
Punjab News: ਝੋਨੇ ਦੀ ਖ਼ਰੀਦ ਨੂੰ ਲੈ ਕੇ ਆ ਰਹੀ ਸਮੱਸਿਆ ਬਾਰੇ ਕੀਤੀ ਜਾਵੇਗੀ ਚਰਚਾ
Punjab News: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅੱਜ ਸੋਮਵਾਰ ਨੂੰ ਕੇਂਦਰੀ ਖੁਰਾਕ, ਜਨਤਕ ਵੰਡ ਅਤੇ ਖਪਤਕਾਰ ਮਾਮਲਿਆਂ ਬਾਰੇ ਮੰਤਰੀ ਪ੍ਰਹਿਲਾਦ ਜੋਸ਼ੀ ਨਾਲ ਮੁਲਾਕਾਤ ਕਰ ਕੇ ਉਨ੍ਹਾਂ ਕੋਲ ਰਾਈਸ ਮਿੱਲਰਾਂ ਅਤੇ ਆੜ੍ਹਤੀਆਂ ਦੇ ਮੁੱਦੇ ਉਠਾਉਣਗੇ।
ਮੁੱਖ ਮੰਤਰੀ ਨੇ ਕਿਹਾ ਕਿ ਮਿੱਲ ਮਾਲਕਾਂ ਅਤੇ ਆੜ੍ਹਤੀਆਂ ਦੀਆਂ ਮੰਗਾਂ ਜਾਇਜ਼ ਹਨ ਅਤੇ ਕੇਂਦਰ ਸਰਕਾਰ ਨੂੰ ਇਸ ਬਾਰੇ ਵਿਚਾਰ ਕਰਨਾ ਚਾਹੀਦਾ ਹੈ। ਕੇਂਦਰੀ ਮੰਤਰੀ ਪ੍ਰਹਿਲਾਦ ਜੋਸ਼ੀ ਨਾਲ ਟੈਲੀਫੋਨ ‘ਤੇ ਗੱਲਬਾਤ ਦੌਰਾਨ ਉਨ੍ਹਾਂ ਨੂੰ ਸਥਿਤੀ ਦੀ ਗੰਭੀਰਤਾ ਤੋਂ ਜਾਣੂ ਕਰਵਾਇਆ ਅਤੇ ਇਸ ਮਾਮਲੇ ‘ਤੇ ਵਿਸਥਾਰਪੂਰਵਕ ਵਿਚਾਰ ਵਟਾਂਦਰੇ ਲਈ ਉਨ੍ਹਾਂ ਤੋਂ ਸਮਾਂ ਮੰਗਿਆ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਉਹ ਸੋਮਵਾਰ ਨੂੰ ਕੌਮੀ ਰਾਜਧਾਨੀ ਵਿੱਚ ਕੇਂਦਰੀ ਮੰਤਰੀ ਨਾਲ ਮੁਲਾਕਾਤ ਕਰਕੇ ਮਿੱਲਰਾਂ ਅਤੇ ਆੜ੍ਹਤੀਆਂ ਦੇ ਮਸਲੇ ਉਠਾਉਣਗੇ।