Malvinder Kang News: ਹਾਰ ਦੇ ਡਰੋਂ ਕਾਂਗਰਸੀ ਆਗੂ ਪੰਚਾਇਤੀ ਚੋਣਾਂ ਰੱਦ ਕਰਨ ਦੀਆਂ ਗੱਲਾਂ ਕਰ ਰਹੇ ਹਨ – ਮਲਵਿੰਦਰ ਕੰਗ
Published : Oct 14, 2024, 6:09 pm IST
Updated : Oct 14, 2024, 6:09 pm IST
SHARE ARTICLE
Malvinder Kang today News in punjabi
Malvinder Kang today News in punjabi

Malvinder Kang News: ਕੰਗ ਨੇ ਕਿਹਾ ਕਿ ਕਾਂਗਰਸ ਅਤੇ ਅਕਾਲੀ ਸਰਕਾਰਾਂ ਸਮੇਂ ਪੰਚਾਇਤਾਂ ਵੇਚੀਆਂ ਜਾਂਦੀਆਂ ਸੀ ਅਤੇ ਚੋਣਾਂ ਵਿੱਚ ਵੱਡੇ ਪੱਧਰ ’ਤੇ ਗੁੰਡਾਗਰਦੀ ਹੰਦੀ ਸੀ।

Malvinder Kang today News in punjabi : ਕਾਂਗਰਸੀ ਆਗੂ ਤੇ ਪੰਜਾਬ ਵਿਧਾਨ ਸਭਾ ਵਿੱਚ ਵਿਰੋਧੀ ਧਿਰ ਦੇ ਆਗੂ ਪ੍ਰਤਾਪ ਸਿੰਘ ਬਾਜਵਾ ਦੇ ਪੰਚਾਇਤੀ ਚੋਣਾਂ ਰੱਦ ਕਰਨ ਦੇ ਬਿਆਨ ’ਤੇ ਆਮ ਆਦਮੀ ਪਾਰਟੀ ਨੇ ਤਿੱਖੀ ਪ੍ਰਤੀਕਿਰਿਆ ਦਿੱਤੀ ਹੈ। ‘ਆਪ’ ਦੇ ਸੰਸਦ ਮੈਂਬਰ ਅਤੇ ਪਾਰਟੀ ਦੇ ਸੀਨੀਅਰ ਬੁਲਾਰੇ ਮਲਵਿੰਦਰ ਸਿੰਘ ਕੰਗ ਨੇ ਕਿਹਾ ਕਿ ਕਾਂਗਰਸੀ ਆਗੂ ਪੰਚਾਇਤੀ ਚੋਣਾਂ ਵਿੱਚ ਬੁਰੀ ਤਰ੍ਹਾਂ ਹਾਰ ਦੇ ਡਰੋਂ ਚੋਣਾਂ ਰੱਦ ਕਰਨ ਦੀ ਗੱਲ ਕਰ ਰਹੇ ਹਨ।

ਕੰਗ ਨੇ ਕਿਹਾ ਕਿ ਕਾਂਗਰਸ ਬੌਖਲਾਈ ਹੋਈ ਹੈ। ਇਹ ਲੋਕ ਸਾਡੇ ਨੇਤਾਵਾਂ ਅਤੇ ਉਮੀਦਵਾਰਾਂ ‘ਤੇ ਗੋਲੀਆਂ ਚਲਾ ਰਹੇ ਹਨ ਅਤੇ ਸਾਡੇ ਬਾਰੇ ਚੋਣ ਕਮਿਸ਼ਨ ਕੋਲ ਸ਼ਿਕਾਇਤ ਕਰ ਰਹੇ ਹਨ। ਇਸ ਦੇ ਬਾਵਜੂਦ ਮੁੱਖ ਮੰਤਰੀ ਭਗਵੰਤ ਮਾਨ ਅਤੇ ‘ਆਪ’ ਸਰਕਾਰ ਵੱਲੋਂ ਚੋਣਾਂ ਨੂੰ ਨਿਰਪੱਖ ਅਤੇ ਸ਼ਾਂਤੀਪੂਰਵਕ ਢੰਗ ਨਾਲ ਕਰਵਾਉਣ ਲਈ ਲਗਾਤਾਰ ਯਤਨ ਕੀਤੇ ਜਾ ਰਹੇ ਹਨ, ਤਾਂ ਜੋ ਪਿੰਡਾਂ ਦਾ ਵਿਕਾਸ ਤੇਜ਼ੀ ਨਾਲ ਹੋ ਸਕੇ।

ਉਨ੍ਹਾਂ ਕਿਹਾ ਕਿ ਕਾਂਗਰਸ ਇਸ ਚੋਣ ਵਿੱਚ ਕਾਫੀ ਪਿੱਛੇ ਹੈ। ਪਿੰਡਾਂ ਦੇ ਲੋਕ ਕਾਂਗਰਸੀ ਉਮੀਦਵਾਰਾਂ ਨੂੰ ਪੁਛ ਨਹੀਂ ਰਹੇ ਕਿਉਂਕਿ ਉਹ ਇਨ੍ਹਾਂ ਲੋਕਾਂ ਦੀ ਹਰਕਤਾਂ ਦੇਖ ਚੁੱਕੇ ਹਨ। ਇਸ ਵਾਰ ਲੋਕਾਂ ਨੇ ਆਮ ਆਦਮੀ ਪਾਰਟੀ ਨਾਲ ਜੁੜੇ ਲੋਕਾਂ ਨੂੰ ਸਰਪੰਚ ਬਣਾਉਣ ਦਾ ਫੈਸਲਾ ਕੀਤਾ ਹੈ। ਲੋਕ ਮਾਨ ਸਰਕਾਰ ਦਾ ਸਾਥ ਦੇ ਕੇ ਪੰਜਾਬ ਦੀ ਤਰੱਕੀ ਵਿੱਚ ਯੋਗਦਾਨ ਪਾਉਣਾ ਚਾਹੁੰਦੇ ਹਨ। ਜਿਸ ਕਾਰਨ ਅਕਾਲੀ ਦਲ ਅਤੇ ਕਾਂਗਰਸੀ ਆਗੂ ਘਬਰਾਏ ਹੋਏ ਹਨ।

ਕੰਗ ਨੇ ਕਿਹਾ ਕਿ ਕਾਂਗਰਸ ਅਤੇ ਅਕਾਲੀ ਸਰਕਾਰਾਂ ਸਮੇਂ ਪੰਚਾਇਤਾਂ ਵੇਚੀਆਂ ਜਾਂਦੀਆਂ ਸੀ ਅਤੇ ਚੋਣਾਂ ਵਿੱਚ ਵੱਡੇ ਪੱਧਰ ’ਤੇ ਗੁੰਡਾਗਰਦੀ ਹੰਦੀ ਸੀ। ਆਮ ਆਦਮੀ ਪਾਰਟੀ ਦੀ ਸਰਕਾਰ ਨੇ ਇਸ ਕਲਚਰ ਨੂੰ ਖਤਮ ਕਰਕੇ ਚੋਣਾਂ ਨੂੰ ਹੋਰ ਪਾਰਦਰਸ਼ੀ ਬਣਾਇਆ ਹੈ। ਇਸ ਲਈ ਸਾਡੀ ਸਰਕਾਰ ਨੇ ਫੈਸਲਾ ਕੀਤਾ ਕਿ ਸਰਪੰਚ ਪਿੰਡ ਦਾ ਹੀ ਹੋਣਾ ਚਾਹੀਦਾ ਹੈ ਨਾ ਕਿ ਕਿਸੇ ਪਾਰਟੀ ਦਾ। ਇਸ ਗੱਲ ਤੋਂ ਕਾਂਗਰਸੀ ਅਤੇ ਅਕਾਲੀ ਆਗੂ ਖਿੱਝੇ ਹੋਏ ਹਨ ਅਤੇ ਪ੍ਰਤਾਪ ਬਾਜਵਾ ਨੇ ਇਹ ਸਾਬਤ ਕਰ ਦਿੱਤਾ ਹੈ।

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

Rana Balachauria: ਪ੍ਰਬਧੰਕਾਂ ਨੇ ਖੂਨੀ ਖ਼ੌਫ਼ਨਾਕ ਮੰਜ਼ਰ ਦੀ ਦੱਸੀ ਇਕੱਲੀ-ਇਕੱਲੀ ਗੱਲ,Mankirat ਕਿੱਥੋਂ ਮੁੜਿਆ ਵਾਪਸ?

20 Dec 2025 3:21 PM

''ਪੰਜਾਬ ਦੇ ਹਿੱਤਾਂ ਲਈ ਜੇ ਜ਼ਰੂਰੀ ਹੋਇਆ ਤਾਂ ਗਠਜੋੜ ਜ਼ਰੂਰ ਹੋਵੇਗਾ'', ਪੰਜਾਬ ਭਾਜਪਾ ਪ੍ਰਧਾਨ ਸੁਨੀਲ ਜਾਖੜ ਦਾ ਬਿਆਨ

20 Dec 2025 3:21 PM

Rana balachauria Murder Case : Rana balachauria ਦੇ ਘਰ ਜਾਣ ਦੀ ਥਾਂ ਪ੍ਰਬੰਧਕ Security ਲੈਣ ਤੁਰ ਪਏ

19 Dec 2025 3:12 PM

Rana balachauria Father Interview : Rana balachauria ਦੇ ਕਾਤਲ ਦੇ Encounter ਮਗਰੋਂ ਖੁੱਲ੍ਹ ਕੇ ਬੋਲੇ ਪਿਤਾ

19 Dec 2025 3:11 PM

Balachauria ਦੇ ਅਸਲ ਕਾਤਲ ਪੁਲਿਸ ਦੀ ਗ੍ਰਿਫ਼ਤ ਤੋਂ ਦੂਰ,ਕਾਤਲਾਂ ਦੀ ਮਦਦ ਕਰਨ ਵਾਲ਼ਾ ਢੇਰ, ਰੂਸ ਤੱਕ ਜੁੜੇ ਤਾਰ

18 Dec 2025 3:13 PM
Advertisement