ਪੰਜਾਬ ਨੂੰ ਹੜ੍ਹਾਂ ਦੀ ਮਾਰ ਤੋਂ ਬਚਾਉਣ ਲਈ ਰਾਵੀ, ਸਤਲੁਜ ਅਤੇ ਬਿਆਸ ਦਰਿਆਵਾਂ ਦੀ ਕੀਤੀ ਜਾਵੇਗੀ ਸਫ਼ਾਈ: ਹਰਪਾਲ ਸਿੰਘ ਚੀਮਾ
Published : Oct 14, 2025, 9:57 pm IST
Updated : Oct 14, 2025, 9:58 pm IST
SHARE ARTICLE
To save Punjab from floods, Ravi, Sutlej and Beas rivers will be cleaned: Harpal Singh Cheema
To save Punjab from floods, Ravi, Sutlej and Beas rivers will be cleaned: Harpal Singh Cheema

ਹਿਮਾਚਲ ਪ੍ਰਦੇਸ਼ ਅਤੇ ਰਾਜਸਥਾਨ ਨੂੰ ਬੀਬੀਐਮਬੀ ਦੇ ਸਥਾਈ ਮੈਂਬਰ ਵਜੋਂ ਸ਼ਾਮਲ ਕਰਨ ਦੇ ਪ੍ਰਸਤਾਵ ਦਾ ਸਖ਼ਤ ਵਿਰੋਧ ਕੀਤਾ

ਚੰਡੀਗੜ੍ਹ/ਦਿੜ੍ਹਬਾ: ਪੰਜਾਬ ਦੇ ਵਿੱਤ, ਯੋਜਨਾਬੰਦੀ, ਆਬਕਾਰੀ ਅਤੇ ਕਰ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਅੱਜ ਐਲਾਨ ਕੀਤਾ ਕਿ ਪੰਜਾਬ ਸਰਕਾਰ ਹੜ੍ਹਾਂ ਤੋਂ ਸੂਬੇ ਦੀ ਸਥਾਈ ਸੁਰੱਖਿਆ ਲਈ ਬਹੁਤ ਗੰਭੀਰ ਹੈ। ਇਸ ਉਦੇਸ਼ ਲਈ ਰਾਵੀ ਅਤੇ ਸਤਲੁਜ ਦਰਿਆਵਾਂ ਦੇ ਪੰਜਾਬ ਵਿਚਲੇ ਹਿੱਸਿਆਂ ਨੂੰ ਸਾਫ਼ ਕਰਨ, ਡੂੰਘਾ ਕਰਨ ਅਤੇ ਚੌੜਾ ਕਰਨ ਦੀਆਂ ਯੋਜਨਾ ਹੈ,  ਜਦੋਂ ਕਿ ਰਾਮਸਰ ਸਾਈਟ ਵਜੋਂ ਮਨੋਨੀਤ ਬਿਆਸ ਦਰਿਆ ਨੂੰ ਸਾਫ਼ ਕਰਨ ਲਈ ਕੇਂਦਰ ਸਰਕਾਰ ਤੋਂ ਇਜਾਜ਼ਤ ਮੰਗੀ ਗਈ ਹੈ। ਦਿੜ੍ਹਬਾ ਵਿਖੇ ਪੱਤਰਕਾਰਾਂ ਨਾਲ ਗੱਲ ਕਰਦਿਆਂ ਸ. ਚੀਮਾ ਨੇ ਸਾਲ 2023 ਅਤੇ 2025 ਵਿੱਚ ਹੜ੍ਹਾਂ ਕਾਰਨ ਪੰਜਾਬ ਨੂੰ ਹੋਏ ਵੱਡੇ ਨੁਕਸਾਨ ਨੂੰ ਉਜਾਗਰ ਕੀਤਾ ਅਤੇ ਇਸ ਗੱਲ 'ਤੇ ਜ਼ੋਰ ਦਿੱਤਾ ਕਿ ਲੰਬੇ ਸਮੇਂ ਲਈ ਹੜ੍ਹਾਂ ਤੋਂ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਦਰਿਆਵਾਂ ਨੂੰ ਸਾਫ਼ ਕਰਨ ਦੀ ਅਹਿਮ ਲੋੜ ਹੈ। ਉਨ੍ਹਾਂ ਕਿਹਾ ਕਿ ਬਿਆਸ ਦਰਿਆ ਦੀਆਂ 28 ਥਾਵਾਂ ਦੀ ਪਛਾਣ ਕੀਤੀ ਗਈ ਹੈ ਜਿਨ੍ਹਾਂ ਨੂੰ ਤੁਰੰਤ ਸਫ਼ਾਈ ਦੀ ਲੋੜ ਹੈ ਅਤੇ ਕੇਂਦਰ ਸਰਕਾਰ ਨੂੰ ਇਸ ਪਹਿਲਕਦਮੀ ਲਈ ਵੱਧ ਤੋਂ ਵੱਧ ਸਹਾਇਤਾ ਪ੍ਰਦਾਨ ਕਰਨ ਦੀ ਅਪੀਲ ਕੀਤੀ।

ਸ. ਚੀਮਾ ਨੇ ਭਾਖੜਾ ਬਿਆਸ ਪ੍ਰਬੰਧਨ ਬੋਰਡ (ਬੀਬੀਐਮਬੀ) ਵਿੱਚ ਹਿਮਾਚਲ ਪ੍ਰਦੇਸ਼ ਅਤੇ ਰਾਜਸਥਾਨ ਨੂੰ ਸਥਾਈ ਮੈਂਬਰਸ਼ਿਪ ਦੇਣ ਦੇ ਕੇਂਦਰ ਸਰਕਾਰ ਦੇ ਪ੍ਰਸਤਾਵ ਦਾ ਸਖ਼ਤ ਵਿਰੋਧ ਕਰਦਿਆਂ ਇਸਨੂੰ ਪੰਜਾਬ ਦੇ ਲੋਕਾਂ ਨਾਲ ਬੇਇਨਸਾਫ਼ੀ ਕਰਾਰ ਦਿੱਤਾ। ਉਨ੍ਹਾਂ ਕਿਹਾ ਕਿ ਇਸ ਨੂੰ ਕਿਸੇ ਵੀ ਕੀਮਤ ‘ਤੇ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਦੂਜੇ ਰਾਜਾਂ ਨੂੰ ਬੀਬੀਐਮਬੀ 'ਤੇ ਕੰਟਰੋਲ ਨਹੀਂ ਕਰਨ ਦੇਵੇਗੀ।

ਸ. ਚੀਮਾ ਨੇ ਆਪਣੇ ਦਿੜ੍ਹਬਾ ਵਿਧਾਨ ਸਭਾ ਹਲਕੇ ਦੇ ਵਸਨੀਕਾਂ ਨੂੰ 11.46 ਕਰੋੜ ਰੁਪਏ ਦੇ ਵਿਕਾਸ ਪ੍ਰੋਜੈਕਟਾਂ ਦਾ ਨੀਂਹ ਪੱਥਰ ਰੱਖ ਕੇ ਅਤੇ ਵੱਖ-ਵੱਖ ਪ੍ਰੋਜੈਕਟਾਂ ਦਾ ਉਦਘਾਟਨ ਕਰਕੇ ਦੀਵਾਲੀ ਦਾ ਤੋਹਫ਼ਾ ਦਿੱਤਾ। ਇਨ੍ਹਾਂ ਵਿੱਚ ਛਾਜਲੀ ਪਿੰਡ ਵਿੱਚ 2.5 ਕਰੋੜ ਰੁਪਏ ਦਾ ਨਹਿਰੀ ਪਾਣੀ ਪ੍ਰੋਜੈਕਟ ਸ਼ਾਮਲ ਹੈ, ਜੋ ਕਿ ਧਰਤੀ ਹੇਠਲੇ ਪਾਣੀ ਦਾ ਪੱਧਰ ਹੇਠਾਂ ਜਾਣ ਕਰਕੇ ਬੰਦ ਪਏ ਟਿਊਬਵੈੱਲਾਂ ਦੀ ਸਮੱਸਿਆ ਦੇ ਹੱਲ ਲਈ 13 ਕਿਲੋਮੀਟਰ ਪਾਈਪਲਾਈਨ ਰਾਹੀਂ ਕਿਸਾਨਾਂ ਦੇ ਖੇਤਾਂ ਨੂੰ ਨਹਿਰੀ ਪਾਣੀ ਦੀ ਸਹੂਲਤ ਮਿਲੇਗੀ।

ਇਸ ਤੋਂ ਇਲਾਵਾ 8.81 ਕਰੋੜ ਰੁਪਏ ਦੀ ਲਾਗਤ ਨਾਲ 17.35 ਕਿਲੋਮੀਟਰ ਸੜਕਾਂ 'ਤੇ ਕੰਮ ਸ਼ੁਰੂ ਹੋ ਗਿਆ ਹੈ, ਜਿਸ ਵਿੱਚ ਢੰਡਿਆਲ ਤੋਂ ਪਾਤੜਾਂ ਤੱਕ 4 ਕਿਲੋਮੀਟਰ ਸੜਕ ਦੇ ਹਿੱਸੇ ਨੂੰ 18 ਫੁੱਟ ਚੌੜਾ ਕਰਨਾ ਅਤੇ ਢੰਡਿਆਲ ਤੋਂ ਹਰਿਆਉ (4.25 ਕਿਲੋਮੀਟਰ), ਢੰਡਿਆਲ ਤੋਂ ਸ਼ਾਦੀਹਰੀ (3.10 ਕਿਲੋਮੀਟਰ), ਢੰਡਿਆਲ ਤੋਂ ਚੁਨੱਗਰਾ (3 ਕਿਲੋਮੀਟਰ) ਅਤੇ ਖੇਤਲਾ ਤੋਂ ਕਾਕੂਵਾਲਾ (3 ਕਿਲੋਮੀਟਰ) ਤੱਕ ਨਵੀਆਂ ਸੜਕਾਂ ਦਾ ਨਿਰਮਾਣ ਸ਼ਾਮਲ ਹੈ। ਇਸ ਦੇ ਨਾਲ ਹੀ ਉਹਨਾਂ ਨੇ ਮੈਦੇਵਾਸ ਪਿੰਡ ਵਿੱਚ ਅਨੁਸੂਚਿਤ ਜਾਤੀ ਭਾਈਚਾਰੇ ਲਈ 15 ਲੱਖ ਰੁਪਏ ਦੀ ਲਾਗਤ ਨਾਲ ਬਣੀ ਇੱਕ ਧਰਮਸ਼ਾਲਾ ਵੀ ਲੋਕਾਂ ਨੂੰ ਸਮਰਪਿਤ ਕੀਤੀ।

ਵੱਖ-ਵੱਖ ਸਮਾਗਮਾਂ ਨੂੰ ਸੰਬੋਧਨ ਕਰਦਿਆਂ ਸ. ਚੀਮਾ ਨੇ ਦੁਹਰਾਇਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਪਿਛਲੇ ਸਾਢੇ ਤਿੰਨ ਸਾਲਾਂ ਤੋਂ ਸੂਬੇ ਦੇ ਸਰਬਪੱਖੀ ਵਿਕਾਸ ਲਈ ਅਣਥੱਕ ਮਿਹਨਤ ਕਰ ਰਹੀ ਹੈ। ਉਨ੍ਹਾਂ ਸਿਹਤ ਸੰਭਾਲ, ਸਿੱਖਿਆ ਅਤੇ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ ਦੇ ਯਤਨਾਂ 'ਤੇ ਚਾਨਣਾ ਪਾਇਆ ਅਤੇ ਕਿਹਾ ਕਿ ਪਿਛਲੀਆਂ ਸਰਕਾਰਾਂ ਦੀਆਂ ਗਲਤ ਨੀਤੀਆਂ ਨੇ ਸੂਬੇ ਦੀ ਤਰੱਕੀ ਵਿੱਚ ਰੁਕਾਵਟ ਪਾਈ ਸੀ। ਸੂਬਾ ਸਰਕਾਰ ਇਹ ਯਕੀਨੀ ਬਣਾਉਂਦਿਆਂ ਕਿ ਵਿਕਾਸ ਪ੍ਰੋਜੈਕਟਾਂ ਦੀ ਗੁਣਵੱਤਾ ਨਾਲ ਕੋਈ ਸਮਝੌਤਾ ਨਾ ਹੋਵੇ, ਪੂਰੀ ਇਮਾਨਦਾਰੀ ਨਾਲ ਜਨਤਾ ਦੀਆਂ ਉਮੀਦਾਂ ‘ਤੇ ਖਰ੍ਹਾ ਉਤਰਨ ਲਈ ਵਚਨਬੱਧ ਹੈ। ਉਹਨਾਂ ਕਿਹਾ ਕਿ ਇਹ ਪਹਿਲੀ ਵਾਰ ਹੈ ਕਿ ਠੇਕੇਦਾਰ ਪੰਜ ਸਾਲਾਂ ਲਈ ਪਿੰਡਾਂ ਦੀਆਂ ਨਵੀਆਂ ਸੜਕਾਂ ਦੀ ਰੱਖ-ਰਖਾਵ ਕਰਨਗੇ। ਸ. ਚੀਮਾ ਨੇ ਹਲਕੇ ਦੇ ਵਸਨੀਕਾਂ ਨੂੰ ਪ੍ਰੋਜੈਕਟਾਂ ਦੇ ਤਸੱਲੀਬਖਸ਼ ਪੂਰਾ ਹੋਣ ਨੂੰ ਯਕੀਨੀ ਬਣਾਉਣ ਲਈ ਇਸਦੀ ਨਿਗਰਾਨੀ ਕਰਨ ਦੀ ਅਪੀਲ ਕੀਤੀ।

ਇਹਨਾਂ ਸਮਾਗਮਾਂ ਵਿੱਚ ਐਸਡੀਐਮ ਦਿੜ੍ਹਬਾ ਰਾਜੇਸ਼ ਕੁਮਾਰ ਸ਼ਰਮਾ, ਪ੍ਰੀਤਮ ਸਿੰਘ ਪੀਤੂ (ਚੇਅਰਮੈਨ, ਇੰਪਰੂਵਮੈਂਟ ਟਰੱਸਟ, ਸੰਗਰੂਰ), ਤਪਿੰਦਰ ਸਿੰਘ ਸੋਹੀ (ਵਿੱਤ ਮੰਤਰੀ ਦੇ ਓਐਸਡੀ), ਜਸਵੀਰ ਕੌਰ ਸ਼ੇਰਗਿੱਲ (ਚੇਅਰਪਰਸਨ, ਮਾਰਕੀਟ ਕਮੇਟੀ, ਦਿੜ੍ਹਬਾ) ਅਤੇ ਵੱਡੀ ਗਿਣਤੀ ਵਿੱਚ ਸਥਾਨਕ ਨਿਵਾਸੀ ਮੌਜੂਦ ਸਨ।

Location: India, Delhi

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

Raja Warring on Khalistan: 'ਸਾਨੂੰ ਹਿੰਦੁਸਤਾਨ ਚਾਹੀਦਾ, ਖ਼ਾਲਿਸਤਾਨ ਨਹੀਂ',ਸੁਣੋ ਗੁੱਸੇ 'ਚ ਕੀ-ਕੁਝ ਸੁਣਾ ਗਏ?

14 Oct 2025 3:01 PM

Khan Saab brother crying after the death of Khan Saab father : ਖਾਨ ਸਾਬ੍ਹ ਦੇ ਭਰਾ ਦੇ ਨਹੀਂ ਰੁਕੇ ਹੰਝੂਆਂ

14 Oct 2025 2:59 PM

Pakistan vs Afghanistan War : Afghan Taliban Strikes Pakistan; Heavy Fighting On 7 Border Points....

12 Oct 2025 3:04 PM

Kisan Andolan ਨੂੰ ਲੈ ਕੇ Charanjit Channi ਦਾ ਵੱਡਾ ਦਾਅਵਾ,BJP ਨੇ ਕਿਸਾਨਾ ਉੱਤੇ ਗੋਲੀ ਚਲਾਉਣ ਦੇ ਦਿਤੇ ਸੀ ਹੁਕਮ

12 Oct 2025 3:02 PM

Rajvir Jawanda Last Ride In Village | Rajvir Jawanda Antim Sanskar in Jagraon | Rajvir Jawanda News

09 Oct 2025 3:24 PM
Advertisement