
ਪੁਲਿਸ ਨੇ ਨਾਕੇ ’ਤੇ ਸਵਿਫਟ ਕਾਰ ਨੂੰ ਰੋਕ ਕੇ ਤਲਾਸ਼ੀ ਲਈ
ਮੋਗਾ: ਮੋਗਾ ਵਿਚ ਪੁਲਿਸ ਨੇ ਦੋ ਨਸ਼ਾ ਤਸਕਰਾਂ ਨੂੰ ਗ੍ਰਿਫਤਾਰ ਕਰਨ ਵਿਚ ਸਫਲਤਾ ਹਾਸਲ ਕੀਤੀ ਹੈ। ਪੁਲਿਸ ਨੇ ਮੁਲਜ਼ਮਾਂ ਕੋਲੋਂ 1 ਕਿਲੋ ਅਫੀਮ ਅਤੇ ਸਵਿਫਟ ਕਾਰ ਬਰਾਮਦ ਕੀਤੀ ਹੈ। ਦੋਵੇਂ ਮੁਲਜ਼ਮ ਸੰਗਰੂਰ ਦੇ ਰਹਿਣ ਵਾਲੇ ਹਨ। ਪੁਲਿਸ ਨੇ ਦੋਵਾਂ ਮੁਲਜ਼ਮਾਂ ਖ਼ਿਲਾਫ਼ ਐਨਡੀਪੀਐਸ ਐਕਟ ਤਹਿਤ ਮਾਮਲਾ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
ਇਹ ਵੀ ਪੜ੍ਹੋ: ਬਠਿੰਡਾ 'ਚ ਨੌਜਵਾਨ 'ਤੇ ਜਾਨਲੇਵਾ ਹਮਲਾ, 7-8 ਲੋਕਾਂ ਨੇ ਕੀਤੀ ਕੁੱਟਮਾਰ
ਥਾਣਾ ਬੱਧਨੀ ਕਲਾਂ ਦੇ ਤਫ਼ਤੀਸ਼ੀ ਅਫ਼ਸਰ ਜਸਪਾਲ ਸਿੰਘ ਨੇ ਦੱਸਿਆ ਕਿ ਐਸਐਸਪੀ ਜੇ ਐਲਨਚੇਲੀਅਨ ਦੀਆਂ ਹਦਾਇਤਾਂ ’ਤੇ ਨਸ਼ਾ ਤਸਕਰਾਂ ਖ਼ਿਲਾਫ਼ ਮੁਹਿੰਮ ਵਿੱਢੀ ਗਈ ਹੈ। ਇਸ ਤਹਿਤ ਨਹਿਰ ਦੇ ਪੁਲ ’ਤੇ ਨਾਕਾਬੰਦੀ ਕਰਕੇ ਵਾਹਨਾਂ ਦੀ ਚੈਕਿੰਗ ਕੀਤੀ ਗਈ। ਇਸ ਦੌਰਾਨ ਇੱਕ ਸਵਿਫਟ ਕਾਰ ਆਉਂਦੀ ਦਿਖਾਈ ਦਿੱਤੀ। ਜਿਸ ਨੂੰ ਰੋਕ ਕੇ ਤਲਾਸ਼ੀ ਲਈ ਗਈ। ਇਸ ਦੌਰਾਨ ਕਾਰ 'ਚੋਂ 1 ਕਿਲੋ ਅਫੀਮ ਬਰਾਮਦ ਹੋਈ। ਜਿਸ ਤੋਂ ਬਾਅਦ ਪੁਲਿਸ ਨੇ ਕਾਰ ਵਿੱਚ ਸਵਾਰ ਦੋ ਨੌਜਵਾਨਾਂ ਨੂੰ ਕਾਬੂ ਕਰ ਲਿਆ।
ਇਹ ਵੀ ਪੜ੍ਹੋ: ਪੰਜਾਬ ਸਰਕਾਰ ਨੇ ਤੁਰੰਤ ਪ੍ਰਭਾਵ ਨਾਲ 18 ਆਈ.ਏ.ਐਸ. ਅਤੇ 2 ਪੀ.ਸੀ.ਐਸ. ਅਧਿਕਾਰੀਆਂ ਦੇ ਕੀਤੇ ਤਬਾਦਲੇ
ਪੁੱਛਗਿੱਛ ਦੌਰਾਨ ਮੁਲਜ਼ਮਾਂ ਨੇ ਆਪਣੇ ਨਾਂ ਬੂਟਾ ਸਿੰਘ ਪੁੱਤਰ ਹਰਦਿਆਲ ਸਿੰਘ ਅਤੇ ਹਰਵਿੰਦਰ ਸਿੰਘ ਉਰਫ਼ ਗੰਗੀ ਪੁੱਤਰ ਗੁਰਮੀਤ ਸਿੰਘ ਵਾਸੀ ਪਿੰਡ ਖਨਾਲ ਖੁਰਦ ਜ਼ਿਲ੍ਹਾ ਸੰਗਰੂਰ ਦੱਸਿਆ। ਦੋਵਾਂ ਮੁਲਜ਼ਮਾਂ ਖ਼ਿਲਾਫ਼ ਥਾਣਾ ਬੱਧਨੀ ਕਲਾਂ ਵਿੱਚ ਕੇਸ ਦਰਜ ਕਰ ਲਿਆ ਗਿਆ ਹੈ।