ਪੰਜਾਬ ਦੀਆਂ ਨਹਿਰਾਂ ਵਿਚ ਪਾਣੀ ਛੱਡਣ ਦੇ ਵੇਰਵੇ ਜਾਰੀ
Published : Nov 14, 2018, 3:48 pm IST
Updated : Nov 14, 2018, 3:48 pm IST
SHARE ARTICLE
Rotational irrigation programme
Rotational irrigation programme

ਜਲ ਸਰੋਤ ਵਿਭਾਗ, ਪੰਜਾਬ ਵਲੋਂ ਹਾੜ੍ਹੀ ਦੇ ਸੀਜ਼ਨ ਦੌਰਾਨ ਸਿੰਜਾਈ ਵਾਸਤੇ 17 ਤੋਂ 24 ਨਵੰਬਰ, 2018 ਤੱਕ ਨਹਿਰਾਂ ਵਿਚ...

ਚੰਡੀਗੜ੍ਹ (ਸਸਸ) : ਜਲ ਸਰੋਤ ਵਿਭਾਗ, ਪੰਜਾਬ ਵਲੋਂ ਹਾੜ੍ਹੀ ਦੇ ਸੀਜ਼ਨ ਦੌਰਾਨ ਸਿੰਜਾਈ ਵਾਸਤੇ 17 ਤੋਂ 24 ਨਵੰਬਰ, 2018 ਤੱਕ ਨਹਿਰਾਂ ਵਿਚ ਪਾਣੀ ਛੱਡਣ ਦਾ ਪ੍ਰੋਗਰਾਮ ਜਾਰੀ ਕੀਤਾ ਗਿਆ ਹੈ। ਇਸ ਸਬੰਧੀ ਵਿਭਾਗ ਦੇ ਇਕ ਬੁਲਾਰੇ ਨੇ ਦੱਸਿਆ ਕਿ ਸਰਹਿੰਦ ਕੈਨਾਲ ਸਿਸਟਮ ਦੀਆਂ ਨਹਿਰਾਂ ਪਟਿਆਲਾ ਫੀਡਰ, ਅਬੋਹਰ ਬ੍ਰਾਂਚ, ਬਿਸਤ ਦੋਆਬ ਕੈਨਾਲ, ਸਿੱਧਵਾਂ ਬ੍ਰਾਂਚ ਅਤੇ ਬਠਿੰਡਾ ਬ੍ਰਾਂਚ ਕ੍ਰਮਵਾਰ ਪਹਿਲੀ, ਦੂਜੀ, ਤੀਜੀ, ਚੌਥੀ ਅਤੇ ਪੰਜਵੀਂ ਤਰਜੀਹ ਦੇ ਆਧਾਰ 'ਤੇ ਚੱਲਣਗੀਆਂ।

ਉਨ੍ਹਾਂ ਅੱਗੇ ਦੱਸਿਆ ਕਿ ਭਾਖੜਾ ਮੇਨ ਲਾਈਨ ਦੀਆਂ ਨਹਿਰਾਂ ਤੇ ਬ੍ਰਾਂਚਾਂ ਜਿਵੇਂ ਘੱਗਰ ਲਿੰਕ ਅਤੇ ਇਸ ਵਿੱਚ ਫੀਡ ਹੁੰਦੀ ਘੱਗਰ ਬ੍ਰਾਂਚ ਤੇ ਪਟਿਆਲਾ ਮਾਈਨਰ ਜੋ ਕਿ ਗਰੁੱਪ 'ਬੀ' ਵਿਚ ਹਨ, ਨੂੰ ਪਹਿਲੀ ਤਰਜੀਹ ਦੇ ਆਧਾਰ 'ਤੇ ਪੂਰਾ ਪਾਣੀ ਮਿਲੇਗਾ। ਭਾਖੜਾ ਮੇਨ ਲਾਈਨ ਵਿਚੋਂ ਨਿਕਲਦੀਆਂ ਨਹਿਰਾਂ ਜੋ ਗਰੁੱਪ 'ਬੀ' ਵਿਚ ਹਨ, ਨੂੰ ਦੂਜੀ ਤਰਜੀਹ ਦੇ ਆਧਾਰ 'ਤੇ ਬਾਕੀ ਬਚਦਾ ਪਾਣੀ ਮਿਲੇਗਾ।

ਹਰੀਕੇ ਅਤੇ ਫਿਰੋਜ਼ਪੁਰ ਹੈੱਡ ਵਰਕਸ 'ਚੋਂ ਨਿਕਲਣ ਵਾਲੀਆਂ ਨਹਿਰਾਂ ਅਤੇ ਬ੍ਰਾਂਚਾਂ ਜਿਵੇਂ ਕਿ ਸਰਹੰਦ ਫੀਡਰ ਵਿਚੋਂ ਨਿਕਲਦੀ ਅਬੋਹਰ ਬ੍ਰਾਂਚ ਲੋਅਰ ਅਤੇ ਇਸ ਦੇ ਰਜਬਾਹਿਆਂ ਨੂੰ, ਜੋ ਗਰੁੱਪ 'ਬੀ' ਵਿਚ ਹਨ, ਨੂੰ ਪਹਿਲੀ ਤਰਜੀਹ ਦੇ ਆਧਾਰ 'ਤੇ ਪੂਰਾ ਪਾਣੀ ਮਿਲੇਗਾ। ਸਰਹੰਦ ਫੀਡਰ ਵਿਚੋਂ ਨਿਕਲਦੇ ਸਾਰੇ ਰਜਬਾਹੇ, ਜੋ ਗਰੁੱਪ 'ਬੀ' ਵਿਚ ਹਨ, ਨੂੰ ਦੂਜੀ ਤਰਜੀਹ ਦੇ ਆਧਾਰ 'ਤੇ ਬਾਕੀ ਬਚਦਾ ਪਾਣੀ ਮਿਲੇਗਾ।

ਉਨ੍ਹਾਂ ਅੱਗੇ ਦੱਸਿਆ ਕਿ ਅੱਪਰ ਬਾਰੀ ਦੋਆਬ ਕੈਨਾਲ ਵਿਚੋਂ ਨਿਕਲਦੀ ਸਭਰਾਓਂ ਬ੍ਰਾਂਚ ਅਤੇ ਇਸ ਦੇ ਰਜਬਾਹਿਆਂ ਨੂੰ ਪਹਿਲ ਦੇ ਆਧਾਰ 'ਤੇ ਪੂਰਾ ਪਾਣੀ ਦਿਤਾ ਜਾਵੇਗਾ ਜਦੋਂ ਕਿ ਕਸੂਰ ਬ੍ਰਾਂਚ ਲੋਅਰ, ਮੇਨ ਬ੍ਰਾਂਚ ਲੋਅਰ, ਲਾਹੌਰ ਬ੍ਰਾਂਚ ਅਤੇ ਇਸ ਦੇ ਰਜਬਾਹਿਆਂ ਨੂੰ ਕ੍ਰਮਵਾਰ ਬਾਕੀ ਬਚਦਾ ਪਾਣੀ ਮਿਲੇਗਾ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

PM ਮੋਦੀ ਦੀ ਪੰਜਾਬ ਫੇਰੀ 'ਤੇ ਬਝੀਆਂ ਆਸਾਂ, ਸਪੀਕਰ ਸੰਧਵਾਂ ਨੇ PM ਮੋਦੀ ਨੂੰ ਲਿਖੀ ਚਿੱਠੀ

01 Feb 2026 3:19 PM

ਰੋਹਿਤ ਸ਼ੇੱਟੀ ਦੇ ਘਰ ਬਾਹਰ ਚੱਲੀਆਂ ਅੰਨ੍ਹੇਵਾਹ ਗੋਲੀਆਂ, ਫੈਲੀ ਦਹਿਸ਼ਤ, ਮੌਕੇ 'ਤੇ ਪਹੁੰਚੀ ਮੁੰਬਈ ਪੁਲਿਸ ਤੇ ਫੋਰੈਂਸਿਕ ਟੀਮ

01 Feb 2026 3:16 PM

'ਜ਼ਮੀਰ ਜਾਗਣ ਮਗਰੋਂ ਨਾ ਮੈਂ ਸਹੁਰਿਆਂ ਤੋਂ ਡਰੀ ਅਤੇ ਨਾ ਹੀ ਪੇਕਿਆਂ ਤੋਂ', ਕਿੰਨਾ ਔਖਾ ਸੀ ਪੰਜਾਬੀ ਗਾਇਕਾ ਸੁੱਖੀ ਬਰਾੜ ਦੀ ਜ਼ਿੰਦਗੀ ਦਾ ਸਫ਼ਰ ?

31 Jan 2026 3:27 PM

CIA ਸਟਾਫ਼ ਦੇ ਮੁਲਾਜ਼ਮ ਬਣੇ ਬੰਧੀ, ਬਿਨ੍ਹਾਂ ਸੂਚਨਾ 2 ਨੌਜਵਾਨਾਂ ਨੂੰ ਫੜ੍ਹਨ 'ਤੇ ਟਾਸਕ ਫੋਰਸ ਮੁਲਾਜ਼ਮਾਂ ਨੇ ਕੀਤੀ ਸੀ ਕਾਰਵਾਈ

30 Jan 2026 3:01 PM

"ਸ਼ਰਮਿੰਦਗੀ ਮਹਿਸੂਸ ਕਰ ਕੇ ਰੌਸ਼ਨ ਪ੍ਰਿੰਸ ਨੇ ਖੁਦ ਨੂੰ ਦਿੱਤੀ ਆਹ ਸਜ਼ਾ !

29 Jan 2026 3:10 PM
Advertisement