ਸਤਿੰਦਰ ਪਾਲ ਸਿੰਘ ਗਿੱਲ ਨੇ ਪੰਜਾਬ ਜੈਨਕੋ ਲਿਮਟਿਡ ਦੇ ਚੇਅਰਮੈਨ ਵਜੋਂ ਅਹੁਦਾ ਸੰਭਾਲਿਆ
Published : Nov 14, 2020, 7:04 am IST
Updated : Nov 14, 2020, 7:04 am IST
SHARE ARTICLE
image
image

ਸਤਿੰਦਰ ਪਾਲ ਸਿੰਘ ਗਿੱਲ ਨੇ ਪੰਜਾਬ ਜੈਨਕੋ ਲਿਮਟਿਡ ਦੇ ਚੇਅਰਮੈਨ ਵਜੋਂ ਅਹੁਦਾ ਸੰਭਾਲਿਆ

ਚੰਡੀਗੜ੍ਹ, 13 ਨਵੰਬਰ (ਸਪੋਕਸਮੈਨ ਸਮਾਚਾਰ ਸੇਵਾ) : ਸਤਿੰਦਰਪਾਲ ਸਿੰਘ ਗਿੱਲ ਨੇ ਅੱਜ ਖਡੂਰ ਸਾਹਿਬ ਤੋਂ ਸੰਸਦ ਮੈਂਬਰ ਜਸਬੀਰ ਸਿੰਘ ਗਿੱਲ, ਪੰਜਾਬ ਵਿਸ਼ਾਲ ਉਦਯੋਗ ਵਿਕਾਸ ਬੋਰਡ ਦੇ ਚੇਅਰਮੈਨ ਪਵਨ ਦੀਵਾਨ ਅਤੇ ਪੰਜਾਬ ਐਗਰੀ ਐਕਸਪੋਰਟ ਕਾਰਪੋਰੇਸ਼ਨ ਦੇ ਚੇਅਰਮੈਨ ਰਵਿੰਦਰ ਸਿੰਘ ਪਾਲੀ ਦੀ ਮੌਜੂਦਗੀ ਵਿੱਚ ਪੰਜਾਬ ਜੈਨਕੋ ਲਿਮਟਿਡ ਦੇ ਚੇਅਰਮੈਨ ਵਜੋਂ ਅਹੁਦਾ ਸੰਭਾਲ ਲਿਆ ਹੈ। ਇਕ ਸਰਕਾਰੀ ਬੁਲਾਰੇ ਅਨੁਸਾਰ ਨਵੇਂ ਚੇਅਰਮੈਨ ਨੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦਾ ਉਨ੍ਹਾਂ 'ਤੇ ਭਰੋਸਾ ਜਤਾਉਣ ਲਈ ਧਨਵਾਦ ਕੀਤਾ ਅਤੇ ਸੌਂਪੀ ਜ਼ਿੰਮੇਵਾਰੀ ਨੂੰ ਇਮਾਨਦਾਰੀ ਤੇ ਤਨਦੇਹੀ ਨਾਲ ਨਿਭਾਉਣ ਦਾ ਅਹਿਦ ਲਿਆ। ਜ਼ਿਕਰਯੋਗ ਹੈ ਕਿ ਸਤਿੰਦਰਪਾਲ ਸਿੰਘ ਗਿੱਲ ਲੁਧਿਆਣਾ ਦੇ ਰਹਿਣ ਵਾਲੇ ਹਨ ਅਤੇ ਸਾਬਕਾ ਮੰਤਰੀ ਜਗਦੇਵ ਸਿੰਘ ਤਾਜਪੁਰੀ ਦੇ ਸਪੁੱਤਰ ਹਨ। ਉਨ੍ਹਾਂ ਨੇ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਜਨਰਲ ਸਕੱਤਰ ਅਤੇ ਪੰਜਾਬ ਯੂਥ ਕਾਂਗਰਸ ਦੇ ਉਪ ਪ੍ਰਧਾਨ ਵਜੋਂ ਸੇਵਾ ਨਿਭਾਈ। ਇਸ ਤੋਂ ਇਲਾਵਾ ਉਹ ਦੁੱਧ ਉਤਪਾਦਕ ਸਹਿਕਾਰੀ ਸੁਸਾਇਟੀ, ਤਾਜਪੁਰ ਦੇ ਪ੍ਰਧਾਨ ਅਤੇ ਰੋਲਰਜ਼ ਫਲੋਰ ਮਿੱਲ ਐਸੋਸੀਏਸ਼ਨ ਪੰਜਾਬ ਦੇ ਮੀਤ ਪ੍ਰਧਾਨ ਵੀ ਰਹੇ। ਇਸ ਮੌਕੇ ਮੁੱਖ ਮੰਤਰੀ ਦੇ ਸਿਆਸੀ ਸਕੱਤਰ ਮੇਜਰ (ਸੇਵਾਮੁਕਤ) ਅਮਰਦੀਪ ਸਿੰਘ ਨੱਤ, ਵਿਧਾਇਕ ਰਾਜਿੰਦਰ ਸਿੰਘ ਸਮਾਣਾ ਅਤੇ ਰਾਕੇਸ਼ ਪਾਂਡੇ, ਚੇਅਰਮੈਨ ਪੀ.ਏ.ਡੀ.ਬੀ ਕਮਲਦੀਪ ਸਿੰਘ ਸੈਣੀ, ਸਤਵਿੰਦਰ ਕੌਰ ਬਿੱਟੀ, ਚੇਅਰਮੈਨ ਸੁਧਾਰ ਟਰੱਸਟ ਖੰਨਾ ਗੁਰਮਿੰਦਰ ਸਿੰਘ, ਚੇਅਰਮੈਨ ਪਲੈਨਿੰਗ ਐਂਡ ਕੋਆਰਡੀਨੇਸ਼ਨ ਪੀਪੀਸੀਸੀ ਹਿਰਦਿਆਪਾਲ ਸਿੰਘ, ਮੁੱਖ ਮੰਤਰੀ ਦੇ ਓਐਸਡੀ ਦਮਨਜੀਤ ਸਿੰਘ ਮੋਹੀ ਅਤੇ ਜ਼ਿਲ੍ਹਾ ਪ੍ਰੀਸ਼ਦ ਮੈਂਬਰ ਰਵਨੀਤ imageimageਸਿੰਘ ਗਿੱਲ ਵੀ ਮੌਜੂਦ ਸਨ।

SHARE ARTICLE

ਏਜੰਸੀ

Advertisement

ਪੁਲਿਸ ਕਤਲਕਾਂਡ ‘ਚ ਮਾਸਟਰਮਾਈਂਡ ਰਣਜੀਤ ਸਿੰਘ ਦੇ ਐਨਕਾਊਂਟਰ ‘ਤੇ ਪਰਿਵਾਰ ਨੇ ਚੁੱਕੇ ਸਵਾਲ

26 Feb 2026 1:38 PM

2027 ਵਿਧਾਨ ਸਭਾ ਚੋਣਾਂ ਲਈ ਸਾਰੀਆਂ ਪਾਰਟੀਆਂ ਪੱਬਾਂ ਭਾਰ, 14 ਮਾਰਚ ਨੂੰ ਮੋਗਾ 'ਚ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ...

26 Feb 2026 1:37 PM

'ਭਾਜਪਾ ਵੱਲੋਂ ਮੋਗਾ 'ਚ 14 ਮਾਰਚ ਨੂੰ ਕੀਤੀ ਜਾਵੇਗੀ ਬਦਲਾਅ ਰੈਲੀ'

26 Feb 2026 1:36 PM

ਸਰਕਾਰ ਦੀ ਸ਼ਹਿ ‘ਤੇ ਵਿੱਕ ਰਿਹਾ ਨਸ਼ਾ, ਨਸ਼ੇ ਦੇ ਮੁੱਦੇ ‘ਤੇ ਪੰਜਾਬ ਸਰਕਾਰ ਦਾ ਹਰਿਆਣਾ ‘ਤੇ ਵੱਡਾ ਇਲਜ਼ਾਮ

25 Feb 2026 2:12 PM

'ਮੈਂ ਹੈਰਾਨ ਹਾਂ, Chandigarh ਦੇ ਸੈਕਟਰ 32 Hospital ਦਾ ਸਾਢੇ 500 ਕਰੋੜ ਦਾ ਬਜਟ, ਪਰ ਸੁਵਿਧਾਵਾਂ ਬਿਲਕੁਲ ਜ਼ੀਰੋ'

25 Feb 2026 2:11 PM
Advertisement