ਪੰਜਾਬ 'ਚ ਰਾਜ ਸਭਾ ਲਈ ਫਰਜੀਵਾੜਾ : ਨਵਨੀਤ ਚਤੁਰਵੇਦੀ ਦੇ ਖ਼ਿਲਾਫ਼ ਅਪਰਾਧਕ ਮਾਮਲਾ ਕੀਤਾ ਗਿਆ ਦਰਜ
Published : Oct 14, 2025, 2:53 pm IST
Updated : Oct 14, 2025, 2:53 pm IST
SHARE ARTICLE
Forgery for Rajya Sabha in Punjab: Criminal case registered against Navneet Chaturvedi
Forgery for Rajya Sabha in Punjab: Criminal case registered against Navneet Chaturvedi

ਪੰਜਾਬ ਦੇ 20 ‘ਆਪ' ਵਿਧਾਇਕਾਂ ਦੇ ਜਾਅਲੀ ਸਾਈਨ ਤੇ ਮੋਹਰਾਂ ਇਸਤੇਮਾਲ ਕਰਨ ਦਾ ਲੱਗਿਆ ਆਰੋਪ

ਚੰਡੀਗੜ੍ਹ : ਪੰਜਾਬ ਰਾਜ ਸਭਾ ਲਈ ਨਾਮਜਦਗੀ ਕਰਨ ਵਾਲੇ ਖੁਦ ਨੂੰ ਜਨਤਾ ਪਾਰਟੀ ਦਾ ਪ੍ਰਧਾਨ ਕਹਿਣ ਵਾਲੇ ਨਵੀਨ ਚੁਤਰਵੇਦੀ  ਖ਼ਿਲਾਫ਼ ਸੂਬੇ ਦੇ ਵੱਖ-ਵੱਖ ਪੁਲਿਸ ਸਟਸ਼ਨਾਂ ’ਚ ਅਪਰਾਧਿਕ ਮਾਮਲੇ ਦਰਜ ਕੀਤੇ ਗਏ ਹਨ। ਉਨ੍ਹਾਂ ਨੇ ਪੰਜਾਬ ਦੇ 10 ਵਿਧਾਇਕਾਂ ਦੀਆਂ ਮੋਹਰਾਂ ਬਣਵਾ ਕੇ ਅਤੇ ਜਾਅਲੀ ਹਸਤਾਖਰ ਕਰਕੇ ਉਨ੍ਹਾਂ ਨੇ ਖੁਦ ਨੂੰ ਪ੍ਰਸਤਾਵਕ ਐਲਾਨ ਕਰਦੇ ਹਨ।

ਉਨ੍ਹਾਂ ਦਾਅਵਾ ਕੀਤਾ ਸੀ ਕਿ ਪੰਜਾਬ  ਦੇ 69 ਵਿਧਾਇਕ ਉਸਦਾ ਸਮਰਥਨ ਕਰ ਰਹੇ ਹਨ ਅਤੇ ਅੰਦਰਖਾਤੇ ਉਸ ਦੇ ਨਾਲ ਹਨ। ਸੋਸ਼ਲ ਮੀਡੀਆ ’ਤੇ ਵਿਵਾਦ ਖੜ੍ਹਾ ਹੋਣ ਤੋਂ ਬਾਅਦ ਵਿਧਾਇਕਾਂ ਵੱਲੋਂ ਇਸ ਦੀ ਸ਼ਿਕਾਇਤ ਕੀਤੀ ਗਈ ਅਤੇ ਜਾਂਚ ਤੋਂ ਬਾਅਦ ਨਵਨੀਤ ਚਤੁਰਵੇਦੀ ਦੇ ਖਿਲਾਫ਼ ਅਪਰਾਧਕ ਮਾਮਲੇ ਦਰਜ ਕੀਤੇ ਗਏ।
ਅੰਮ੍ਰਿਤਸਰ ਤੋਂ ਵਿਧਾਇਕ ਕੁੰਵਰ ਵਿਜੇ ਪ੍ਰਤਾਪ ਸਿੰਘ ਸਮੇਤ ਹੋਰਨਾਂ ਵਿਧਾਇਕਾਂ ਵੱਲੋਂ ਪੰਜਾਬ ਦੇ ਡੀਜੀਪੀ ਗੌਰਵ ਯਾਦਵ ਅਤੇ ਵਿਧਾਨਿਕ ਸਭਾ ਸਕੱਤਰ ਰਾਮ ਲੋਕ ਖਟਨਾ ਨੂੰ ਪੱਤਰ ਲਿਖ ਕੇ ਕਿਹਾ ਗਿਆ ਕਿ ਉਨ੍ਹਾਂ ਵੱਲੋਂ ਨਵਨੀਤ ਚਤੁਰਵੇਦੀ ਨੂੰ ਰਾਜ ਸਭਾ ਮੈਂਬਰ ਲਈ ਪ੍ਰਸਤਾਵਿਤ ਨਹੀਂ ਕੀਤਾ ਗਿਆ। ਉਨ੍ਹਾਂ ਦੀ ਜਾਅਲੀ ਮੋਹਰ ਬਣਾ ਕੇ ਅਤੇ ਉਨ੍ਹਾਂ ਦੇ ਜਾਅਲੀ ਹਸਤਾਖਰ ਕਰਕੇ ਨਵਨੀਤ ਚਤੁਰਵੇਦੀ ਨਾਮਜ਼ਦਗੀ ਪੱਤਰ ਦਾਖਲ ਕੀਤਾ ਹੈ। ਇਸ ਕੜੀ ’ਚ ਰਜਨੀਸ਼ ਦਹੀਆ, ਨਰੇਸ਼ ਕਟਾਰੀਆ, ਸੁਖਬੀਰ ਸਿੰਘ ਮਾਇਸਰਖਾਨਾ, ਰਣਬੀਰ ਭੁੱਲਰ, ਗੁਰਲਾਲ ਸਿੰਘ ਘਨੌਰ, ਅਮੋਲਕ ਸਿੰਘ, ਮਨਜੀਤ ਸਿੰਘ ਬਿਲਾਸਪੁਰ, ਕੁਲਵੰਤ ਸਿੰਘ ਪੰਡੋਰੀ, ਗੁਰਪ੍ਰੀਤ ਸਿੰਘ ਬਣਾਂਵਾਲੀ, ਕੁਲਵੰਤ ਸਿੰਘ ਬਾਜੀਗਰ ਦੇ ਨਾਮ ਸ਼ਾਮਲ ਹਨ।

ਪੰਜਾਬ ਵੱਲੋਂ ਜਾਰੀ ਕੀਤੇ ਗਏ ਬਿਆਨ ’ਚ ਕਿਹਾ ਗਿਆ ਹੈ ਕਿ ਪੰਜਾਬ ਵਿਧਾਨ ਸਭਾ ਦੇ ਵਰਤਮਾਨ ਵਿਧਾਇਕਾਂ ਦੀਆਂ ਸ਼ਿਕਾਇਤਾਂ ਪ੍ਰਾਪਤ ਹੋਣ ਤੋਂ ਬਾਅਦ ਕਾਨੂੰਨੀ ਕਾਰਵਾਈ ਕੀਤੀ ਗਈ ਹੈ। ਜਿਸ ’ਚ ਕਿਹਾ ਗਿਆ ਹੈ ਕਿ ਰਾਜਸਥਾਨ ਦੇ ਜੈਪੁਰ ਨਿਵਾਸੀ ਨਵਨੀਤ ਚਤੁਰਵੇਦੀ ਵੱਲੋਂ ਪੰਜਾਬ ਤੋਂ ਆਗਾਮੀ ਰਾਜ ਸਭਾ ਚੋਣ ਦੇ ਲਈ ਜਨਤਾ ਪਾਰਟੀ ਦਾ ਰਾਸ਼ਟਰੀ ਪ੍ਰਧਾਨ ਹੋਣ ਦਾ ਦਾਅਵਾ ਕਰਦੇ ਹੋਏ ਪੇਸ਼ ਕੀਤੇ ਗਏ ਨਾਮਜ਼ਦਗੀ ਪੱਤਰਾਂ ’ਤੇ ਉਨ੍ਹਾਂ ਦੇ ਹਸਤਾਖਰਾਂ ਦੀ ਕਥਿਤ ਜਾਅਲਸਾਜ਼ੀ ਕੀਤੀ ਗਈ ਹੈ।

ਬਿਹਾਰ ਦੇ ਛਪਰਾ ’ਚ ਜਨਮੇ ਨਵਨੀਤ ਚਤੁਰਵੇਦੀ ਨੇ ਪੜ੍ਹਾਈ ਰਾਜਸਥਾਨ ਤੋਂ ਕੀਤੀ। ਉਹ ਪਿਛਲੇ ਇਕ ਦਹਾਕੇ ਤੋਂ ਦਿੱਲੀ ’ਚ ਰਹਿ ਕੇ ਪੱਤਰਕਾਰਤਾ ਦੇ ਖੇਤਰ ’ਚ ਕੰਮ ਕਰ ਰਹੇ ਹਨ। 2019 ’ਚ ਨਵਨੀਤ ਸਾਊਥ ਦਿੱਲੀ ਤੋਂ ਲੋਕ ਸਭਾ ਦੀ ਚੋਣ ਵੀ ਲੜੀ ਅਤੇ ਉਨ੍ਹਾਂ ਨੂੰ 334 ਵੋਟਾਂ ਪ੍ਰਾਪਤ ਹੋਈਆਂ ਸਨ। 
ਜ਼ਿਕਰਯੋਗ ਹੈ ਕਿ ਚੋਣ ਕਮਿਸ਼ਨ ਨੇ ਨੋਟੀਫਿਕੇਸ਼ਨ ਅਨੁਸਾਰ ‘ਆਪ’ ਆਗੂ ਸੰਜੀਵ ਅਰੋੜਾ ਨੇ 1 ਜੁਲਾਈ 2025 ਨੂੰ ਰਾਜ ਸਭਾ ਤੋਂ ਅਸਤੀਫ਼ਾ ਦੇ ਦਿੱਤਾ ਸੀ। ਲੁਧਿਆਣਾ ਪੱਛਮੀ ਵਿਧਾਇਕ ਗੁਰਪ੍ਰੀਤ ਸਿੰਘ ਗੋਗੀ  ਦੀ ਮੌਤ ਤੋਂ ਬਾਅਦ ਇਸ ਸਾਲ ਜੂਨ ’ਚ ਇਸ ਸੀਟ ’ਤੇ ਜ਼ਿਮਨੀ ਚੋਣ ਹੋਈ ਸੀ। ਇਸ ਦੇ ਲਈ ਆਮ ਆਦਮੀ ਪਾਰਟੀ ਨੇ ਰਾਜ ਸਭਾ ਮੈਂਬਰ ਸੰਜੀਵ ਅਰੋੜਾ ਨੂੰ ਆਪਣਾ ਉਮੀਦਵਾਰ ਬਣਾਇਆ ਸੀ। ਸੰਜੀਵ ਅਰੋੜਾ ਇਸ ਚੋਣ ਵਿਚ ਵੱਡੇ ਅੰਤਰ ਨਾਲ ਜਿੱਤ ਦਰਜ ਕੀਤੀ ਸੀ। ਪੰਜਾਬ ਸਰਕਾਰ ਵੱਲੋਂ ਉਨ੍ਹਾਂ ਨੂੰ ਕੈਬਨਿਟ ਮੰਤਰੀ ਬਣਾਇਆ ਗਿਆ ਹੈ।
 

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

'ਹੁਣ ਆਏ ਦਿਨੀਂ BJP ਦਾ ਝੰਡਾ ਚੜ੍ਹਦਾ ਰਹੇਗਾ ...' ਜਗਮੀਤ ਬਰਾੜ ਤੇ ਚਰਨਜੀਤ ਬਰਾੜ ਦੇ ਭਾਜਪਾ 'ਚ ਸ਼ਾਮਿਲ ਹੋਣ 'ਤੇ ਬੋਲੇ BJP ਆਗੂ ਅਨਿਲ ਸਰੀਨ

16 Jan 2026 3:14 PM

CM ਦੇ ਲੰਮਾ ਸਮਾਂ OSD ਰਹੇ ਓਂਕਾਰ ਸਿੰਘ ਦਾ ਬਿਆਨ,'AAP ਦੇ ਲੀਡਰਾਂ ਦੀ ਲਿਸਟ ਬਹੁਤ ਲੰਮੀ ਹੈ ਜਲਦ ਹੋਰ ਵੀ ਕਈ ਲੀਡਰ ਬੀਜੇਪੀ 'ਚ ਹੋਣਗੇ ਸ਼ਾਮਲ

16 Jan 2026 3:13 PM

'CM ਮਾਨ ਆਪਣੇ ਨਾਲ ਸਬੂਤ ਲੈ ਕੇ ਆਏ...' ਦੋਵੇਂ ਕਾਲੇ ਬੈਗਾਂ ਬਾਰੇ ਵਿਧਾਇਕ ਕੁਲਦੀਪ ਧਾਲੀਵਾਲ ਨੇ ਦੱਸੀ ਗੱਲ

15 Jan 2026 3:11 PM

“Lohri Celebrated at Rozana Spokesman Office All Team Member's Dhol | Giddha | Bhangra | Nimrat Kaur

14 Jan 2026 3:14 PM

CM ਦੀ ਪੇਸ਼ੀ-ਤੈਅ ਸਮੇ 'ਤੇ ਰੇੜਕਾ,Jathedar ਦਾ ਆਦੇਸ਼-15 ਜਨਵਰੀ ਨੂੰ ਸ਼ਾਮ 4:30 ਵਜੇ ਦੇਣ| SGPC| Spokesman Debate

14 Jan 2026 3:13 PM
Advertisement