
ਰਿਸ਼ਵਤ ਲੈਂਦਾ ਏ.ਐਸ.ਆਈ ਰੰਗੇ ਹੱਥੀ ਕਾਬੂ
ਆਦਮਪੁਰ, 13 ਨਵੰਬਰ (ਪ੍ਰਸ਼ੋਤਮ) : ਵਿਜ਼ੀਲੈਂਸ ਬਿਊਰੋ ਜਲੰਧਰ ਰੇਂਜ ਨੇ ਸਥਾਨਕ ਐਂਟੀ ਹਿਊਮਨ ਟ੍ਰੈਫ਼ਿਕਿੰਗ ਯੂਨਿਟ ਦੇ ਏ.ਐਸ.ਆਈ ਪਵਨ ਕੁਮਾਰ ਨੂੰ 20 ਹਜ਼ਾਰ ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਸੀਨੀਅਰ ਕਪਤਾਨ ਪੁਲਿਸ ਵਿਜੀਲੈਂਸ ਬਿਊਰੋ ਜਲੰਧਰ ਰੇਂਜ ਦਲਜਿੰਦਰ ਸਿੰਘ ਢਿੱਲੋਂ ਨੇ ਦਸਿਆ ਕਿ ਇਹ ਕਾਰਵਾਈ ਸ਼ਿਕਾਇਤਕਰਤਾ ਮਨਿੰਦਰ ਕੁਮਾਰ ਸ਼ਰਮਾ ਨਿਵਾਸੀ ਥਾਣਾ ਗੜ੍ਹਦੀਵਾਲ ਦੀ ਸ਼ਿਕਾਇਤ 'ਤੇ ਕੀਤੀ ਗਈ ਹੈ। ਸ਼ਿਕਾਇਤਕਰਤਾ ਦਾ ਜੋਤਸ਼ੀ ਕੰਮ ਹੈ। ਗੱਡੀ ਵੇਚਣ ਦੇ ਮਾਮਲੇ ਵਿਚ ਪੈਸਿਆਂ ਦੇ ਲੈਣ ਦੇਣ ਦਾ ਮਾਮਲਾ ਸੁਲਝਾਉਣ ਲਈ ਐਂਟੀ ਹਿਊਮਨ ਟ੍ਰੈਫ਼ਿਕਿੰਗ ਯੂਨਿਟ ਹੁਸ਼ਿਆਰਪੁਰ ਦੇ ਏਐਸਆਈ ਪਵਨ ਕੁਮਾਰ ਨੇ ਸ਼ਿਕਾਇਤ ਕਰਤਾ ਮਨਿੰਦਰ ਤੋਂ 50,000 ਰੁਪਏ ਦੀ ਰਿਸ਼ਵਤ ਮੰਗੀ। ਵਿਜੀਲੈਂਸ ਬਿਊਰੋ ਨੂੰ ਸ਼ਿਕਾਇਤ ਮਿਲਣ 'ਤੇ ਇੰਸਪੈਕਟਰ ਮਨਮੋਹਨ ਸਿੰਘ ਦੀ ਅਗਵਾਈ ਵਾਲੀ ਟੀਮ ਨੇ ਪਵਨ ਕੁਮਾਰ ਨੂੰ ਗਵਾਹਾਂ ਦੀ ਹਾਜ਼ਰੀ ਵਿਚ ਰਿਸ਼ਵਤ ਲੈਂਦਿਆਂ ਗ੍ਰਿਫ਼ਤਾਰ ਕੀਤਾ।