Ludhiana News : ਵਿਜੀਲੈਂਸ ਨੇ 65000 ਰੁਪਏ ਰਿਸ਼ਵਤ ਲੈਣ ਵਾਲਾ ਪਟਵਾਰੀ ਅਤੇ ਉਸਦਾ ਸਾਥੀ ਕੀਤਾ ਗ੍ਰਿਫ਼ਤਾਰ

By : BALJINDERK

Published : Oct 14, 2024, 5:06 pm IST
Updated : Oct 14, 2024, 5:06 pm IST
SHARE ARTICLE
 ਵਿਜੀਲੈਂਸ  ਵਲੋਂ ਫੜੇ ਗਏ ਮੁਲਜ਼ਮ
ਵਿਜੀਲੈਂਸ ਵਲੋਂ ਫੜੇ ਗਏ ਮੁਲਜ਼ਮ

Ludhiana News :ਪਲਾਟ ਦੇ ਇੰਤਕਾਲ ਬਦਲੇ ਕਿਸ਼ਤਾਂ ’ਚ 65000 ਰੁਪਏ ਰਿਸ਼ਵਤ ਲੈਣ ਦੀ ਇਕ ਲੱਖ ਦੀ ਕੀਤੀ ਸੀ ਮੰਗ

Ludhiana News : ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ ਮਾਲ ਹਲਕਾ ਗਿੱਲ ਜ਼ਿਲ੍ਹਾ ਲੁਧਿਆਣਾ ਵਿਖੇ ਤਾਇਨਾਤ ਰਿਹਾ ਪਟਵਾਰੀ ਗੁਰਨਾਮ ਸਿੰਘ (ਹੁਣ ਸੇਵਾ ਮੁਕਤ) ਅਤੇ ਉਸ ਦੇ ਦੋ ਸਾਥੀਆਂ ਬੂਟਾ ਸਿੰਘ ਤੇ ਰਾਣਾ ਸਿੰਘ ਵਾਸੀ ਪਿੰਡ ਗਿੱਲ, ਜ਼ਿਲ੍ਹਾ ਲੁਧਿਆਣਾ ਵੱਲੋਂ ਮਿਲੀਭੁਗਤ ਕਰਕੇ ਕਿਸ਼ਤਾਂ ਵਿੱਚ ਰਿਸ਼ਵਤ ਵਜੋਂ 65000 ਰੁਪਏ ਲੈਣ ਦੇ ਦੋਸ਼ ਹੇਠ ਭ੍ਰਿਸ਼ਟਾਚਾਰ ਦਾ ਕੇਸ ਦਰਜ ਕੀਤਾ ਹੈ। ਵਿਜੀਲੈਂਸ ਬਿਊਰੋ ਨੇ ਪਟਵਾਰੀ ਗੁਰਨਾਮ ਸਿੰਘ ਅਤੇ ਉਸ ਦੇ ਸਹਾਇਕ ਰਾਣਾ ਸਿੰਘ ਨੂੰ ਗ੍ਰਿਫ਼ਤਾਰ ਕਰ ਲਿਆ ਹੈ, ਜਿਨ੍ਹਾਂ ਨੂੰ ਭਲਕੇ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਮੁਲਜ਼ਮਾਂ ਵਿਰੁੱਧ ਇਹ ਕੇਸ ਜ਼ਿਲ੍ਹਾ ਲੁਧਿਆਣਾ ਦੇ ਪਿੰਡ ਦੂਲੇ ਦੇ ਵਾਸੀ ਸਰਬਜੀਤ ਸਿੰਘ ਵੱਲੋਂ ਦਰਜ ਕਰਵਾਈ ਗਈ ਸ਼ਿਕਾਇਤ ਦੇ ਆਧਾਰ ’ਤੇ ਦਰਜ ਕੀਤਾ ਗਿਆ ਹੈ।

ਸ਼ਿਕਾਇਤ ਵਿਚ ਦੋਸ਼ ਲਾਇਆ ਗਿਆ ਹੈ ਕਿ ਬੂਟਾ ਸਿੰਘ ਅਤੇ ਰਾਣਾ ਸਿੰਘ ਨਾਮੀ ਦੋ ਵਿਅਕਤੀਆਂ ਨੇ ਉਸ ਦੀ ਮੁਲਾਕਾਤ ਪਟਵਾਰੀ ਗੁਰਨਾਮ ਸਿੰਘ ਨਾਲ ਕਰਵਾਈ ਸੀ, ਜਿਨ੍ਹਾਂ ਨੇ ਉਸ ਦੇ ਪਲਾਟ ਦੇ ਇੰਤਕਾਲ ਲਈ ਇਕ ਲੱਖ ਰੁਪਏ ਦੀ ਮੰਗ ਕੀਤੀ ਸੀ। ਉਨ੍ਹਾਂ ਅੱਗੇ ਦੱਸਿਆ ਕਿ ਉਕਤ ਪਟਵਾਰੀ ਨੇ ਆਪਣੇ ਉਕਤ ਸਾਥੀਆਂ ਬੂਟਾ ਅਤੇ ਰਾਣਾ ਰਾਹੀਂ 15000 ਰੁਪਏ, 35000 ਰੁਪਏ ਅਤੇ 15000 ਰੁਪਏ ਦੀਆਂ ਤਿੰਨ ਕਿਸ਼ਤਾਂ ਵਿੱਚ ਕੁੱਲ 65000 ਰੁਪਏ ਰਿਸ਼ਵਤ ਵਜੋਂ ਲਏ। ਸ਼ਿਕਾਇਤਕਰਤਾ ਨੇ ਪਟਵਾਰੀ ਅਤੇ ਉਸ ਦੇ ਸਾਥੀਆਂ ਨਾਲ ਗੱਲਬਾਤ ਸਬੰਧੀ ਫੋਨ ਕਾਲਾਂ ਵੀ ਰਿਕਾਰਡ ਕੀਤੀਆਂ ਹੋਈਆਂ ਸਨ।

ਬੁਲਾਰੇ ਨੇ ਦੱਸਿਆ ਕਿ ਪੁੱਛਗਿੱਛ ਦੌਰਾਨ ਸ਼ਿਕਾਇਤ ਵਿੱਚ 65000 ਰੁਪਏ ਦੀ ਰਿਸ਼ਵਤ ਲੈਣ ਦੇ ਲਾਏ ਗਏ ਦੋਸ਼ ਸਾਬਤ ਹੋਏ। ਇਸ ਸਬੰਧੀ ਪਟਵਾਰੀ ਗੁਰਨਾਮ ਸਿੰਘ, ਉਸ ਦੇ ਸਾਥੀ ਬੂਟਾ ਸਿੰਘ ਅਤੇ ਰਾਣਾ ਸਿੰਘ ਖ਼ਿਲਾਫ਼ ਕੇਸ ਦਰਜ ਕਰ ਲਿਆ ਗਿਆ ਹੈ ਅਤੇ ਇਸ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ।

(For more news apart from Vigilance arrests patwari and his accomplice for taking Rs 65000 bribe News in Punjabi, stay tuned to Rozana Spokesman)

Location: India, Punjab, Ludhiana

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

Bibi Daler Kaur Khalsa : Bibi Daler Kaur ਦੇ ਮਾਮਲੇ 'ਚ Nihang Singh Harjit Rasulpur ਨੇ ਚੁੱਕੇ ਸਵਾਲ!

27 Dec 2025 3:08 PM

Operation Sindoor's 'Youngest Civil Warrior' ਫੌਜੀਆਂ ਦੀ ਸੇਵਾ ਕਰਨ ਵਾਲਾ ਬੱਚਾ

27 Dec 2025 3:07 PM

Amritsar Gym Fight: ਜਿੰਮ 'ਚ ਹੀ ਖਿਡਾਰੀ ਨੇ ਕੁੱਟੀ ਆਪਣੀ ਮੰਗੇਤਰ, ਇੱਕ ਦੂਜੇ ਦੇ ਖਿੱਚੇ ਵਾਲ ,ਹੋਈ ਥੱਪੜੋ-ਥਪੜੀ

25 Dec 2025 3:11 PM

ਬੀਬੀ ਦਲੇਰ ਕੌਰ ਖ਼ਾਲਸਾ ਦੇ ਘਰ ਪਹੁੰਚ ਗਈ 13-13 ਜਥੇਬੰਦੀ, ਆਖ਼ਿਰ ਕੌਣ ਸੀ ਧਾਰਮਿਕ ਸਮਾਗਮ 'ਚ ਬੋਲਣ ਵਾਲਾ ਸ਼ਖ਼ਸ ?

24 Dec 2025 2:53 PM

Parmish Verma ਦੇ ਚੱਲਦੇ LIVE Show 'ਚ ਹੰਗਾਮਾ, ਦਰਸ਼ਕਾਂ ਨੇ ਤੋੜੇ ਬੈਰੀਕੇਡ, ਸਟੇਜ ਨੇੜੇ ਪਹੁੰਚੀ ਭਾਰੀ ਫੋਰਸ, ਰੱਦ ਕਰਨਾ ਪਿਆ ਸ਼ੋਅ

24 Dec 2025 2:52 PM
Advertisement