ਪੰਜਾਬ ਸਰਕਾਰ ਨੇ ਤੁਰੰਤ ਪ੍ਰਭਾਵ ਨਾਲ 18 ਆਈ.ਏ.ਐਸ. ਅਤੇ 2 ਪੀ.ਸੀ.ਐਸ. ਅਧਿਕਾਰੀਆਂ ਦੇ ਕੀਤੇ ਤਬਾਦਲੇ

By : GAGANDEEP

Published : Oct 14, 2023, 2:40 pm IST
Updated : Oct 14, 2023, 3:29 pm IST
SHARE ARTICLE
photo
photo

ਅੰਮ੍ਰਿਤਸਰ ਦਾ ਡੀਸੀ ਬਦਲ ਕੇ ਘਣਸ਼ਿਆਮ ਥੋਰੀ ਨਵੇਂ ਡਿਪਟੀ ਕਮਿਸ਼ਨਰ ਕੀਤੇ ਨਿਯੁਕਤ

 

ਮੁਹਾਲੀ : ਪੰਜਾਬ ਸਰਕਾਰ ਨੇ ਇਕ ਵਾਰ ਫਿਰ IAS ਅਤੇ PCS ਅਧਿਕਾਰੀਆਂ ਦੇ ਤਬਾਦਲੇ ਦੇ ਹੁਕਮ ਜਾਰੀ ਕੀਤੇ ਹਨ। ਇਨ੍ਹਾਂ ਵਿਚ 18 ਆਈਏਐਸ ਅਤੇ 2 ਪੀਸੀਐਸ ਅਧਿਕਾਰੀ ਸ਼ਾਮਲ ਹਨ। ਸਾਰੇ ਅਧਿਕਾਰੀਆਂ ਨੂੰ ਨਵੇਂ ਵਿਭਾਗਾਂ ਦਾ ਚਾਰਜ ਦਿੱਤਾ ਗਿਆ ਹੈ।

photo
photo

 

ਇਹ ਕਦਮ ਪੰਜਾਬ ਵਿੱਚ ਸਿਆਸੀ ਤਬਦੀਲੀਆਂ ਦਰਮਿਆਨ ਚੁੱਕਿਆ ਗਿਆ ਹੈ। ਇਸ ਵਿੱਚ ਸਥਾਨਕ ਸਰਕਾਰਾਂ ਬਾਰੇ ਸਕੱਤਰ ਅਜੋਏ ਸ਼ਰਮਾ ਨੂੰ ਹਟਾ ਦਿੱਤਾ ਗਿਆ ਹੈ। ਇਸ ਤੋਂ ਇਲਾਵਾ ਅੰਮ੍ਰਿਤਸਰ ਦੇ ਡੀਸੀ ਅਮਿਤ ਤਲਵਾਰ ਦਾ ਤਬਾਦਲਾ ਕਰ ਦਿਤਾ ਗਿਆ ਹੈ, ਉਨ੍ਹਾਂ ਦੀ ਥਾਂ 'ਤੇ ਘਣਸ਼ਿਆਮ ਥੋਰੀ ਨਵੇਂ ਡਿਪਟੀ ਕਮਿਸ਼ਨਰ ਹੋਣਗੇ।

photo"
photo

ਵਰਨਣਯੋਗ ਹੈ ਕਿ ਪੰਜਾਬ ਸਰਕਾਰ ਵੱਲੋਂ ਸਮੇਂ-ਸਮੇਂ 'ਤੇ ਅਧਿਕਾਰੀਆਂ ਦੇ ਤਬਾਦਲੇ ਦੇ ਹੁਕਮ ਜਾਰੀ ਕੀਤੇ ਜਾਂਦੇ ਹਨ। ਇਸ ਤੋਂ ਪਹਿਲਾਂ ਵੀ ਕਈ ਆਈਏਐਸ ਅਤੇ ਪੀਸੀਐਸ ਅਧਿਕਾਰੀਆਂ ਦੇ ਤਬਾਦਲੇ ਹੋ ਚੁੱਕੇ ਹਨ। ਸੂਬਾ ਸਰਕਾਰ ਦੇ ਅਨੁਸਾਰ, ਕੰਮਕਾਜ ਵਿੱਚ ਨਿਰਪੱਖਤਾ ਨੂੰ ਯਕੀਨੀ ਬਣਾਉਣ ਅਤੇ ਇਸਨੂੰ ਪ੍ਰਭਾਵਸ਼ਾਲੀ ਬਣਾਉਣ ਲਈ ਸਮੇਂ-ਸਮੇਂ 'ਤੇ ਅਧਿਕਾਰੀਆਂ ਦੇ ਤਬਾਦਲੇ ਕੀਤੇ ਜਾਂਦੇ ਹਨ।


photo
photo

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਸਟੇਜ ਤੋਂ CM Bhagwant Mann ਨੇ ਭਰੀ ਹੁੰਕਾਰ, SHERY KALSI ਲਈ ਮੰਗੀ Vote, ਸੁਣੋ ਕੀ ਦਿੱਤਾ ਵੱਡਾ ਬਿਆਨ LIVE

16 May 2024 4:34 PM

ਮਸ਼ੀਨਾਂ 'ਚ ਹੇਰਾਫੇਰੀ ਕਰਨ ਦਾ ਅਧਾਰ ਬਣਾ ਰਹੀ ਹੈ ਭਾਜਪਾ : ਗਾਂਧੀ

16 May 2024 4:04 PM

social media 'ਤੇ troll ਕਰਨ ਵਾਲਿਆਂ ਨੂੰ Kuldeep Dhaliwal ਦਾ ਜਵਾਬ, ਅੰਮ੍ਰਿਤਸਰ ਦੇ ਲੋਕਾਂ 'ਚ ਖੜ੍ਹਾ ਕੇ...

16 May 2024 3:48 PM

“17 ਤੇ 19 ਦੀਆਂ ਚੋਣਾਂ ’ਚ ਉਮੀਦਵਾਰ ਨਿੱਜੀ ਹਮਲੇ ਨਹੀਂ ਸੀ ਕਰਦੇ, ਪਰ ਹੁਣ ਇਸ ਮਾਮਲੇ ’ਚ ਪੱਧਰ ਥੱਲੇ ਡਿੱਗ ਚੁੱਕਾ”

16 May 2024 3:27 PM

'ਕਿਸਾਨ ਜਥੇਬੰਦੀਆਂ ਬਣਾਉਣ ਦਾ ਕੀ ਫ਼ਾਇਦਾ? ਇੰਨੇ ਸਾਲਾਂ 'ਚ ਕਿਉਂ ਕਿਸਾਨੀ ਮੁੱਦੇ ਹੱਲ ਨਹੀਂ ਕਰਵਾਏ?'....

16 May 2024 3:23 PM
Advertisement