
Punjab News: AQI 500 ਨੂੰ ਪਾਰ ਕਰ ਗਿਆ
Punjab News: ਪੰਜਾਬ ਵਿੱਚ ਪਰਾਲੀ ਸਾੜਨ ਦੀਆਂ ਘਟਨਾਵਾਂ ਵਿੱਚ ਤੇਜ਼ੀ ਨਾਲ ਵਾਧਾ ਹੋ ਰਿਹਾ ਹੈ। ਜਿਸ ਕਾਰਨ ਹਵਾ ਵਿੱਚ ਪ੍ਰਦੂਸ਼ਣ ਦਾ ਪੱਧਰ ਵੀ ਤੇਜ਼ੀ ਨਾਲ ਵੱਧ ਰਿਹਾ ਹੈ। ਇਸ ਦਾ ਅੰਦਾਜ਼ਾ ਇਸ ਗੱਲ ਤੋਂ ਲਗਾਇਆ ਜਾ ਸਕਦਾ ਹੈ ਕਿ ਬਠਿੰਡਾ ਵਿੱਚ ਏਅਰ ਕੁਆਲਿਟੀ ਇੰਡੈਕਸ (ਏਕਿਊਆਈ) ਦੁਸਹਿਰੇ ਵਾਲੇ ਦਿਨ 500 ਤੱਕ ਪਹੁੰਚ ਗਿਆ ਸੀ।
ਇਹ ਪੱਧਰ ਸਭ ਤੋਂ ਖ਼ਤਰਨਾਕ ਮੰਨਿਆ ਜਾਂਦਾ ਹੈ ਅਤੇ ਲੰਬੇ ਸਮੇਂ ਤੱਕ ਇਸ ਹਵਾ ਵਿੱਚ ਸਾਹ ਲੈਣਾ ਸਿਹਤਮੰਦ ਲੋਕਾਂ ਲਈ ਵੀ ਨੁਕਸਾਨਦੇਹ ਹੈ। ਇਸੇ ਤਰ੍ਹਾਂ ਪੰਜਾਬ ਦੇ ਹੋਰ ਜ਼ਿਲ੍ਹਿਆਂ ਵਿੱਚ ਵੀ ਏਕਿਊਆਈ ਵਿੱਚ ਵਾਧਾ ਚਿੰਤਾ ਦਾ ਵਿਸ਼ਾ ਬਣਿਆ ਹੋਇਆ ਹੈ। ਦੱਸ ਦੇਈਏ ਕਿ ਸੂਬਾ ਸਰਕਾਰ ਕਿਸਾਨਾਂ ਨੂੰ ਪਰਾਲੀ ਨਾ ਸਾੜਨ ਲਈ ਲਗਾਤਾਰ ਜਾਗਰੂਕ ਕਰ ਰਹੀ ਹੈ।
ਇਸ ਤੋਂ ਇਲਾਵਾ ਹਰ ਜ਼ਿਲ੍ਹੇ ਵਿੱਚ ਵਿਸ਼ੇਸ਼ ਟੀਮਾਂ ਤਾਇਨਾਤ ਕੀਤੀਆਂ ਗਈਆਂ ਹਨ ਜੋ ਜ਼ਿਲ੍ਹੇ ਵਿੱਚ ਕਿਤੇ ਵੀ ਪਰਾਲੀ ਸਾੜਨ ਦੀ ਸੂਰਤ ਵਿੱਚ ਤੁਰੰਤ ਕਾਰਵਾਈ ਕਰਦੀਆਂ ਹਨ। ਇਸ ਕਾਰਵਾਈ ਵਿੱਚ ਸਬੰਧਤ ਕਿਸਾਨ ਨੂੰ ਜੁਰਮਾਨਾ ਲਾਉਣਾ ਅਤੇ ਉਸ ਖ਼ਿਲਾਫ਼ ਕੇਸ ਦਰਜ ਕਰਨਾ ਸ਼ਾਮਲ ਹੈ। ਜੇਕਰ ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਦੇ ਅੰਕੜਿਆਂ 'ਤੇ ਨਜ਼ਰ ਮਾਰੀਏ ਤਾਂ ਸੂਬੇ ਦੇ ਜ਼ਿਆਦਾਤਰ ਜ਼ਿਲ੍ਹਿਆਂ 'ਚ ਪਿਛਲੇ ਕੁਝ ਦਿਨਾਂ ਤੋਂ AQI 100 ਤੋਂ ਵੱਧ ਹੈ।