ਬਾਜਵਾ ਨੇ ਨਿਜੀ ਥਰਮਲ ਪਲਾਟਾਂ ਦੇ ਬਿਜਲੀ ਸਮਝੌਤੇ ਰੱਦ ਕਰਨ ਦੀ ਮੰਗ ਚੁੱਕੀ
Published : Nov 14, 2020, 7:16 am IST
Updated : Nov 14, 2020, 7:16 am IST
SHARE ARTICLE
image
image

ਬਾਜਵਾ ਨੇ ਨਿਜੀ ਥਰਮਲ ਪਲਾਟਾਂ ਦੇ ਬਿਜਲੀ ਸਮਝੌਤੇ ਰੱਦ ਕਰਨ ਦੀ ਮੰਗ ਚੁੱਕੀ

ਚੰਡੀਗੜ੍ਹ, 13 ਨਵੰਬਰ (ਗੁਰਉਪਦੇਸ਼ ਭੁੱਲਰ) : ਪੰਜਾਬ ਤੋਂ ਰਾਜ ਸਭਾ ਮੈਂਬਰ ਤੇ ਪ੍ਰਦੇਸ਼ ਕਾਂਗਰਸ ਦੇ ਸਾਬਕਾ ਪ੍ਰਧਾਨ ਪ੍ਰਤਾਪ ਸਿੰਘ ਬਾਜਵਾ ਨੇ ਕਿਸਾਨ ਅੰਦੋਲਨ ਦੇ ਚਲਦਿਆਂ ਸੂਬੇ ਵਿਚ ਚਲ ਰਹੇ ਨਿਜੀ ਥਰਮਲ ਪਲਾਂਟਾਂ ਨਾਲ ਪਿਛਲੀ ਬਾਦਲ ਸਰਕਾਰ ਵਲੋਂ ਕੀਤੇ ਬਿਜਲੀ ਸਮਝੌਤੇ ਰੱਦ ਕੀਤੇ ਜਾਣ ਦੀ ਮੰਗ ਚੁੱਕੀ ਹੈ। ਇਹ ਮੰਗ ਪਿਛਲੇ ਸਮੇਂ ਵਿਚ ਵਿਰੋਧੀ ਪਾਰਟੀਆਂ ਵੀ ਕਰਦੀਆਂ ਰਹੀਆਂ ਹਨ ਤੇ ਕਾਂਗਰਸ ਦੇ ਚੋਣ ਮਨੋਰਥ ਪੱਤਰ ਵਿਚ ਵੀ ਇਹ ਗੱਲ ਸ਼ਾਮਲ ਰਹੀ ਹੈ। ਬਿਜਲੀ ਸਮਝੌਤੇ ਰੱਦ ਕਰਨ ਲਈ ਅੱਜ ਬਾਜਵਾ ਨੇ ਸੂਬੇ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਪੱਤਰ ਲਿਖਿਆ ਹੈ। ਉਨ੍ਹਾਂ ਕਿਹਾ ਕਿ ਪਿਛਲੀ ਸਰਕਾਰ ਸਮੇਂ ਹੋਏ ਬਿਜਲੀ ਸਮਝੌਤੇ ਪੰਜਾਬ ਲਈ ਵਿੱਤੀ ਪੱਖੋਂ ਬਹੁਤ ਘਾਤਕ ਹਨ ਤੇ ਨਿਜੀ ਕੰਪਨੀਆਂ ਨੂੰ ਸਮਝੌਤਿਆਂ ਤਹਿਤ 65000 ਕਰੋੜ ਪੰਜਾਬ ਨੂੰ ਦੇਣੇ ਪੈਣੇ ਹਨ। ਬਾਜਵਾ ਨੇ ਕਿਹਾ ਕਿ ਇਸ ਦੇ ਬਾਵਜੂਦ ਨਿਜੀ ਥਰਮਲ ਕੰਪਨੀਆਂ ਸਮਝੌਤੇ ਦੀਆਂ ਕਈ ਸ਼ਰਤਾਂ ਵੀ ਲਾਗੂ ਨਹੀਂ ਕਰ ਰਹੀਆਂ। ਸਮਝੌਤੇ ਮੁਤਾਬਕ ਸੰਕਟ ਦੀ ਸਥਿਤੀ ਦੌਰਾਨ 1 ਮਹੀਨੇ ਦਾ ਕੋਲ ਜਮ੍ਹਾਂ ਰੱਖਣਾ ਹੁੰਦਾ ਹੈ ਪਰ ਕਿਸਾਨ ਅੰਦੋਲਨ ਦੇ ਚਲਦੇ ਅਜਿਹਾ ਨਹੀਂ ਹੋਇਆ ਤੇ ਸੂਬੇ ਦੇ ਤਿੰਨੇ ਨਿਜੀ ਥਰਮਲ ਬੰਦ ਹੋਣ ਕਾਰਨ ਸਰਕਾਰ ਨੂੰ ਮਹਿੰਗੀ ਬਿਜਲੀ ਖ਼ਰੀਦ ਕੇ ਸੰਕਟ ਨਾਲ ਨਿਪਟਣਾ ਪੈ ਰਿਹਾ ਹੈ। ਸੂਬੇ ਵਿਚ ਆਮ ਖਪਤਕਾਰਾਂ ਨੂੰ ਮਹਿੰਗੀ ਬਿਜਲੀ ਵੀ ਲੈਣੀ ਪੈ ਰਹੀ ਹੈ।
 

All Images

image

imageਮੁੱਖ ਮੰਤਰੀ ਨੂੰ ਲਿਖਿਆ ਪੱਤਰ, ਕਿਹਾ, ਸਮਝੌਤੇ ਦੀਆਂ ਸ਼ਰਤਾਂ ਵੀ ਪੂਰੀਆਂ ਨਹੀਂ ਕਰ ਰਹੀਆਂ ਨਿਜੀ ਬਿਜਲੀ ਕੰਪਨੀਆਂ

SHARE ARTICLE

ਏਜੰਸੀ

Advertisement

ਸਰਕਾਰ ਦੀ ਸ਼ਹਿ ‘ਤੇ ਵਿੱਕ ਰਿਹਾ ਨਸ਼ਾ, ਨਸ਼ੇ ਦੇ ਮੁੱਦੇ ‘ਤੇ ਪੰਜਾਬ ਸਰਕਾਰ ਦਾ ਹਰਿਆਣਾ ‘ਤੇ ਵੱਡਾ ਇਲਜ਼ਾਮ

25 Feb 2026 2:12 PM

'ਮੈਂ ਹੈਰਾਨ ਹਾਂ, Chandigarh ਦੇ ਸੈਕਟਰ 32 Hospital ਦਾ ਸਾਢੇ 500 ਕਰੋੜ ਦਾ ਬਜਟ, ਪਰ ਸੁਵਿਧਾਵਾਂ ਬਿਲਕੁਲ ਜ਼ੀਰੋ'

25 Feb 2026 2:11 PM

ਮੁੱਖ ਮੰਤਰੀ ਭਗਵੰਤ ਮਾਨ ਦਾ ਵੱਡਾ ਐਲਾਨ, 8 ਮਾਰਚ ਨੂੰ ਪੇਸ਼ ਹੋਵੇਗਾ ਪੰਜਾਬ ਦਾ ਬਜਟ

23 Feb 2026 3:02 PM

ਟੈਰਿਫ਼ 'ਚ ਬਦਲਾਅ ਕਾਰਨ ਭਾਰਤ-ਅਮਰੀਕਾ ਵਪਾਰ ਸਮਝੌਤੇ ਦੀ ਮੀਟਿੰਗ ਟਲੀ

23 Feb 2026 3:01 PM

'ਸਿੱਖਿਆ ਕੋਈ ਤਰਸ ਦੀ ਭਾਵਨਾ ਨਹੀਂ, ਇਹ ਹਰ ਇੱਕ ਇਨਸਾਨ ਦਾ ਹੱਕ ਹੈ'

22 Feb 2026 1:38 PM
Advertisement