ਬ੍ਰਹਮ ਮਹਿੰਦਰਾ ਨੇ 306 ਨਵ-ਨਿਯੁਕਤ ਮੈਡੀਕਲ ਅਫ਼ਸਰਾਂ ਨੂੰ ਵੰਡੇ ਨਿਯੁਕਤੀ ਪੱਤਰ
Published : Nov 14, 2018, 5:55 pm IST
Updated : Nov 14, 2018, 5:55 pm IST
SHARE ARTICLE
The appointment letters to 306 newly appointed medical officers
The appointment letters to 306 newly appointed medical officers

ਸੂਬੇ ਦੇ ਲੋਕਾਂ ਨੂੰ ਮਿਆਰੀ ਸਿਹਤ ਸੇਵਾਵਾਂ ਮੁਹੱਈਆ ਕਰਵਾਉਣ ਦੀ ਦਿਸ਼ਾ ਵੱਲ ਇਕ ਹੋਰ ਮੀਲ ਪੱਥਰ ਸਥਾਪਿਤ ਕਰਦਿਆਂ ਅੱਜ...

ਚੰਡੀਗੜ੍ਹ (ਸਸਸ) : ਸੂਬੇ ਦੇ ਲੋਕਾਂ ਨੂੰ ਮਿਆਰੀ ਸਿਹਤ ਸੇਵਾਵਾਂ ਮੁਹੱਈਆ ਕਰਵਾਉਣ ਦੀ ਦਿਸ਼ਾ ਵੱਲ ਇਕ ਹੋਰ ਮੀਲ ਪੱਥਰ ਸਥਾਪਿਤ ਕਰਦਿਆਂ ਅੱਜ ਪੰਜਾਬ ਹੈਲਥ ਸਿਸਟਮ ਕਾਰਪੋਰੇਸ਼ਨ, ਐਸ.ਏ.ਐਸ. ਨਗਰ ਦੇ ਆਡੀਟੋਰੀਅਮ ਵਿਖੇ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਸ੍ਰੀ ਬ੍ਰਹਮ ਮਹਿੰਦਰਾ ਵਲੋਂ 306 ਨਵ-ਨਿਯੁਕਤ ਐਮ.ਬੀ.ਬੀ.ਐਸ. ਡਾਕਟਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ। ਸ੍ਰੀ ਬ੍ਰਹਮ ਮਹਿੰਦਰਾ ਨੇ ਨਵ-ਨਿਯੁਕਤ ਡਾਕਟਰਾਂ ਨੂੰ ਮੁਬਾਰਕਬਾਦ ਦਿੰਦਿਆਂ ਕਿਹਾ

Newly appointed medical officersNewly appointed medical officersਕਿ ਉਹ ਅੱਜ ਬਹੁਤ ਖੁਸ਼ੀ ਅਤੇ ਰਾਹਤ ਮਹਿਸੂਸ ਕਰ ਰਹੇ ਹਨ ਕਿ 306 ਡਾਕਟਰਾਂ ਦਾ ਨਵਾਂ ਬੈਚ ਸਿਹਤ ਵਿਭਾਗ ਦਾ ਪਰਿਵਾਰ ਬਣਨ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਜਦੋਂ ਉਨ੍ਹਾਂ ਨੇ 16 ਮਾਰਚ, 2017 ਨੂੰ ਸਿਹਤ ਵਿਭਾਗ ਦਾ ਕਾਰਜਭਾਰ ਸੰਭਾਲਿਆ ਤਾਂ ਉਨ੍ਹਾਂ ਨੂੰ ਵਿਭਾਗ ਦੀ ਸਥਿਤੀ ਵੇਖ ਕੇ ਬਹੁਤ ਹੈਰਾਨੀ ਹੋਈ ਕਿ ਇਥੇ ਵੱਡੀ ਗਿਣਤੀ ਵਿਚ ਸਪੈਸ਼ਲਿਸਟ ਡਾਕਟਰਾਂ, ਮੈਡੀਕਲ ਅਫ਼ਸਰਾਂ, ਏ.ਐਨ.ਐਮਜ਼. ਅਤੇ ਪੈਰਾਮੈਡੀਕਲ ਸਟਾਫ਼ ਦੀ ਕਮੀ ਸੀ।

ਉਨ੍ਹਾਂ ਕਿਹਾ ਕਿ ਉਨ੍ਹਾਂ ਵਲੋਂ ਸਭ ਤੋਂ ਪਹਿਲਾਂ ਡਾਕਟਰਾਂ ਅਤੇ ਪੈਰਾਮੈਡੀਕਲ ਸਟਾਫ਼ ਦੀਆਂ ਖ਼ਾਲੀ ਪਈਆਂ ਅਸਾਮੀਆਂ ਨੂੰ ਭਰਨ ਦੀ ਤਵੱਜੋਂ ਦਿਤੀ ਗਈ ਅਤੇ ਉਹ ਅੱਜ ਮੈਡੀਕਲ ਅਫ਼ਸਰਾਂ ਦੇ ਆਉਣ 'ਤੇ ਸੰਤੁਸ਼ਟੀ ਮਹਿਸੂਸ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਨਵ-ਨਿਯੁਕਤ ਡਾਕਟਰ ਸੂਬੇ ਦੇ ਲੋਕਾਂ ਨੂੰ ਮਿਸ਼ਨਰੀ ਭਾਵਨਾ ਦੇ ਨਾਲ ਸਿਹਤ ਸੇਵਾਵਾਂ ਮੁਹੱਈਆ ਕਰਵਾਉਣ ਲਈ ਤਿਆਰ ਹਨ ਜਿਸ ਨਾਲ ਸੂਬੇ ਦੇ ਗਰੀਬ ਤੇ ਦੱਬੇ-ਕੁਚਲੇ ਲੋਕਾਂ ਦੇ ਦੁੱਖ ਦਰਦ ਦੂਰ ਹੋਣਗੇ।

ਸਿਹਤ ਮੰਤਰੀ ਨੇ ਅੱਗੇ ਕਿਹਾ ਕਿ ਪਰਖਕਾਲ ਸਮੇਂ ਦੌਰਾਨ ਬੇਸਿਕ ਸੈਲਰੀ ਮਿਲਣ ਕਾਰਨ ਪਹਿਲਾਂ ਇਹ ਡਾਕਟਰ ਸਰਕਾਰੀ ਨੌਕਰੀ ਵਿਚ ਆਉਣ ਤੋਂ ਕੰਨੀ ਕਤਰਾਉਂਦੇ ਸਨ। ਉਨ੍ਹਾਂ ਕਿਹਾ ਕਿ ਪਿਛਲੀ ਸਰਕਾਰ ਦੇ ਇਸ ਤਰ੍ਹਾਂ ਦੇ ਹੈਰਾਨੀਜਨਕ ਫ਼ੈਸਲਿਆਂ ਕਾਰਨ ਕੋਈ ਵੀ ਡਾਕਟਰ ਬੇਸਿਕ ਸੈਲਰੀ 'ਤੇ ਸਰਕਾਰੀ ਨੌਕਰੀ ਕਰਨ ਦਾ ਚਾਹਵਾਨ ਨਹੀਂ ਸੀ। ਜਿਸ ਉਪਰੰਤ ਉਨ੍ਹਾਂ ਵਲੋਂ ਇਹ ਮਾਮਲਾ ਮੁੱਖ ਮੰਤਰੀ ਪੰਜਾਬ ਦੇ ਧਿਆਨ ਵਿੱਚ ਲਿਆਂਦਾ ਗਿਆ

ਅਤੇ ਇਸ ਸਬੰਧੀ ਵਿੱਤ ਮੰਤਰੀ ਨਾਲ ਕਈ ਮੀਟਿੰਗਾਂ ਵੀ ਕੀਤੀਆਂ ਗਈਆਂ ਅਤੇ ਹੁਣ ਪ੍ਰਵਾਨਗੀ ਮਿਲਣ ਤੋਂ ਬਾਅਦ ਇਹ ਡਾਕਟਰ ਪੂਰੀ ਤਨਖ਼ਾਹ 'ਤੇ ਭਰਤੀ ਕੀਤੇ ਗਏ ਹਨ। ਉਨ੍ਹਾਂ ਕਿਹਾ ਕਿ ਹੁਣ ਅਗਲੇ ਪੜ੍ਹਾਅ ਵਿਚ ਸਪੈਸ਼ਲਿਸਟ ਡਾਕਟਰਾਂ ਨੂੰ ਭਰਤੀ ਕੀਤਾ ਜਾਵੇਗਾ ਅਤੇ ਸਿਹਤ ਵਿਭਾਗ ਵਲੋਂ ਇਹ ਭਰਤੀ ਪ੍ਰਕਿਰਿਆ ਸ਼ੁਰੂ ਕਰ ਦਿਤੀ ਗਈ ਹੈ। ਉਨ੍ਹਾਂ ਕਿਹਾ ਕਿ ਉਮੀਦ ਹੈ ਕਿ ਜਲਦ ਹੀ ਸਪੈਸ਼ਲਿਸਟ ਡਾਕਟਰ ਸਿਹਤ ਵਿਭਾਗ ਵਿਚ ਭਰਤੀ ਕਰ ਲਏ ਜਾਣਗੇ।

ਸਿਹਤ ਮੰਤਰੀ ਨੇ ਕਿਹਾ ਕਿ ਉਨ੍ਹਾਂ ਵਲੋਂ ਡਾਇਰੈਕਟਰ ਸਿਹਤ ਸੇਵਾਵਾਂ ਨੂੰ ਨਵੇਂ ਭਰਤੀ ਡਾਕਟਰਾਂ ਦੀ ਸੂਚੀ ਉਨ੍ਹਾਂ ਦੇ ਰਿਹਾਇਸ਼ੀ ਪਤੇ ਅਨੁਸਾਰ ਬਣਾਉਣ ਲਈ ਕਿਹਾ ਹੈ। ਉਨ੍ਹਾਂ ਇਥੇ ਘੋਸ਼ਣਾ ਵੀ ਕੀਤੀ ਕਿ ਸਾਰੇ ਡਾਕਟਰਾਂ ਦੀ ਸਹੂਲਤ ਨੂੰ ਦੇਖਦੇ ਹੋਏ ਉਨ੍ਹਾਂ ਨੂੰ ਸਬੰਧਤ ਰਿਹਾਇਸ਼ੀ ਇਲਾਕੇ ਦੇ ਨਾਲ ਲੱਗਦੇ ਹਸਪਤਾਲ ਜਾਂ ਡਿਸਪੈਂਸਰੀ ਵਿਖੇ ਤੈਨਾਤ ਕੀਤਾ ਜਾਵੇਗਾ। ਉਨ੍ਹਾਂ ਕਿਹਾ ''ਮੈਂ ਨਹੀਂ ਚਾਹੁੰਦਾ ਕਿ ਮੇਰੇ ਉਤੇ ਤਬਾਦਲਿਆਂ ਲਈ ਕਿਸੇ ਵੀ ਤਰੀਕੇ ਦਾ ਦਬਾਅ ਬਣੇ

ਜਿਸ ਲਈ ਮੈਂ ਡਾਇਰੈਕਟਰ ਸਿਹਤ ਸੇਵਾਵਾਂ ਨੂੰ ਡਾਕਟਰਾਂ ਦੇ ਘਰਾਂ ਦੇ ਨੇੜੇ ਹੀ ਤਾਇਨਾਤ ਕਰਨ ਦੇ ਹੁਕਮ ਦਿਤੇ ਹਨ ਤਾਂ ਜੋ ਉਹ ਕੁਸ਼ਲਤਾਪੂਰਵਕ ਅਤੇ ਵਧੀਆ ਢੰਗ ਨਾਲ ਅਪਣੀ ਡਿਊਟੀ ਨਿਭਾ ਸਕਣ।'' ਹੋਰਨਾਂ ਤੋਂ ਇਲਾਵਾ ਇਸ ਸਮਾਗਮ ਵਿਚ ਅਮਰਦੀਪ ਸਿੰਘ ਚੀਮਾ, ਚੇਅਰਮੈਨ ਪੰਜਾਬ ਹੈਲਥ ਸਿਸਟਮ ਕਾਰਪੋਰੇਸ਼ਨ, ਡਾ. ਜਸਪਾਲ ਕੌਰ, ਡਾਇਰੈਕਟਰ ਸਿਹਤ ਅਤੇ ਪਰਿਵਾਰ ਭਲਾਈ, ਡਾ. ਨਰੇਸ਼ ਕਾਂਸਰਾ, ਡਾਇਰੈਕਟਰ ਪਰਿਵਾਰ ਭਲਾਈ, ਡਾ. ਆਰ.ਪੀ. ਭਾਟੀਆ, ਪ੍ਰਿੰਸੀਪਲ, ਸਟੇਟ ਇੰਸਟੀਚਿਊਟ ਆਫ਼ ਸਿਹਤ ਅਤੇ ਪਰਿਵਾਰ ਭਲਾਈ ਅਤੇ ਸਿਹਤ ਵਿਭਾਗ ਦੇ ਸੀਨੀਅਰ ਅਧਿਕਾਰੀ ਹਾਜ਼ਰ ਸਨ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

'ਏਜੰਟਾਂ ਨੇ ਸਾਨੂੰ ਅਗਵਾ ਕਰਕੇ ਤਸ਼ੱਦਦ ਕੀਤਾ ਅਤੇ ਮੰਗਦੇ ਸੀ ਲੱਖਾਂ ਰੁਪਏ' Punjabi Men Missing in Iran ‘Dunki’

24 Jun 2025 6:53 PM

Encounter of the gangster who fired shots outside Pinky Dhaliwal's house — Romil Vohra killed.

24 Jun 2025 6:52 PM

Ludhiana By Election 2025 : ਗਿਣਤੀ 'ਚ ਹੋ ਗਈ ਪੂਰੀ ਟੱਕਰ, ਫੱਸ ਗਏ ਪੇਚ, ਸਟੀਕ ਨਤੀਜੇ

23 Jun 2025 2:03 PM

Ludhiana west ByPoll Result Update Live : ਹੋ ਗਿਆ ਨਿਪਟਾਰਾ

23 Jun 2025 2:01 PM

Ludhiana West bypoll ਦੇ ਪਹਿਲੇ ਰੁਝਾਨਾਂ ਨੇ ਕਰ 'ਤਾ ਸਭ ਨੂੰ ਹੈਰਾਨ, ਕਾਂਗਰਸ ਨੂੰ ਵੱਡਾ ਝਟਕਾ

23 Jun 2025 9:38 AM
Advertisement