
ਬਟਾਲਾ ਰੋਡ 'ਤੇ ਐਕਟਿਵਾ ਅਤੇ ਬੱਸ ਦੀ ਟੱਕਰ, ਬੱਸ ਡਰਾਈਵਰ ਫਰਾਰ
ਅੰਮ੍ਰਿਤਸਰ : ਬਟਾਲਾ ਰੋਡ 'ਤੇ ਐਕਟਿਵਾ ਅਤੇ ਬੱਸ ਦੀ ਟੱਕਰ ਦੌਰਾਨ 16 ਸਾਲਾ ਨੌਜਵਾਨ ਦੀ ਮੌਤ ਹੋ ਗਈ ਜਦਕਿ ਉਸ ਦੀ ਭੈਣ ਗੰਭੀਰ ਜ਼ਖ਼ਮੀ ਹੈ। ਮਿਲੀ ਜਾਣਕਾਰੀ ਅਨੁਸਾਰ ਟਿਊਸ਼ਨ ਪੜ੍ਹ ਕੇ ਘਰ ਆ ਰਹੇ ਭੈਣ-ਭਰਾ ਨੂੰ ਬੱਸ ਨੇ ਟੱਕਰ ਮਾਰ ਦਿਤੀ। ਇਸ ਦੌਰਾਨ 16 ਸਾਲਾ ਪ੍ਰਭਜੀਤ ਸਿੰਘ ਦੀ ਮੌਕੇ 'ਤੇ ਮੌਤ ਹੋ ਗਈ, ਜਦਕਿ ਉਸ ਦੀ ਭੈਣ ਗੰਭੀਰ ਰੂਪ 'ਚ ਜ਼ਖ਼ਮੀ ਹੋ ਗਈ।
ਦਸਿਆ ਜਾ ਰਿਹਾ ਹੈ ਕਿ ਹਾਦਸੇ ਮਗਰੋਂ ਡਰਾਈਵਰ ਬੱਸ ਛੱਡ ਕੇ ਫਰਾਰ ਹੋ ਗਿਆ। ਰਾਹਗੀਰਾਂ ਦੀ ਮਦਦ ਨਾਲ ਜ਼ਖ਼ਮੀ ਲੜਕੀ ਨੂੰ ਨਜ਼ਦੀਕੀ ਹਸਪਤਾਲ 'ਚ ਦਾਖਲ ਕਰਵਾਇਆ ਗਿਆ। ਮ੍ਰਿਤਕ ਦੇ ਪ੍ਰਵਾਰਕ ਮੈਂਬਰਾਂ ਨੇ ਇਨਸਾਫ਼ ਦੀ ਗੁਹਾਰ ਲਗਾਈ ਹੈ।
ਘਟਨਾ ਵਾਲੀ ਥਾਂ 'ਤੇ ਪਹੁੰਚੇ ਥਾਣਾ ਸਦਰ ਮੁਖੀ ਅਮਨਦੀਪ ਸਿੰਘ ਨੇ ਦਸਿਆ ਕਿ 2 ਬੱਚੇ ਟਿਊਸ਼ਨ ਤੋਂ ਪੜ੍ਹ ਕੇ ਆ ਰਹੇ ਸਨ, ਜਿਨ੍ਹਾਂ ਦੀ ਬੱਸ ਨਾਲ ਟੱਕਰ ਹੋ ਗਈ, ਜਿਸ ਵਿਚ ਇਕ ਬੱਚੇ ਦੀ ਮੌਤ ਹੋ ਗਈ ਹੈ। ਫਿਲਹਾਲ ਮ੍ਰਿਤਕ ਬੱਚੇ ਦੇ ਪ੍ਰਵਾਕ ਮੈਂਬਰਾਂ ਦੇ ਬਿਆਨ ਕਲਮਬੰਦ ਕੀਤੇ ਜਾ ਰਹੇ ਹਨ ਅਤੇ ਉਸ ਤੋਂ ਬਾਅਦ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।