
ਮੁੱਖ ਮੰਤਰੀ ਵਲੋਂ ਦੀਵਾਲੀ, ਬੰਦੀ ਛੋੜ ਦਿਵਸ ਅਤੇ ਵਿਸ਼ਵਕਰਮਾ ਦਿਹਾੜੇ ਦੀ ਵਧਾਈ
ਚੰਡੀਗੜ੍ਹ, 13 ਨਵੰਬਰ (ਸਪੋਕਸਮੈਨ ਸਮਾਚਾਰ ਸੇਵਾ) : ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਲੋਕਾਂ ਨੂੰ ਦੀਵਾਲੀ ਅਤੇ ਬੰਦੀ ਛੋੜ ਦਿਵਸ ਦੇ ਪਵਿੱਤਰ ਤਿਉਹਾਰ ਪ੍ਰਦੂਸ਼ਣ ਮੁਕਤ, ਵਾਤਾਵਰਣ ਪੱਖੀ ਅਤੇ ਕੋਵਿਡ ਦੀਆਂ ਸਾਵਧਾਨੀਆਂ ਨਾਲ ਮਨਾਉਣ ਦੀ ਅਪੀਲ ਕੀਤੀ ਹੈ। ਲੋਕਾਂ ਨੂੰ ਨਿੱਘੀ ਵਧਾਈ ਦਿੰਦਿਆਂ ਮੁੱਖ ਮੰਤਰੀ ਨੇ ਉਨ੍ਹਾਂ ਨੂੰ ਕੋਵਿਡ ਸਬੰਧੀ ਸਾਰੇ ਸੁਰੱਖਿਆ ਉਪਾਅ ਅਪਣਾਉਣ ਅਤੇ ਇਸ ਔਖੇ ਸਮੇਂ ਵਿਚ ਇਹ ਤਿਉਹਾਰ ਅਪਣੇ ਘਰਾਂ ਵਿਚ ਪਰਵਾਰਕ ਮੈਂਬਰਾਂ ਨਾਲ ਸਕੂਨ ਅਤੇ ਸਲਾਮਤੀ ਨਾਲ ਮਨਾਉਣ ਦੀ ਵੀ ਅਪੀਲ ਕੀਤੀ ਹੈ।