ਜਲੰਧਰ 'ਚ ਕਾਂਗਰਸ ਨੂੰ ਝਟਕਾ, ਦਰਜਨਾਂ ਕਾਂਗਰਸੀ ਕੌਂਸਲਰ AAP 'ਚ ਸ਼ਾਮਲ 
Published : Oct 14, 2023, 12:58 pm IST
Updated : Oct 14, 2023, 12:59 pm IST
SHARE ARTICLE
 A blow to Congress in Jalandhar, dozens of Congress councilors joined AAP
A blow to Congress in Jalandhar, dozens of Congress councilors joined AAP

ਮੁੱਖ ਮੰਤਰੀ ਭਗਵੰਤ ਮਾਨ ਨੇ ਕਰਵਾਇਆ ਸ਼ਾਮਲ

ਜਲੰਧਰ - ਜਲੰਧਰ ਦੇ ਸਾਬਕਾ ਮੇਅਰ ਜਗਦੀਸ਼ ਰਾਜਾ ਕਾਂਗਰਸ ਛੱਡ ਕੇ ਆਮ ਆਦਮੀ ਪਾਰਟੀ 'ਚ ਸ਼ਾਮਲ ਨਹੀਂ ਹੋਏ। ਸ਼ਨੀਵਾਰ ਸਵੇਰ ਤੋਂ ਹੀ ਉਨ੍ਹਾਂ ਦੇ 'ਆਪ' 'ਚ ਸ਼ਾਮਲ ਹੋਣ ਦੀ ਚਰਚਾ ਸੀ। ਰਾਜਾ ਬਾਰੇ ਚਰਚਾ ਹੈ ਕਿ ਉਨ੍ਹਾਂ ਦੇ ਪਿਛਲੇ ਕੰਮਾਂ ਨੂੰ ਦੇਖਦੇ ਹੋਏ ਆਮ ਆਦਮੀ ਪਾਰਟੀ ਨੇ ਉਨ੍ਹਾਂ ਨੂੰ ਸ਼ਾਮਲ ਨਹੀਂ ਕੀਤਾ। 
ਹਾਲਾਂਕਿ ਰਾਜਾ ਦਾ ਕਹਿਣਾ ਹੈ ਕਿ ਉਨ੍ਹਾਂ ਨੇ ਖ਼ੁਦ ਕਾਂਗਰਸ ਛੱਡਣ ਤੋਂ ਇਨਕਾਰ ਕਰ ਦਿੱਤਾ ਹੈ। ਜਗਦੀਸ਼ ਰਾਜਾ ਨੇ ਕਿਹਾ ਕਿ ਉਹ ਕਾਂਗਰਸ ਨਹੀਂ ਛੱਡ ਰਹੇ, ਸਾਰੀਆਂ ਗੱਲਾਂ ਅਫਵਾਹਾਂ ਹਨ।

ਇਸ ਦੇ ਨਾਲ ਹੀ ਚੰਡੀਗੜ੍ਹ ਵਿਚ ਸੀਐਮ ਭਗਵੰਤ ਮਾਨ ਦੀ ਅਗਵਾਈ ਵਿਚ ਉੱਤਰੀ, ਪੱਛਮੀ ਅਤੇ ਕੇਂਦਰੀ ਹਲਕਿਆਂ ਦੇ ਕਈ ਸਾਬਕਾ ਕੌਂਸਲਰ ‘ਆਪ’ ਵਿਚ ਸ਼ਾਮਲ ਹੋ ਗਏ ਹਨ। ਇਨ੍ਹਾਂ ਵਿਚ ਓਮਪ੍ਰਕਾਸ਼ ਸ਼ਾਰਦਾ, ਬਾਲਕਿਸ਼ਨ ਬਾਲੀ, ਮਨੂੰ ਵੜਿੰਗ, ਸ਼ਮਸ਼ੇਰ ਸਿੰਘ ਖਹਿਰਾ, ਦੇਸ਼ਰਾਜ ਜੱਸਲ, ਮਨਮੋਹਨ ਰਾਜੂ, ਬਾਲਕਿਸ਼ਨ ਬਾਲੀ ਅਤੇ ਹੋਰ ਕੌਂਸਲਰ ਸ਼ਾਮਲ ਹਨ। ਇਸ ਮੌਕੇ ਵਿਧਾਇਕ ਸੁਸ਼ੀਲ ਰਿੰਕੂ, ਜਲੰਧਰ ਤੋਂ ਵਿਧਾਇਕ ਤੇ ਸਥਾਨਕ ਸਰਕਾਰਾਂ ਬਾਰੇ ਮੰਤਰੀ ਬਲਕਾਰ ਸਿੰਘ, ਵਿਧਾਇਕ ਰਮਨ ਅਰੋੜਾ ਆਦਿ ਵੀ ਹਾਜ਼ਰ ਸਨ।  

ਇਸ ਦੇ ਨਾਲ ਹੀ ਕੌਂਸਲਰਾਂ ਵੱਲੋਂ ਪਾਰਟੀ ਛੱਡਣ ਕਾਰਨ ਕਾਂਗਰਸ ਨੂੰ ਵੱਡਾ ਝਟਕਾ ਲੱਗਾ ਹੈ। ਨਗਰ ਨਿਗਮ ਚੋਣਾਂ ਕੁਝ ਸਮੇਂ ਬਾਅਦ ਹੋਣੀਆਂ ਹਨ। ਅਜਿਹੇ ਵਿਚ ਸਾਬਕਾ ਕੌਂਸਲਰਾਂ ਦੇ ਚਲੇ ਜਾਣ ਨਾਲ ਕਾਂਗਰਸ ਨੂੰ ਸਿਆਸੀ ਨੁਕਸਾਨ ਉਠਾਉਣਾ ਪੈ ਸਕਦਾ ਹੈ। ਇਸ ਦੇ ਨਾਲ ਹੀ ਕਾਂਗਰਸ ਦਾਅਵਾ ਕਰ ਰਹੀ ਹੈ ਕਿ ਇਨ੍ਹਾਂ ਲੋਕਾਂ ਨੂੰ ਕਾਂਗਰਸ 'ਚੋਂ ਕੱਢ ਦਿੱਤਾ ਗਿਆ ਸੀ, ਜਿਸ ਤੋਂ ਬਾਅਦ ਇਹ ਕਿੱਧਰ ਜਾਂਦੇ ਹਨ, ਕੋਈ ਫਰਕ ਨਹੀਂ ਪੈਂਦਾ।  

ਪਾਰਟੀ ਨੇ ਕਾਂਗਰਸ ਛੱਡ ਕੇ ‘ਆਪ’ ਵਿਚ ਸ਼ਾਮਲ ਹੋਏ ਕੌਂਸਲਰਾਂ ਸਮੇਤ ਕਈ ਕਾਂਗਰਸੀ ਆਗੂਆਂ ਨੂੰ ਪਾਰਟੀ ਵਿਚੋਂ ਕੱਢ ਦਿੱਤਾ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਕੇਂਦਰੀ ਹਲਕੇ ਤੋਂ ਵਿਧਾਇਕ ਰਜਿੰਦਰ ਬੇਰੀ ਨੇ ਤਿੰਨ ਦਿਨ ਪਹਿਲਾਂ ਇਹ ਸੂਚੀ ਹਾਈਕਮਾਂਡ ਨੂੰ ਭੇਜੀ ਸੀ। ਜਿਸ ਤੋਂ ਬਾਅਦ ਉਨ੍ਹਾਂ ਨੇ ਕਾਰਵਾਈ ਕਰਦਿਆਂ ਦਰਜਨ ਤੋਂ ਵੱਧ ਸ਼ਹਿਰ ਦੇ ਆਗੂਆਂ ਨੂੰ ਬਾਹਰ ਕੱਢ ਦਿੱਤਾ। ਸੂਤਰਾਂ ਅਨੁਸਾਰ ਇਹ ਕਾਰਵਾਈ ਪਾਰਟੀ ਵਿਰੋਧੀ ਗਤੀਵਿਧੀਆਂ ਦੇ ਦੋਸ਼ ਹੇਠ ਕੀਤੀ ਗਈ ਹੈ। 
 

SHARE ARTICLE

ਏਜੰਸੀ

Advertisement

328 Missing Guru Granth Sahib Saroop : '328 ਸਰੂਪ ਅਤੇ ਗੁਰੂ ਗ੍ਰੰਥ ਸਾਹਿਬ ਕਦੇ ਚੋਰੀ ਨਹੀਂ ਹੋਏ'

21 Dec 2025 3:16 PM

faridkot Rupinder kaur Case : 'ਪਤੀ ਨੂੰ ਮਾਰਨ ਵਾਲੀ Rupinder kaur ਨੂੰ ਜੇਲ੍ਹ 'ਚ ਵੀ ਕੋਈ ਪਛਤਾਵਾ ਨਹੀਂ'

21 Dec 2025 3:16 PM

Rana Balachauria: ਪ੍ਰਬਧੰਕਾਂ ਨੇ ਖੂਨੀ ਖ਼ੌਫ਼ਨਾਕ ਮੰਜ਼ਰ ਦੀ ਦੱਸੀ ਇਕੱਲੀ-ਇਕੱਲੀ ਗੱਲ,Mankirat ਕਿੱਥੋਂ ਮੁੜਿਆ ਵਾਪਸ?

20 Dec 2025 3:21 PM

''ਪੰਜਾਬ ਦੇ ਹਿੱਤਾਂ ਲਈ ਜੇ ਜ਼ਰੂਰੀ ਹੋਇਆ ਤਾਂ ਗਠਜੋੜ ਜ਼ਰੂਰ ਹੋਵੇਗਾ'', ਪੰਜਾਬ ਭਾਜਪਾ ਪ੍ਰਧਾਨ ਸੁਨੀਲ ਜਾਖੜ ਦਾ ਬਿਆਨ

20 Dec 2025 3:21 PM

Rana balachauria Murder Case : Rana balachauria ਦੇ ਘਰ ਜਾਣ ਦੀ ਥਾਂ ਪ੍ਰਬੰਧਕ Security ਲੈਣ ਤੁਰ ਪਏ

19 Dec 2025 3:12 PM
Advertisement