
ਜਲਦ ਤੋਂ ਜਲਦ ਕਰਵਾਈਆਂ ਜਾਣ ਪੰਜਾਬ ਯੂਨੀਵਰਸਟੀ ਦੀ ਸੈਨੇਟ ਚੋਣਾਂ : ਬਾਜਵਾ
ਚੰਡੀਗੜ੍ਹ, 13 ਨਵੰਬਰ (ਸਪੋਕਸਮੈਨ ਸਮਾਚਾਰ ਸੇਵਾ) : ਪੰਜਾਬ ਦੇ ਉਚੇਰੀ ਸਿਖਿਆ ਅਤੇ ਭਾਸ਼ਾਵਾਂ ਮੰਤਰੀ ਸ੍ਰੀ ਤ੍ਰਿਪਤ ਰਾਜਿੰਦਰ ਸਿੰਘ ਬਾਜਵਾ ਨੇ ਪੰਜਾਬ ਯੂਨੀਵਰਸਟੀ, ਚੰਡੀਗੜ੍ਹ ਦੇ ਉਪ ਕੁਲਪਤੀ ਡਾ. ਰਾਜ ਕੁਮਾਰ ਨੂੰ ਪੱਤਰ ਲਿਖ ਕੇ ਬਿਨਾਂ ਕਿਸੇ ਦੇਰੀ ਤੋਂ ਸੈਨੇਟ ਚੋਣਾਂ ਕਰਵਾਉਣ ਲਈ ਕਿਹਾ ਹੈ। ਬਾਜਵਾ ਨੇ ਅਪਣੇ ਪੱਤਰ ਵਿਚ ਕਿਹਾ ਹੈ ਕਿ ਚੋਣਾਂ ਨਾ ਕਰਾਉਣ ਨਾਲ ਯੂਨੀਵਰਸਟੀ ਪ੍ਰਸ਼ਾਸਨ ਯੂਨੀਵਰਸਟੀ ਦੀ ਸੈਨੇਟ ਦੇ ਵੋਟਰਾਂ ਨੂੰ ਵੋਟ ਪਾਉਣ ਦੇ ਅਧਿਕਾਰ ਤੋਂ ਵਾਂਝਾ ਕਰ ਰਿਹਾ ਹੈ, ਜੋ ਨਾ ਸਿਰਫ਼ ਲੋਕਤੰਤਰੀ ਸਿਧਾਂਤਾਂ ਦੇ ਉਲਟ ਹੈ ਸਗੋਂ ਮੌਜੂਦਾ ਕਾਨੂੰਨਾਂ ਅਤੇ ਨਿਯਮਾਂ ਦੇ ਵੀ ਵਿਰੁਧ ਹੈ।