Punjab News: ਪੰਜਾਬ ਪੁਲਿਸ ਨੇ ਸੁਭਾਸ਼ ਸਾਹੂ ਕਤਲ ਕਾਂਡ ਦੀ ਸੁਲਝਾਈ ਗੁੱਥੀ: 4 ਮੁਲਜ਼ਮ ਗ੍ਰਿਫ਼ਤਾਰ
Published : Oct 14, 2024, 10:50 am IST
Updated : Oct 14, 2024, 11:21 am IST
SHARE ARTICLE
Punjab Police solved the mystery of Subhash Sahu murder case: 4 accused arrested
Punjab Police solved the mystery of Subhash Sahu murder case: 4 accused arrested

Punjab News: ਜ਼ਿਕਰਯੋਗ ਹੈ ਕਿ ਸੁਭਾਸ਼ ਸੋਹੂ ਦੇ 8 ਅਕਤੂਬਰ 2024 ਨੂੰ ਜੋਧਪੁਰ ਦੇ ਸੰਗਰੀਆ 'ਚ ਸਿਰ 'ਚ ਪੰਜ ਗੋਲੀਆਂ ਮਾਰੀਆਂ ਗਈਆਂ ਸਨ।

 

Punjab News: ਪੰਜਾਬ ਪੁਲਿਸ ਦੀ ਐਂਟੀ ਗੈਂਗਸਟਰ ਟਾਸਕ ਫੋਰਸ (ਏਜੀਟੀਐਫ) ਨੇ ਐਸਏਐਸ ਨਗਰ (ਮੁਹਾਲੀ) ਪੁਲਿਸ ਨਾਲ ਸਾਂਝੇ ਆਪ੍ਰੇਸ਼ਨ ਦੌਰਾਨ ਰਾਜਸਥਾਨ ਵਿੱਚ ਦਿਨ-ਦਿਹਾੜੇ ਸੁਭਾਸ਼ ਉਰਫ਼ ਸਾਹੂ ਦੇ ਕਤਲ ਦੀ ਗੁੱਥੀ ਸੁਲਝਾਉਣ ਦਾ ਦਾਅਵਾ ਕੀਤਾ ਹੈ। ਪੰਜਾਬ ਪੁਲਿਸ ਦੇ ਡਾਇਰੈਕਟਰ ਜਨਰਲ ਗੌਰਵ ਯਾਦਵ ਨੇ ਸੋਮਵਾਰ ਨੂੰ ਕਿਹਾ ਕਿ ਪਵਿੱਤਰਾ ਯੂਐਸਏ ਅਤੇ ਮਨਜਿੰਦਰ ਫਰਾਂਸ ਦੁਆਰਾ ਸਮਰਥਤ ਗੈਂਗਸਟਰ ਮਾਡਿਊਲ ਦੇ ਸ਼ੱਕੀਆਂ ਤੋਂ ਪੁੱਛਗਿੱਛ ਕਰਨ ਤੋਂ ਬਾਅਦ ਇਸ ਮਾਮਲੇ ਨੂੰ ਸੁਲਝਾ ਲਿਆ ਗਿਆ ਹੈ। 

ਜ਼ਿਕਰਯੋਗ ਹੈ ਕਿ ਸੁਭਾਸ਼ ਸੋਹੂ ਦੇ 8 ਅਕਤੂਬਰ 2024 ਨੂੰ ਜੋਧਪੁਰ ਦੇ ਸੰਗਰੀਆ 'ਚ ਸਿਰ 'ਚ ਪੰਜ ਗੋਲੀਆਂ ਮਾਰੀਆਂ ਗਈਆਂ ਸਨ। ਇਸ ਸਬੰਧੀ ਥਾਣਾ ਬਸਨੀ ਵਿਖੇ ਐਫਆਈਆਰ ਦਰਜ ਕੀਤੀ ਗਈ ਸੀ।

ਯਾਦਵ ਨੇ ਦੱਸਿਆ ਕਿ ਚਾਰੇ ਮੁਲਜ਼ਮ ਇਸ ਸਮੇਂ ਡੇਰਾਬਸੀ ਥਾਣੇ ਵਿੱਚ ਪੁਲਿਸ ਰਿਮਾਂਡ ਉੱਤੇ ਹਨ ਅਤੇ ਪੁੱਛਗਿੱਛ ਤੇਜ਼ੀ ਨਾਲ ਅੱਗੇ ਵਧ ਰਹੀ ਹੈ। ਉਨ੍ਹਾਂ ਦੱਸਿਆ ਕਿ ਕਤਲ ਦੇ ਮੁੱਖ ਸਾਜ਼ਿਸ਼ਕਰਤਾ ਭਾਨੂ ਸਿਸੋਦੀਆ ਨੇ ਫਰਵਰੀ 2024 ਵਿੱਚ ਆਪਣੇ ਸਾਥੀ ਅਨਿਲ ਲੇਗਾ ਦੇ ਕਤਲ ਦਾ ਬਦਲਾ ਲੈਣ ਲਈ ਇਸ ਕਤਲ ਦੀ ਯੋਜਨਾ ਬਣਾਉਣ ਗੱਲ ਕਬੂਲ ਕੀਤੀ ਹੈ। ਮੋ. ਆਸਿਫ਼ ਅਤੇ ਅਨਿਲ ਕੁਮਾਰ ਗੋਦਾਰਾ ਨੇ ਇਸ ਵਾਰਦਾਤ ਨੂੰ ਅੰਜਾਮ ਦੇਣ ਵਿੱਚ ਆਪਰੇਟਰ ਵਜੋਂ ਅਹਿਮ ਭੂਮਿਕਾ ਨਿਭਾਈ ਸੀ।

 

 

 

 

SHARE ARTICLE

ਏਜੰਸੀ

Advertisement

ਕਿਉਂ ਪੰਜਾਬੀਆਂ 'ਚ ਸਭ ਤੋਂ ਵੱਧ ਵਿਦੇਸ਼ ਜਾਣ ਦਾ ਜਨੂੰਨ, ਕਿਵੇਂ ਘਟੇਗੀ ਵੱਧਦੀ ਪਰਵਾਸ ਦੀ ਪਰਵਾਜ਼ ?

06 Aug 2025 9:27 PM

Donald Trump ਨੇ India 'ਤੇ ਲੱਗਾ ਦਿੱਤਾ 50% Tariff, 24 ਘੰਟਿਆਂ 'ਚ ਲਗਾਉਣ ਦੀ ਦਿੱਤੀ ਸੀ ਧਮਕੀ

06 Aug 2025 9:20 PM

Punjab Latest Top News Today | ਦੇਖੋ ਕੀ ਕੁੱਝ ਹੈ ਖ਼ਾਸ | Spokesman TV | LIVE | Date 03/08/2025

03 Aug 2025 1:23 PM

ਸ: ਜੋਗਿੰਦਰ ਸਿੰਘ ਦੇ ਸ਼ਰਧਾਂਜਲੀ ਸਮਾਗਮ ਮੌਕੇ ਕੀਰਤਨ ਸਰਵਣ ਕਰ ਰਹੀਆਂ ਸੰਗਤਾਂ

03 Aug 2025 1:18 PM

Ranjit Singh Gill Home Live Raid :ਰਣਜੀਤ ਗਿੱਲ ਦੇ ਘਰ ਬਾਹਰ ਦੇਖੋ ਕਿੱਦਾਂ ਦਾ ਮਾਹੌਲ.. Vigilance raid Gillco

02 Aug 2025 3:20 PM
Advertisement