
Pratap Bajwa News: ਭਲਕੇ ਪੈਣਗੀਆਂ ਵੋਟਾਂ
Panchayat elections in Punjab postponed for three weeks - Pratap Bajwa: ਪੰਜਾਬ ਕਾਂਗਰਸ ਦੇ ਆਗੂਆਂ ਨੇ ਰਾਜ ਚੋਣ ਕਮਿਸ਼ਨ ਤੋਂ ਪੰਚਾਇਤੀ ਚੋਣਾਂ ਤਿੰਨ ਹਫ਼ਤਿਆਂ ਲਈ ਮੁਲਤਵੀ ਕਰਨ ਦੀ ਮੰਗ ਕੀਤੀ ਹੈ। ਅੱਜ (ਸੋਮਵਾਰ) ਕਾਂਗਰਸੀ ਆਗੂਆਂ ਦਾ ਇੱਕ ਵਫ਼ਦ ਸੂਬਾ ਚੋਣ ਕਮਿਸ਼ਨ ਨੂੰ ਮਿਲਿਆ।
ਕਾਂਗਰਸੀ ਆਗੂਆਂ ਨੇ ਦੋਸ਼ ਲਾਇਆ ਕਿ ਚੋਣਾਂ ਵਿੱਚ ਵੱਡੇ ਪੱਧਰ ’ਤੇ ਧੋਖਾਧੜੀ ਹੋਈ ਹੈ। ਜਿਸ ਕਾਰਨ ਲੋਕ ਸਹਿਮੇ ਹੋਏ ਸਨ। ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਪ੍ਰਤਾਪ ਸਿੰਘ ਬਾਜਵਾ ਨੇ ਕਿਹਾ ਕਿ ਅਸੀਂ ਚੋਣਾਂ ਰੱਦ ਕਰਨ ਦੀ ਮੰਗ ਨਹੀਂ ਕਰ ਰਹੇ। ਅਸੀਂ ਪੂਰੀ ਚੋਣ ਪ੍ਰਕਿਰਿਆ ਨੂੰ ਤਿੰਨ ਹਫ਼ਤਿਆਂ ਲਈ ਮੁਲਤਵੀ ਕਰਨ ਦੀ ਮੰਗ ਕੀਤੀ ਹੈ।
ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਪ੍ਰਤਾਪ ਸਿੰਘ ਬਾਜਵਾ ਨੇ ਕਿਹਾ ਕਿ ਅਸੀਂ ਚੋਣਾਂ ਰੱਦ ਕਰਨ ਦੀ ਮੰਗ ਨਹੀਂ ਕਰ ਰਹੇ। ਅਸੀਂ ਪੂਰੀ ਚੋਣ ਪ੍ਰਕਿਰਿਆ ਨੂੰ ਤਿੰਨ ਹਫ਼ਤਿਆਂ ਲਈ ਮੁਲਤਵੀ ਕਰਨ ਦੀ ਮੰਗ ਕੀਤੀ ਹੈ। ਉਨ੍ਹਾਂ ਦੋਸ਼ ਲਾਇਆ ਕਿ ਸੱਤਾਧਾਰੀ ਆਮ ਆਦਮੀ ਪਾਰਟੀ ਦੇ ਆਗੂਆਂ ਨੇ ਬੈਲਟ ਪੇਪਰਾਂ ਦੀ ਛਪਾਈ ਕੀਤੀ ਹੈ।
ਇਸ ਦੇ ਨਾਲ ਹੀ ਆਮ ਆਦਮੀ ਪਾਰਟੀ ਦੇ ਸੰਸਦ ਮੈਂਬਰ ਮਾਲਵਿੰਦਰ ਸਿੰਘ ਕੰਗ ਨੇ ਕਿਹਾ ਕਿ ਕਾਂਗਰਸ ਚੋਣਾਂ ਨੂੰ ਮੁਲਤਵੀ ਕਰਨਾ ਚਾਹੁੰਦੀ ਹੈ। ਕਾਂਗਰਸ ਆਪਣੀ ਹਾਰ ਤੋਂ ਡਰੀ ਹੋਈ ਹੈ। ਧੱਕਾ ਆਮ ਆਦਮੀ ਪਾਰਟੀ ਦੇ ਉਮੀਦਵਾਰਾਂ ਨਾਲ ਹੋ ਰਿਹਾ ਹੈ। ਇਸ ਦੇ ਨਾਲ ਹੀ ਸੂਬਾ ਸਰਕਾਰ ਪੰਚਾਇਤੀ ਚੋਣਾਂ ਨੂੰ ਨਿਰਪੱਖ ਢੰਗ ਨਾਲ ਕਰਵਾਉਣ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਸਰਪੰਚ ਕਿਸੇ ਪਾਰਟੀ ਦਾ ਨਹੀਂ ਸਗੋਂ ਪਿੰਡ ਦਾ ਹੋਣਾ ਚਾਹੀਦਾ ਹੈ।