ਬੰਗਾ 'ਚ ਨੌਜਵਾਨ ਦਾ ਦਿਨ-ਦਿਹਾੜੇ ਬੇਰਹਿਮੀ ਨਾਲ ਕਤਲ

By : GAGANDEEP

Published : Oct 14, 2023, 4:02 pm IST
Updated : Oct 14, 2023, 4:02 pm IST
SHARE ARTICLE
photo
photo

ਦੁਕਾਨ ਤੋਂ ਅਗਵਾ ਕਰ ਕੇ ਉਤਾਰਿਆ ਮੌਤ ਦੇ ਘਾਟ

 

 ਬੰਗਾ : ਬੰਗਾ ਵਿਚ ਵੱਡੀ ਵਾਰਦਾਤ ਵਾਪਰੀ ਹੈ। ਇਥੇ ਨੇੜਲੇ ਪਿੰਡ ਖਮਾਚੋਂ ਦੇ ਨੌਜਵਾਨ ਦਾ ਬੜੀ ਬੇਰਹਿਮੀ ਨਾਲ ਕਤਲ ਕੀਤਾ ਗਿਆ ਹੈ। ਮ੍ਰਿਤਕ ਦੀ ਪਹਿਚਾਣ ਗੁਰਦੀਪ ਕੁਮਾਰ ਉਰਫ ਸੋਨੂੰ ਪੁੱਤਰ ਪ੍ਰਕਾਸ਼ ਚੰਦ ਵਜੋਂ ਹੋਈ ਹੈ। 

ਇਹ ਵੀ ਪੜ੍ਹੋ: ਮੋਗਾ 'ਚ 1 ਕਿਲੋ ਅਫੀਮ ਸਮੇਤ 2 ਨਸ਼ਾ ਤਸਕਰ ਗ੍ਰਿਫ਼ਤਾਰ, ਦੋਵਾਂ ਖਿਲਾਫ਼ ਐਨਡੀਪੀਐਸ ਐਕਟ ਤਹਿਤ ਮਾਮਲਾ ਦਰਜ  

ਪ੍ਰਾਪਤ ਜਾਣਕਾਰੀ ਅਨੁਸਾਰ ਪਿੰਡ ਖਮਾਚੋਂ ਵਿਖੇ ਮਾਹਿਲ ਗਹਿਲਾ ਰੋਡ ’ਤੇ ਸੋਨੂੰ ਹੇਅਰ ਕਟਿੰਗ ਦੀ ਦੁਕਾਨ ਦੇ ਮਾਲਕ ਗੁਰਦੀਪ ਕੁਮਾਰ ਨੂੰ ਤਿੰਨ ਅਣਪਛਾਤਿਆਂ ਵੱਲੋਂ ਕਥਿਤ ਤੌਰ 'ਤੇ ਅਗਵਾ ਕੀਤਾ ਗਿਆ ਤੇ ਬਾਅਦ ਵਿਚ ਉਸ ਦੀ ਹੱਤਿਆ ਕਰ ਦਿਤੀ ਗਈ। ਦੂਸਰੇ ਦਿਨ ਉਸ ਦੀ ਕੱਟੀ-ਵੱਢੀ ਲਾਸ਼ ਜੀਐਨ ਰਿਜ਼ਾਰਟ ਨੇੜੇ ਗਰੀਨ ਸਿਟੀ ਗੜ੍ਹਸ਼ੰਕਰ ਰੋਡ ਬੰਗਾ ਦੇ ਪਿਛਲੇ ਪਾਸਿਓਂ ਮਿਲੀ। ਲਾਸ਼ ਦੇ ਪਿੱਛੇ ਨੂੰ ਹੱਥ ਬੱਝੇ ਹੋਏ ਸਨ। ਉਸ ਦੇ ਸਿਰ 'ਤੇ ਡੂੰਘੇ ਜ਼ਖ਼ਮਾਂ ਦੇ ਨਿਸ਼ਾਨ ਸਨ।

ਇਹ ਵੀ ਪੜ੍ਹੋ: ਬਠਿੰਡਾ 'ਚ ਨੌਜਵਾਨ 'ਤੇ ਜਾਨਲੇਵਾ ਹਮਲਾ, 7-8 ਲੋਕਾਂ ਨੇ ਕੀਤੀ ਕੁੱਟਮਾਰ 

ਸੀਸੀਟੀਵੀ ਕੈਮਰਿਆਂ ਦੀ ਕੀਤੀ ਜਾਂਚ-ਪੜਤਾਲ 'ਚ ਤਿੰਨ ਨੌਜਵਾਨ ਜਿਨ੍ਹਾਂ ਦੇ ਮੂੰਹ ਢਕੇ ਹੋਏ ਸੀ,'ਤੇ ਆਉਦੇ ਦਿਖਾਈ ਦਿਤੇ ਅਤੇ ਉਸ ਨੌਜਵਾਨ ਨੂੰ ਮੋਟਰਸਾਈਕਲ 'ਤੇ ਬਿਠਾ ਕੇ ਲੈ ਜਾਂਦੇ ਦਿਖਾਈ ਦਿੰਦੇ ਹਨ। ਸੂਚਨਾ ਮਿਲਣ 'ਤੇ ਪੁਲਿਸ ਨੇ ਮੌਕੇ 'ਤੇ ਪਹੁੰਚ ਕੇ ਜਾਂਚ-ਪੜਤਾਲ ਆਰੰਭ ਕਰ ਦਿੱਤੀ। 

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਸੰਸਦ ਬਾਹਰ ਰਵਨੀਤ ਬਿੱਟੂ ਤੇ ਰਾਹੁਲ ਗਾਂਧੀ ਦੀ ਬਹਿਸ ਨਾਲ਼ ਗਰਮਾਈ ਸਿਆਸਤ,

04 Feb 2026 3:11 PM

ਰਾਹੁਲ ਦੇ ਗੱਦਾਰ ਵਾਲੇ ਬਿਆਨ ਮਗਰੋਂ ਭੜਕੇ ਰਵਨੀਤ ਬਿੱਟੂ

04 Feb 2026 3:10 PM

PM ਮੋਦੀ ਦੀ ਪੰਜਾਬ ਫੇਰੀ 'ਤੇ ਬਝੀਆਂ ਆਸਾਂ, ਸਪੀਕਰ ਸੰਧਵਾਂ ਨੇ PM ਮੋਦੀ ਨੂੰ ਲਿਖੀ ਚਿੱਠੀ

01 Feb 2026 3:19 PM

ਰੋਹਿਤ ਸ਼ੇੱਟੀ ਦੇ ਘਰ ਬਾਹਰ ਚੱਲੀਆਂ ਅੰਨ੍ਹੇਵਾਹ ਗੋਲੀਆਂ, ਫੈਲੀ ਦਹਿਸ਼ਤ, ਮੌਕੇ 'ਤੇ ਪਹੁੰਚੀ ਮੁੰਬਈ ਪੁਲਿਸ ਤੇ ਫੋਰੈਂਸਿਕ ਟੀਮ

01 Feb 2026 3:16 PM

'ਜ਼ਮੀਰ ਜਾਗਣ ਮਗਰੋਂ ਨਾ ਮੈਂ ਸਹੁਰਿਆਂ ਤੋਂ ਡਰੀ ਅਤੇ ਨਾ ਹੀ ਪੇਕਿਆਂ ਤੋਂ', ਕਿੰਨਾ ਔਖਾ ਸੀ ਪੰਜਾਬੀ ਗਾਇਕਾ ਸੁੱਖੀ ਬਰਾੜ ਦੀ ਜ਼ਿੰਦਗੀ ਦਾ ਸਫ਼ਰ ?

31 Jan 2026 3:27 PM
Advertisement