CM ਮਾਨ ਨੇ ਹਾਈ ਕੋਰਟ ਦਾ ਕੀਤਾ ਧੰਨਵਾਦ, ਲੋਕਾਂ ਨੂੰ ਆਪਸੀ ਭਾਈਚਾਰਾ ਕਾਇਮ ਰੱਖ ਕੇ ਵੋਟ ਪਾਉਣ ਦੀ ਕੀਤੀ ਅਪੀਲ
Published : Oct 14, 2024, 6:26 pm IST
Updated : Oct 14, 2024, 6:44 pm IST
SHARE ARTICLE
Chief Minister Bhagwant Mann thanked the High Court
Chief Minister Bhagwant Mann thanked the High Court

ਹਾਈਕੋਰਟ ਦਾ ਫੈਸਲਾ ਵਿਰੋਧੀ ਪਾਰਟੀਆਂ ਦੇ ਕੂੜ ਪ੍ਰਚਾਰ 'ਤੇ ਕਰਾਰੀ ਚਪੇੜ ਹੈ- 'ਆਪ' ਬੁਲਾਰਾ ਨੀਲ ਗਰਗ

Chief Minister Bhagwant Mann thanked the High Court: ਆਮ ਆਦਮੀ ਪਾਰਟੀ (ਆਪ) ਨੇ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵੱਲੋਂ ਪੰਚਾਇਤੀ ਚੋਣਾਂ ਨਾਲ ਸਬੰਧਤ ਪਟੀਸ਼ਨ ਰੱਦ ਕਰਨ ਦੇ ਫੈਸਲੇ ਦਾ ਸਵਾਗਤ ਕਰਦਿਆਂ ਹਾਈ ਕੋਰਟ ਦਾ ਧੰਨਵਾਦ ਕੀਤਾ ਹੈ।  ਮੁੱਖ ਮੰਤਰੀ ਭਗਵੰਤ ਮਾਨ ਨੇ ਟਵੀਟ ਕਰਕੇ ਹਾਈਕੋਰਟ ਦਾ ਧੰਨਵਾਦ ਕਰਦਿਆਂ ਕਿਹਾ ਕਿ "ਮਾਨਯੋਗ ਹਾਈ ਕੋਰਟ ਦਾ ਧੰਨਵਾਦ... ਪੰਜਾਬ ਦੇ ਵਿੱਚ ਪੰਚਾਇਤੀ ਚੋਣਾਂ ਦਾ ਰਸਤਾ ਸਾਫ ਹੋ ਚੁੱਕਿਆ ਹੈ.. ਕੱਲ੍ਹ 15 ਅਕਤੂਬਰ ਨੂੰ ਪੰਜਾਬ ਦੇ ਵਿੱਚ ਪੰਚਾਇਤੀ ਚੋਣਾਂ ਹੋਣਗੀਆਂ, ਮੇਰੀ ਸਾਰੇ ਪੰਜਾਬੀਆਂ ਨੂੰ ਬੇਨਤੀ ਹੈ ਕੱਲ੍ਹ 15 ਅਕਤੂਬਰ ਨੂੰ ਅਮਨ ਸ਼ਾਂਤੀ ਨਾਲ ਆਪਸੀ ਭਾਈਚਾਰਾ ਕਾਇਮ ਰੱਖਦੇ ਹੋਏ ਵੋਟਾਂ ਪਾਓ ਤੇ ਆਪਣੇ ਆਪਣੇ ਪਿੰਡਾਂ ਦੇ ਚੰਗੇ ਨੁਮਾਇੰਦੇ ਚੁਣੋ ਜੋ ਪਿੰਡਾਂ ਦੇ ਵਿਕਾਸ ਦੇ ਵਿੱਚ ਯੋਗਦਾਨ ਪਾਉਣ...ਪੰਚਾਇਤੀ ਚੋਣਾਂ ਵਾਸਤੇ ਜਿੰਨੇ ਵੀ ਉਮੀਦਵਾਰ ਮੈਂਬਰ ਜਾਂ ਸਰਪੰਚ ਚੋਣਾਂ ਲੜ ਰਹੇ ਨੇ ਸਭ ਨੂੰ ਮੇਰੀਆਂ ਬਹੁਤ ਬਹੁਤ ਸ਼ੁਭਕਾਮਨਾਵਾਂ"।

ਆਪ ਆਗੂ ਅਤੇ ਪਾਰਟੀ ਦੇ ਸੀਨੀਅਰ ਬੁਲਾਰੇ ਨੀਲ ਗਰਗ ਨੇ ਕਿਹਾ ਕਿ ਹਾਈ ਕੋਰਟ ਦਾ ਫੈਸਲਾ ਵਿਰੋਧੀ ਪਾਰਟੀਆਂ ਦੇ ਕੂੜ ਪ੍ਰਚਾਰ 'ਤੇ ਕਰਾਰੀ ਚਪੇੜ ਹੈ। ਉਹ ਲੋਕਾਂ ਨੂੰ ਗੁੰਮਰਾਹ ਕਰਨ ਲਈ ਝੂਠੇ ਬਿਰਤਾਂਤ ਫੈਲਾ ਰਹੇ ਹਨ ਅਤੇ ਸਾਡੇ 'ਤੇ ਝੂਠੇ ਦੋਸ਼ ਲਗਾ ਰਹੇ ਹਨ।  ਉਨ੍ਹਾਂ ਕਿਹਾ ਕਿ ਕਾਂਗਰਸ ‘ਦਬਾਅ ਦੀ ਰਾਜਨੀਤੀ’ ਖੇਡ ਰਹੀ ਸੀ, ਪਰ ਹਾਈ ਕੋਰਟ ਨੇ ਇਸ ਨੂੰ ਰੱਦ ਕਰ ਦਿੱਤਾ ਹੈ।  ਹੁਣ ਪੰਜਾਬ ਦੇ ਲੋਕ ਕਾਂਗਰਸ ਨੂੰ ਵੀ ਨਕਾਰ ਦੇਣਗੇ।

 ਗਰਗ ਨੇ ਕਿਹਾ ਕਿ ਸਾਰੀਆਂ ਅਰਜ਼ੀਆਂ ਸਿਆਸਤ ਤੋਂ ਪ੍ਰੇਰਿਤ ਸਨ ਅਤੇ ਇਨ੍ਹਾਂ ਦਾ ਮਕਸਦ ਆਮ ਆਦਮੀ ਪਾਰਟੀ ਅਤੇ ਸਾਡੀ ਸਰਕਾਰ ਨੂੰ ਬਦਨਾਮ ਕਰਨਾ ਸੀ ਪਰ ਹਾਈ ਕੋਰਟ ਨੇ ਇਨ੍ਹਾਂ ਨੂੰ ਸਬਕ ਸਿਖਾਇਆ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਹਮੇਸ਼ਾ ਹੀ ਆਜ਼ਾਦ ਅਤੇ ਨਿਰਪੱਖ ਚੋਣਾਂ ਦੇ ਹੱਕ ਵਿੱਚ ਰਹੀ ਹੈ। ਉਮੀਦਵਾਰਾਂ ਦੀਆਂ ਨਾਮਜ਼ਦਗੀਆਂ ਰੱਦ ਕਰਨ ਨਾਲ ਸਰਕਾਰ ਅਤੇ ਪਾਰਟੀ ਦਾ ਕੋਈ ਲੈਣਾ-ਦੇਣਾ ਨਹੀਂ ਹੈ ਅਤੇ ਨਾ ਹੀ ਆਮ ਆਦਮੀ ਪਾਰਟੀ ਦੀ ਚੋਣ ਪ੍ਰਕਿਰਿਆ ਵਿਚ ਕੋਈ ਦਖਲਅੰਦਾਜ਼ੀ ਹੈ।

ਨੀਲ ਗਰਗ ਨੇ ਮਨਪ੍ਰੀਤ ਬਾਦਲ ਅਤੇ ਰਾਜਾ ਵਡਿੰਗ ਦੀ ਉਦਾਹਰਨ ਦਿੰਦਿਆਂ ਕਿਹਾ ਕਿ ਕਾਂਗਰਸ ਵਾਲੇ ਸਾਡੇ 'ਤੇ ਧੱਕੇਸ਼ਾਹੀ ਦੇ ਦੋਸ਼ ਲਗਾ ਰਹੇ ਹਨ ਜਦਕਿ ਉਨ੍ਹਾਂ ਦੀ ਪਾਰਟੀ ਦੇ ਮੁਖੀ ਰਾਜਾ ਵਡਿੰਗ ਨੇ ਗਿੱਦੜਬਾਹਾ 'ਚ ਮਨਪ੍ਰੀਤ ਬਾਦਲ ਦੇ ਕਰੀਬੀ ਨੂੰ ਧਮਕੀਆਂ ਦਿੱਤੀਆਂ ਅਤੇ ਉਸ ਦੇ ਪੁੱਤ ਅਤੇ ਪਤਨੀ ਨੂੰ ਨਾਮਜ਼ਦਗੀ ਰੱਦ ਕਰਨ ਲਈ ਮਜਬੂਰ ਕੀਤਾ।

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਚੱਲ ਰਹੇ Bulldozer 'ਚ Police ਵਾਲਿਆਂ ਲਈ Ladoo ਲੈ ਆਈ ਔਰਤ ਚੀਕ ਕੇ ਬੋਲ ਰਹੀ, ਮੈਂ ਬਹੁਤ ਖ਼ੁਸ਼ ਹਾਂ ਜੀ ਮੂੰਹ ਮਿੱਠਾ

02 May 2025 5:50 PM

India Pakistan Tensions ਵਿਚਾਲੇ ਸਰਹੱਦੀ ਪਿੰਡਾਂ ਦੇ ਲੋਕਾਂ ਨੇ ਆਪਣੇ ਘਰ ਖ਼ਾਲੀ ਕਰਨੇ ਕਰ 'ਤੇ ਸ਼ੁਰੂ, ਦੇਖੋ LIVE

02 May 2025 5:49 PM

ਦੇਖੋ ਕਿਵੇਂ ਮਾਂ ਹੋਈ ਆਪਣੇ ਬੱਚੇ ਤੋਂ ਦੂਰ, ਕੈਮਰੇ ਸਾਹਮਣੇ ਦੇਖੋ ਕਿੰਝ ਬਿਆਨ ਕੀਤਾ ਦਰਦ ?

30 Apr 2025 5:54 PM

Patiala 'ਚ ਢਾਅ ਦਿੱਤੀ drug smuggler ਦੀ ਆਲੀਸ਼ਾਨ ਕੋਠੀ, ਘਰ ਦੇ ਬਾਹਰ Police ਹੀ Police

30 Apr 2025 5:53 PM

Pehalgam Attack ਵਾਲੀ ਥਾਂ ਤੇ ਪਹੁੰਚਿਆ Rozana Spokesman ਹੋਏ ਅੰਦਰਲੇ ਖੁਲਾਸੇ, ਕਿੱਥੋਂ ਆਏ ਤੇ ਕਿੱਥੇ ਗਏ ਹਮਲਾਵਰ

26 Apr 2025 5:49 PM
Advertisement