ਰਹੀ। ਦੋਹਾਂ ਸੂਬਿਆਂ ਦੇ ਮੁੱਖ ਮੰਤਰੀਆਂ ਵਿਚਾਲੇ ਹੋਈ ਇਸ ਮੀਟਿੰਗ ਤੋਂ ਬਾਅਦ ਮੁੱਖ ਮੰਤਰੀ ਭਗਵੰਤ ਮਾਨ ਨੇ ਮੀਡਿਆ ਦੇ ਰੂ-ਬ-ਰੂ ਹੁੰਦਿਆਂ ਕਿਹਾ ਕਿ ਉਨ੍ਹਾਂ ਨੇ ਇਸ ਮੀਟਿੰਗ ਵਿਚ ਪੰਜਾਬ ਦਾ ਪੱਖ ਮਜ਼ਬੂਤੀ ਨਾਲ ਰੱਖਿਆ ਹੈ ਅਤੇ ਸਪਸ਼ਟ ਕਰ ਦਿਤਾ ਹੈ ਕਿ ਪੰਜਾਬ ਕੋਲ ਹਰਿਆਣਾ ਨੂੰ ਦੇਣ ਲਈ ਵਾਧੂ ਪਾਣੀ ਨਹੀਂ ਹੈ ਇਸ ਲਈ ਐੱਸ.ਵਾਈ.ਐੱਲ. ਨਹਿਰ ਦੀ ਉਸਾਰੀ ਨਹੀਂ ਕੀਤੀ ਜਾ ਸਕਦੀ।

ਇਸ ਮੌਕੇ ਮੁੱਖ ਮੰਤਰੀ ਨੇ ਦੱਸਿਆ ਕਿ ਪੰਜਾਬ ਕੋਲ ਆਪਣੀ ਪੂਰਤੀ ਲਈ ਹੀ ਪਾਣੀ ਦੀ ਘਾਟ ਹੈ ਇਸ ਲਈ ਹਰਿਆਣਾ ਨੂੰ ਪਾਣੀ ਨਹੀਂ ਦਿਤਾ ਜਾ ਸਕਦਾ। ਉਨ੍ਹਾਂ ਕਿਹਾ ਕਿ ਹਰਿਆਣਾ ਸਾਡਾ ਛੋਟਾ ਭਰਾ ਹੈ ਪਰ ਹਰਿਆਣਾ ਨੂੰ ਦੇਣ ਲਈ ਪੰਜਾਬ ਕੋਲ ਪਾਣੀ ਨਹੀਂ ਹੈ। ਜਦੋਂ ਪਾਣੀ ਹੀ ਨਹੀਂ ਹੈ ਤਾਂ ਇਹ ਨਹਿਰ ਵੀ ਨਹੀਂ ਬਣਾਈ ਜਾ ਸਕਦੀ। ਇਸ ਲਈ ਮੀਟਿੰਗ ਵਿਚ ਐੱਸ.ਵਾਈ.ਐੱਲ. ਨਹਿਰ ਬਣਾਉਣ ਨੂੰ ਲੈ ਕੇ ਪੰਜਾਬ ਨੇ ਸਹਿਮਤੀ ਨਹੀਂ ਦਿਤੀ ਹੈ। ਇਸ ਮੌਕੇ ਮੁੱਖ ਮੰਤਰੀ ਭਗਵੰਤ ਮਾਨ ਨੇ ਦੱਸਿਆ ਕਿ ਜਦੋਂ 1981 ਵਿਚ ਜਦੋਂ ਸਮਝੌਤਾ ਹੋਇਆ ਸੀ ਤਾਂ ਜਿਨ੍ਹਾਂ ਪਾਣੀ ਪੰਜਾਬ ਵਿਚ ਸੀ ਉਹ ਹੁਣ ਨਹੀਂ ਹੈ ਸਗੋਂ। ਇਸ ਸਮੇਂ ਹਰਿਆਣਾ ਕੋਲ ਪੰਜਾਬ ਤੋਂ ਵੱਧ ਪਾਣੀ ਹੈ।

ਪੰਜਾਬ ਵਿਚ ਪਾਣੀ ਦਾ ਪੱਧਰ ਪਹਿਲਾਂ ਹੀ ਬਹੁਤ ਹੇਠਾਂ ਚਲਾ ਗਿਆ ਹੈ। ਪੰਜਾਬ ਕੋਲ ਕੁੱਲ 12.24 MAF ਪਾਣੀ ਹੈ ਜਦਕਿ ਹਰਿਆਣਾ ਕੋਲ 14.10 MAF ਪਾਣੀ ਹੈ। ਇਸ ਤੋਂ ਇਲਾਵਾ ਮਾਨ ਨੇ ਕਿਹਾ ਕਿ ਜੇਕਰ ਹਰਿਆਣਾ ਕੋਲ ਪਾਣੀ ਦੀ ਘਾਟ ਹੈ ਤਾਂ ਦੋਵੇਂ ਸੂਬੇ ਪ੍ਰਧਾਨ ਮੰਤਰੀ ਕੋਲ ਚਲਦੇ ਹਾਂ ਤਾਂ ਜੋ ਉਹ ਕੋਈ ਹੋਰ ਹੀਲਾ ਕਰ ਕੇ ਯਮੁਨਾ ਤੋਂ ਹਰਿਆਣਾ ਨੂੰ ਪਾਣੀ ਦੇ ਦੇਣ ਅਤੇ ਮਸਲਾ ਹੱਲ ਹੋ ਜਾਵੇ ਪਰ ਪੰਜਾਬ ਕੋਲ ਹਰਿਆਣਾ ਨੂੰ ਦੇਣ ਲਈ ਪਾਣੀ ਨਹੀਂ ਹੈ। ਉਨ੍ਹਾਂ ਕਿਹਾ ਕਿ ਇਹ ਮੁੱਦਾ ਹੁਣ ਜਲ ਸ਼ਕਤੀ ਮੰਤਰੀ ਗਜੇਂਦਰ ਸ਼ੇਖਾਵਤ ਕੋਲ ਚੁੱਕਿਆ ਜਾਵੇਗਾ। 
 

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

DM ਗਗਨਦੀਪ ਰੰਧਾਵਾ ਦੇ ਪਰਿਵਾਰਿਕ ਮੈਂਬਰਾਂ ਦੀ ਪੁਲਿਸ ਨਾਲ ਤਿੱਖੀ ਬਹਿਸ

22 Mar 2026 2:53 PM

'DM ਗਗਨ ਰੰਧਾਵਾ ਦੀ ਘਰ ਬੁਲਾ ਕੇ ਕੀਤੀ ਸੀ ਕੁੱਟਮਾਰ, ਇਹ ਘਟਨਾ ਉਨ੍ਹਾਂ ਦੇ ਦਿਲ 'ਤੇ ਲੱਗ ਗਈ'

21 Mar 2026 4:40 PM

ਚਰਨਪ੍ਰੀਤ ਸਿੰਘ ਦਾ ਹੋਇਆ ਅੰਤਮ ਸਸਕਾਰ, ਭੁੱਬਾਂ ਮਾਰ ਰੋਏ ਪਰਿਵਾਰਕ ਮੈਂਬਰ

21 Mar 2026 4:39 PM

ਨਸ਼ੇ ਦੀ ਖੇਪ ਨਾਲ਼ ਫੜੇ ਕਥਿਤ ਸਰਪੰਚ ਮਾਮਲੇ 'ਤੇ ਤਲਬੀਰ ਗਿੱਲ ਨੇ ਘੇਰੇ ਅਕਾਲੀ

20 Mar 2026 3:01 PM

ਜਲੰਧਰ 'ਚ ਜ਼ਬਰਦਸਤ ਹੰਗਾਮਾ, ਪੁਲਿਸ ਤੇ ਪਰਿਵਾਰ ਵਿਚਾਲੇ ਝੜਪ, CCTV ਆਈ ਸਾਹਮਣੇ

20 Mar 2026 3:00 PM
Advertisement